ਗੁਰਦਾਸਪੁਰ, 13 ਮਾਰਚ (ਸਰਬਜੀਤ ਸਿੰਘ)–ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਗੁਰਦਾਸਪੁਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਪਰਮ ਮਿੱਤਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਮਾਨਸਾ ਤੋਂ ਆਈ.ਪੀ.ਐਸ ਡਾ. ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ | ਡਾ. ਜਯੋਤੀ ਯਾਦਵ 2019 ਦੇ ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ ਅਤੇ ਇਸ ਸਮੇਂ ਮਾਨਸਾ ਵਿਖੇ ਤੈਨਾਤ ਐਸ.ਪੀ ਹੈਡ ਕੁਆਟਰ ਹਨ | ਵਿਆਹ ਸਮਾਗਮ ਦਾ ਆਨੰਦਪੁਰ ਸਾਹਿਬ ਵਿਖੇ ਹੋਵੇਗਾ |


