ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)– ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੁਲੜਬਾਜ਼ਾਂ ਵਲੋਂ ਹੌਲ਼ੇ ਮਹੱਲੇ ਦੇ ਦੂਸਰੇ ਦਿਨ ਸ਼ਹੀਦ ਕੀਤੇ ਪਿੰਡ ਗਾਜ਼ੀ ਕੋਟ ਗੁਰਦਾਸਪੁਰ ਦੇ ਪ੍ਰਦੀਪ ਸਿੰਘ ਦੇ ਪਰਿਵਾਰ ਦੀ ਪ੍ਰਸ਼ਾਸਨ ਨਾਲ ਗੱਲਬਾਤ ਤੋਂ ਉਪਰੰਤ ਸ਼ਹੀਦ ਪ੍ਰਦੀਪ ਸਿੰਘ ਜੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿਤਾ ਕੈਪਟਨ ਗੁਰਬਖਸ਼ ਸਿੰਘ ਨੇ ਧਾਹਾਂ ਮਾਰ ਕੇ ਪੁਤਰ ਦੀ ਲਾਸ਼ ਨੂੰ ਚਿਤਾ ਵਖਾਈ ਅਤੇ ਮਾਤਾ ਬਲਵਿੰਦਰ ਕੌਰ ਦਾ ਵਿਰਲਾਪ ਇਸ ਮੌਕੇ ਵੇਖਿਆ ਨਹੀਂ ਜਾ ਰਿਹਾ ਸੀ। ਸੰਸਕਾਰ ਮੌਕੇ ਵੱਖ ਵੱਖ ਪੰਥਕ, ਸਿਆਸੀ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਲਵਾਈ ਤੇ ਪ੍ਰਵਾਰ ਨਾਲ ਦੁਖ ਸਾਂਝਾ ਕਰਦਿਆਂ ਭਾਣਾ ਮੰਨਣ ਦੀ ਬੇਨਤੀ ਕੀਤੀ ,ਸ਼ਹੀਦ ਦਾ ਭੋਗ ਅੰਤਿਮ ਅਰਦਾਸ 15 ਮਾਰਚ ਨੂੰ ਪਿੰਡ ਗਾਜ਼ੀ ਕੋਟ ਗੁਰਦਾਸਪੁਰ ਵਿਖੇ ਸਮੁੱਚੇ ਸਿੱਖ ਪੰਥ ਦੀ ਹਾਜ਼ਰੀ ਵਿੱਚ ਹੋਵੇਗੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਕੌਮੀ ਜਰਨੈਲ ਤੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੇ ਹੁਕਮਾਂ ਤਹਿਤ ਸੰਸਕਾਰ ਤੇ ਪਹੁੰਚੇ ਮਾਝਾ ਤਰਨਾ ਦਲ ਸ਼ਹੀਦ ਬਾਬਾ ਜੀਵਨ ਦੇ ਜਰਨੈਲ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਤੋਂ ਇਲਾਵਾ ਸ਼ਹੀਦ ਦੇ ਪਿਤਾ ਕੈਪਟਨ ਗੁਰਬਖਸ਼ ਸਿੰਘ,ਤਾਏ ਗੁਰਦਿਆਲ ਸਿੰਘ ਤੇ ਮਾਤਾ ਬਲਵਿੰਦਰ ਕੌਰ ਤੇ ਹੋਰ ਆਗੂਆਂ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਤੇ ਦੋਸ਼ੀਆਂ ਨੂੰ ਜਲਦੀ ਗਿਰਫਤਾਰ ਕਰਨ ਤੇ ਜਥੇਦਾਰ ਤੋਂ ਪ੍ਰਦੀਪ ਸਿੰਘ ਨੂੰ ਕੌਮੀ ਸ਼ਹੀਦ ਦਾ ਐਲਾਨ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਬਿਆਨ ਰਾਹੀਂ ਦਿੱਤੀ।
(ਭਾਈ ਖਾਲਸਾ) ਨੇ ਦੱਸਿਆ ਇਸ ਘਟਨਾ ਦਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਵੱਡੀ ਪੱਧਰ ਤੇ ਵਿਰੋਧ ਹੋ ਰਿਹਾ ਸੀ ‘ਤੇ ਮੰਗ ਕੀਤੀ ਜਾ ਰਹੀ ਸੀ, ਕਿ ਇਤਿਹਾਸਕ ਜੋੜ ਮੇਲਿਆਂ ਤੇ ਹੁਲੜਬਾਜਾ ਨੂੰ ਨੱਥ ਪਾਉਣ ਲਈ ਸਰਕਾਰ ਵਿਸ਼ੇਸ਼ ਪ੍ਰਬੰਧ ਕਰੇ, ਤਾਂ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰ ਸਕੇ, ਉਹਨਾਂ ਭਾਈ ਖਾਲਸਾ ਨੇ ਦਸਿਆ ਸਰਕਾਰ ਨੇ ਪ੍ਰਦੀਪ ਸਿੰਘ ਦੇ ਕਾਤਲਾਂ ਨੂੰ ਫ਼ੜ ਕੇ ਜੇਲ੍ਹ ਭੇਜਣ ਲਈ ਰੂਪ ਨਗਰ ਦੇ ਡੀ ਐਸ ਪੀ ਸਾਹਿਬ ਦੀ ਅਗਵਾਈ’ਚ ਇਨਵੈਸਟੀਗੇਸਨ ਦੀਆਂ ਤਿੰਨ ਟੀਮਾਂ ਬਣਾਈਆਂ ਹਨ ,ਜੋਂ ਜ਼ੰਗੀ ਪੱਧਰ ਤੇ ਦੋਸ਼ੀਆਂ ਨੂੰ ਫੜਨ ਲਈ ਯਤਨਸ਼ੀਲ ਹਨ, ਜਦੋਂ ਕਿ ਕਾਤਲਾਂ ਵਿਚੋਂ ਫੜ ਗਏ ਇਕ ਵਿਅਕਤੀ ਦੀ ਪਤਨੀ ਨੇ ਦੋਸ਼ ਲਾਇਆ ਕਿ ਮੇਰਾ ਪਤੀ ਨਿਰਦੋਸ਼ ਹੈ ਕਿਉਂਕਿ ਮੇਰੇ ਪਤੀ ਤੇ ਪਹਿਲਾਂ ਕਿਰਪਾਨ ਦਾ ਵਾਰ ਕਰਕੇ ਹੱਥ ਵੱਢ ਦਿੱਤੇ ਸਨ, ਇਸ ਕਰਕੇ ਅਸਲੀ ਦੋਸ਼ੀਆਂ ਨੂੰ ਲੱਭਿਆ ਜਾਵੇ, ਭਾਈ ਖਾਲਸਾ ਨੇ ਦੱਸਿਆ ਸ਼ਹੀਦ ਦੇ ਪਿਤਾ ਕੈਪਟਨ ਗੁਰਬਖਸ਼ ਸਿੰਘ ਨੇ ਕਿਹਾ ਮੇਰੇ ਬੇਟੇ ਵਲੋਂ ਕੀਤੀ ਕੁਰਬਾਨੀ ਨੌਜਵਾਨਾਂ ਨੂੰ ਇਤਿਹਾਸਕ ਜੋੜ ਮੇਲਿਆਂ ਤੇ ਹੁਲੜਬਾਜੀ ਛੱਡ ਕੇ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋਣ ਲਈ ਪ੍ਰੇਰਿਤ ਕਰੇਗੀ, ਭਾਈ ਖਾਲਸਾ ਨੇ ਕਿਹਾ ਜਥੇਦਾਰ ਮੇਜ਼ਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਮਾਝਾ ਤਰਨਾ ਦਲ ਵੱਲੋਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨਾਲ ਗੁਰਮਤਾ ਕਰਕੇ ਹੁਲੜਬਾਜ਼ਾਂ ਨੂੰ ਨੱਥ ਪਾਉਣ ਲਈ ਨਿਹੰਗ ਸਿੰਘ ਟਾਸਕ ਫੋਰਸ ਬਣਾਉਣ ਵਾਲੇ ਕੀਤੇ ਐਲਾਨ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਮੰਨਦੀ ਹੈ ਉਹਨਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਨਤੀ ਕੀਤੀ ਕਿ ਪ੍ਰਦੀਪ ਸਿੰਘ ਨੂੰ ਕੌਮੀ ਸ਼ਹੀਦ ਕਰਾਰ ਦਿੱਤਾ ਜਾਵੇ ਤੇ ਪ੍ਰਵਾਰ ਨੂੰ ਅਕਾਲ ਤਖ਼ਤ ਸਾਹਿਬ ਸੱਦ ਕੇ ਸਨਮਾਨਿਤ ਕੀਤਾ ਜਾਵੇ ਕਿਉਂਕਿ ਉਸ ਨੇ ਤਖ਼ਤ ਸਾਹਿਬਾਨ ਦੀ ਮਰਯਾਦਾ ਨੂੰ ਕਾਇਮ ਰੱਖਣ ਤੇ ਪਵਿੱਤਰਤਾਂ ਲਈ ਕੁਰਬਾਨੀ ਕੀਤੀ ਹੈ । ਇਸ ਮੌਕੇ ਜਥੇ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਮਾਝਾ ਤਰਨਾ ਦਲ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸਤਪਾਲ ਸਿੰਘ ਵੱਡੇ ਨਾਗ, ਬਾਬਾ ਨਰਿੰਦਰ ਸਿੰਘ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਭਾਈ ਅਮਰਜੀਤ ਸਿੰਘ ਧੂਲਕਾ, ਬਾਬਾ ਸੁਰਿੰਦਰ ਸਿੰਘ ਛਾਉਣੀ ਨਿਹੰਗ ਸਿੰਘਾਂ ਬਟਾਲਾ ਤੋਂ ਇਲਾਵਾ ਕਈ ਨਿਹੰਗ ਸਿੰਘ ਤੇ ਫੈਡਰੇਸ਼ਨ ਆਗੂ ਹਾਜਰ ਸਨ।