ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਦਿਓ

ਮਾਲਵਾ

22 ਲੱਖ ਵਿਦਿਆਰਥੀਆਂ ਨੂੰ ਮੁਆਵਜ਼ਾ ਦਿਓ

ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਓ

NTA ਵਰਗੀ ਭ੍ਰਿਸ਼ਟ ਅਤੇ ਗੈਰ ਜਿੰਮੇਵਾਰ ਸੰਸਥਾ ਨੂੰ ਭੰਗ ਕਰੋ

ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਬੰਦ ਕਰੋ

ਮਾਨਸਾ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਅੱਜ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਮਾਨਸਾ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਇਨਕਲਾਬੀ ਨੌਜਵਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐੱਸਐੱਫ) ਦੇ ਸਾਂਝੇ ਸੱਦੇ ’ਤੇ ਨੌਜਵਾਨਾਂ ਅਤੇ ਵਿਦਿਅਰਥੀਆਂ ਵੱਲੋਂ ਨੀਟ ਦਾ ਪੇਪਰ ਲੀਕ ਅਤੇ ਪਟਿਆਲਾ ਵਿਖੇ ਕੱਚੇ ਮੁਲਾਜ਼ਮਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੁੱਧ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਦੇ ਸੁਖਜੀਤ ਰਾਮਾਨੰਦੀ ਨੇਂ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਨੀਟ ਦਾ ਪੇਪਰ ਲੀਕ ਕਰਕੇ ਦੇਸ਼ ਦੀ ਜਵਾਨੀ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਜਿਸ ਕਾਰਨ ਕਈ ਵਿਦਿਆਰਥੀਆਂ ਨੇ ਆਤਮ ਹੱਤਿਆ ਵੀ ਕੀਤੀ ਹੈ। ਇਸ ਨਾਲ ਭਾਜਪਾ ਸਰਕਾਰ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਸਪੱਸ਼ਟ ਹੋ ਰਹੀ ਹੈ। ਦੀਪਕ ਗੋਇਲ ਨੇਂ ਕਿਹਾ ਕਿ ਕੁਝ ਕੁ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ੇ ਪਹੁੰਚਾਉਣ ਦੀ ਨੀਤੀ ਕਾਰਨ ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਦਾ ਘਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਦੇਸ਼ ਦੇ ਕਰੋੜਾਂ ਨੌਜਵਾਨ, ਵਿਦਿਆਰਥੀਆਂ ਦੀਆਂ ਆਸਾਂ ਨਾਲ ਜੁੜੀ ਇਸ ਪ੍ਰੀਖਿਆ ਵਿੱਚ ਗੰਭੀਰ ਗੜਬੜੀਆਂ ਲਈ ਯੂਨੀਅਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਨਾਕਾਮੀ ਸਪੱਸ਼ਟ ਨਜ਼ਰ ਆ ਰਹੀ ਹੈ ਇਨਕਲਾਬੀ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਾਜਦੀਪ ਗੇਹਲੇ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਾਜਦੀਪ ਮਾਨ ਨੇਂ ਕਿਹਾ ਕਿ ਇਹ ਵੀ ਗੰਭੀਰ ਸੁਆਲ ਹੈ ਕਿ ਪਿਛਲੇ ਵਿਵਾਦਾਂ ਨਾਲ ਜੁੜੀਆ ਕੰਪਨੀਆਂ ਨੂੰ ਪ੍ਰੀਖਿਆ ਪ੍ਰਬੰਧ ਦੇ ਠੇਕੇ ਦਿੱਤੇ ਗਏ ਹਨ।

