ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 84 ਦੇ ਸਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪ੍ਰਕਰਮਾਂ’ਚ 18 ਜੂਨ ਨੂੰ ਜਲਜੀਰੇ ਦੀ ਸੇਵਾ ਜਥੇ ਮੇਜ਼ਰ ਸਿੰਘ ਸੋਢੀ ਦੀ ਅਗਵਾਈ ‘ਚ ਕਰਨੀ ਸ਼ਲਾਘਾਯੋਗ : ਭਾਈ ਵਿਰਸਾ ਸਿੰਘ ਖ਼ਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 14 ਜੂਨ  (ਸਰਬਜੀਤ ਸਿੰਘ)– ਸਿੱਖ ਧਰਮ ਦੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਸਮੂਹ ਸਹੀਦ ਸਿੰਘਾ ਦੀ ਯਾਦ ਨੂੰ ਸਮਰਪਿਤ 18 ਜੂਨ ਨੂੰ ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਮੇਜ਼ਰ ਸਿੰਘ ਸੋਢੀ ਸਾਹਿਬ ਦੀ ਅਗਵਾਈ ‘ ਚ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਦੀਆਂ ਪ੍ਰਕਰਮਾਂ ਵਿੱਚ ਜਲਜੀਰੇ ਦੀ ਸੇਵਾ NIR ਵੀਰਾਂ ਤੇ ਸਮੂਹ ਸਾਧ ਸੰਗਤ ਪਿੰਡ ਪੁਰਾਣੀਆਂ ਬਾਗੜੀਆਂ ਦੇ ਸੰਯੋਗ ਕੀਤੀ ਜਾ ਰਹੀ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਅਤੇ ਦਸ਼ਮੇਸ਼ ਤਰਨਾ ਦਲ ਦੇ ਚੀਫ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਵੱਲੋਂ ਸਮੂਹ ਇਤਿਹਾਸਕ ਜੋੜ ਮੇਲਿਆਂ ਤੇ ਸਾਧ ਸੰਗਤ ਦੀਆਂ ਲੰਗਰ ਸੇਵਾਵਾਂ ਲਈ ਹਮੇਸ਼ਾ ਹੀ ਵੱਡੇ ਵੱਡੇ ਉਪਰਾਲੇ ਕਰਦੇ ਹਨ ਅਤੇ ਇਸ ਕੜੀ ਤਹਿਤ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਆ ਰਹੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 18 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀਆਂ ਪਰਕਰਮਾਂ ਵਿਚ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਦੀ ਅਗਵਾਈ ਅਤੇ ਐਨ ਆਈ ਆਰ ਭਰਾਵਾਂ ਦੇ ਨਾਲ ਨਾਲ ਸਮੂਹ ਸਾਧ ਸੰਗਤ ਪਿੰਡ ਪੁਰਾਣੀਆਂ ਬਾਗੜੀਆਂ ਦੇ ਸੰਯੋਗ ਨਾਲ ਜਲਜੀਰੇ ਦੀਆਂ ਛਬੀਲਾਂ ਦੀ ਸੇਵਾ ਕੀਤੀ ਜਾ ਰਹੀ ਹੈ ਜੋ ਕੇ ਬਹੁਤ ਹੀ ਸ਼ਾਨਦਾਰ ਵੱਡਾ ਉਪਰਾਲਾ ਕਿਹਾ ਜਾ ਸਕਦਾ ਕਿਉਂਕਿ ਇਸ ਦਿਨ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਲੱਖਾਂ ਦੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆ ਰਹੀਆਂ ਹਨ ਅਤੇ ਗਰਮੀ ਨੇ ਵੀ ਪੂਰਾ ਕਹਿਰ ਵਰਤਾਇਆ ਹੋਇਆ ਹੈ ਅਤੇ ਅਜਿਹੇ ਮੌਕੇ ਤੇ ਸੰਗਤਾਂ ਨੂੰ ਠੰਡੇ ਮਿੱਠੇ ਜਲ ਜ਼ੀਰੇ ਦੀ ਸੇਵਾ ਕਰਨੀ ਬਹੁਤ ਹੀ ਸ਼ਾਨਦਾਰ ਤੇ ਸ਼ਲਾਘਾਯੋਗ ਉਪਰਾਲਾ ਕਿਹਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਸਮੇਸ਼ ਤਰਨਾ ਦਲ ਦੇ ਮੁਖੀ ਅਤੇ ਰੰਘਰੇਟਾ ਕੌਮ ਦੇ ਮਹਾਨ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਹਰਮੰਦਰ ਸਾਹਿਬ ਅੰਮ੍ਰਿਤਸਰ ਦੀਆਂ ਪਰਕਰਮਾਂ ਵਿਚ ਲੱਖਾਂ ਸ਼ਰਧਾਲੂਆਂ ਦੀ ਸੇਵਾ ਲਈ ਜਲਜੀਰੇ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕਰਦੀ ਹੈ, ਉਥੇ ਸਮੂਹ ਸੰਗਤਾਂ ਨੂੰ ਅਪੀਲ ਕਰਦੀ ਹੈ ਅਜਿਹੀਆਂ ਪਰਉਪਕਾਰੀ ਸੇਵਾਵਾਂ ‘ਚ ਤਨੋਂ ਮਨੋਂ ਧਨੋ ਸੇਵਾ ਕਰਕੇ ਗੁਰੂ ਸਾਹਿਬਾਨਾ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਜੀ ਦੇ ਸੰਯੋਗ ‘ਚ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਮਾਝਾ ਤਰਨਾਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਜਥੇਦਾਰ ਰਾਜਾ ਰਾਜ਼ ਸਿੰਘ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਦਲਜੀਤ ਸਿੰਘ ਸੋਢੀ ਜੇਠੂਵਾਲ, ਜਥੇਦਾਰ ਰਣਜੀਤ ਸਿੰਘ ਲੰਗਰਾਂ ਵਾਲੇ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਅਤੇ ਦਸ਼ਮੇਸ਼ ਤਰਨਾ ਦਲ ਦੀਆਂ ਫੌਜਾਂ ਹਾਜ਼ਰ ਰਹਿਣਗੀਆਂ ।

Leave a Reply

Your email address will not be published. Required fields are marked *