ਗੁਰਦਾਸਪੁਰ ਵਿਖੇ ਟ੍ਰੇਡਰਸ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ

ਗੁਰਦਾਸਪੁਰ

ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)——- ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਤਹਿਤ ਹਨੂੰਮਾਨ ਚੌਂਕ , ਗੁਰਦਾਸਪੁਰ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ

ਅਸ਼ੋਕ ਕੁਮਾਰ ਐੱਸ ਡੀ ਐੱਮ , ਡੀ.ਐੱਸ.ਪੀ ਸ਼ਹਿਬਾਜ ਸਿੰਘ , ਟਰੇਡ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਰਜਿੰਦਰ ਨੰਦਾ, ਈਓ ਅਰੁਨ ਕੁਮਾਰ ਸਮੇਤ ਦੁਕਾਨਦਾਰ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵਪਾਰ ਮੰਡਲ ਦੀਆਂ ਸਖਸੀਅਤਾਂ ਮੌਜੂਦ ਸਨ।

ਇਸ ਮੌਕੇ ਚੇਅਰਮੈਨ ਰਜਿੰਦਰ ਨੰਦਾ ਨੇ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹਨ ਅਤੇ ਸਰਕਾਰ ਵਲੋਂ ਵੱਡੀ ਪਹਿਲਕਦਮੀ ਕਰਦਿਆਂ ਵਪਾਰੀਆਂ/ਦੁਕਾਨਦਾਰਾਂ ਤੱਕ ਪਹੁੰਚ ਕੇ ਉਨ੍ਹਾਂ ਮੁਸ਼ਕਿਲਾਂ ਸੁਣਕੇ ਹੱਲ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਅੱਜ ਗੁਰਦਾਸਪੁਰ ਸਮੇਤ ਬਹਿਰਾਮਪੁਰ, ਡੇਰਾ ਬਾਬਾ ਨਾਨਕ, ਧਾਰੀਵਾਲ, ਬਟਾਲਾ, ਫਤਿਹਗੜ੍ਹ ਚੂੜੀਆਂ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਵਪਾਰੀ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ। ਦੁਕਾਨਦਾਰਾਂ ਵਲੋਂ ਕੂੜੇ ਦੇ ਹੋਰ ਸੁਚਾਰੂ ਪ੍ਰਬੰਧ ਕਰਨ ਸਮੇਤ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।

Leave a Reply

Your email address will not be published. Required fields are marked *