ਆਗੂਆਂ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਯੂਨੀਅਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫਾ ਨਹੀਂ ਦਿੰਦੇ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਸਭਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਬੁਰਜ ਢਿੱਲਵਾਂ ਅਤੇ ਸੋਮਾ ਸਿੰਘ ਬੁਰਜ ਢਿੱਲਵਾਂ ਨੇਂ ਕਿਹਾ ਕਿ ਪਟਿਆਲਾ ਵਿਚ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਉਪਰ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ 22 ਲੱਖ ਵਿਦਿਆਰਥੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ, ਨੀਟ ਦਾ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ,ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਦੇਵੇ,NTA ਵਰਗੀ ਭ੍ਰਿਸ਼ਟ ਅਤੇ ਗੈਰ ਜਿੰਮੇਵਾਰ ਸੰਸਥਾ ਨੂੰ ਭੰਗ ਕੀਤਾ ਜਾਵੇ, ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਬੰਦ ਕੀਤਾ ਜਾਵੇ,ਸਾਰੇ ਅਦਾਰਿਆਂ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਅਤੇ ਖਾਲੀ ਪਈਆਂ ਸਰਕਾਰੀ ਆਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਅਤੇ ਪੁਲਿਸ ਸਿਆਸੀ ਗਠਜੋੜ ਨੂੰ ਨੱਥ ਪਾਈ ਜਾਵੇ ਅਤੇ ਕਾਮਿਆਂ ਉੱਪਰ ਦਰਜ ਕੀਤੇ ਪਰਚੇ ਬਿਨਾਂ ਸ਼ਰਤ ਰੱਦ ਕੀਤੇ ਜਾਣ ਅਤੇ ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮਾਂ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਬਲਵਿੰਦਰ ਘਰਾਂਗਣਾ, ਗੁਰਸੇਵਕ ਮਾਨ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਘੁੰਮਣ ਕਲਾਂ,ਪ੍ਰਗਤੀਸ਼ੀਲ ਇਸਤਰੀ ਸਭਾ ਵੱਲੋਂ ਜਸਵੀਰ ਕੌਰ ਨੱਤ, ਅਤੇ ਬਲਵਿੰਦਰ ਕੌਰ ਖਾਰਾ,ਬੀਕੇਯੂ ਆਜ਼ਾਦ ਦੇ ਡਾਕਟਰ ਕਾਲਾ ਸਿੰਘ ਠੂਠਿਆਂਵਾਲੀ,ਬੀਕੇਯੂ ਡਕੌਂਦਾ (ਬੁਰਜ ਗਿੱਲ ਗਰੁੱਪ)ਦੇ ਇਕਬਾਲ ਸਿੰਘ ਫਫੜੇ ਭਾਈ ਕੇ,ਕਾਕਾ ਸਿੰਘ ਭੈਣੀਬਾਘਾ,ਆਟੋ ਰਿਕਸ਼ਾ ਚਾਲਕ ਯੂਨੀਅਨ ਦੇ ਨਿਰਮਲ ਮਾਨਸਾ,ਬੀਕੇਯੂ ਏਕਤਾ ਡਕੌਂਦਾ (ਧਨੇਰ ਗਰੁੱਪ)ਦੇ ਮੱਖਣ ਸਿੰਘ ਭੈਣੀਬਾਘਾ ਅਤੇ ਬਲਜੀਤ ਸਿੰਘ ਭੈਣੀਬਾਘਾ,ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੇ ਗੁਰਮੀਤ ਸਿੰਘ ਨੰਦਗੜ੍ਹ,ਦਰਸ਼ਨ ਦਾਨੇਵਾਲਾ,ਬੂਟਾ ਸਿੰਘ ਦੂਲੋਵਾਲ,ਸੰਦੀਪ ਘਰਾਂਗਣਾ,ਪੈਨਸ਼ਨਰ ਐਸੋਸੀਏਸ਼ਨ ਦੇ ਮਨਿੰਦਰ ਸਿੰਘ ਜਵਾਹਰਕੇ,ਐਂਟੀ ਡਰੱਗ ਟਾਸਕ ਫੋਰਸ ਦੇ ਪਰਮਿੰਦਰ ਸਿੰਘ ਝੋਟਾ,ਨੌਜਵਾਨ ਆਗੂ ਗਗਨਦੀਪ ਸਿੰਘ ਸਿਰਸੀਵਾਲਾ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *