ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀ ਆਪਣਾ ਸਿਹਤ ਬੀਮਾ ਕਾਰਡ ਜਰੂਰ  ਬਣਵਾਉਣ – ਡਿਪਟੀ ਕਮਿਸ਼ਨਰ

ਗੁਰਦਾਸਪੁਰ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ

ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਅਤੇ ਆਪਣੇ ਕਾਰਡ ਨਹੀਂ ਬਣਾਏ ਉਹ ਸੇਵਾ ਕੇਂਦਰ ਤੋਂ ਆਪਣੇ ਕਾਰਡ ਬਣਵਾ ਲੈਣ ਤਾਂ ਜੋ ਲੋੜ ਪੈਣ ’ਤੇ ਉਹ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ ਕਾਰਡ ਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਕਵਰ ਕੀਤਾ ਜਾਂਦਾ ਹੈ ਅਤੇ ਇਨਾਂ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਸੂਚੀਬੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਦਿੱਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾਂ ਯੋਜਨਾ ਤਹਿਤ ਜ਼ਿਲਾ ਗੁਰਦਾਸਪੁਰ ਵਿੱਚ ਕੁੱਲ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸੂਚੀਬੱਧ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਿਲਾ ਹਸਪਤਾਲ ਗੁਰਦਾਸਪੁਰ, ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ, ਸੀ.ਐੱਚ.ਸੀ. ਭਾਮ, ਸੀ.ਐੱਚ.ਸੀ. ਧਾਰੀਵਾਲ, ਸੀ.ਐੱਚ.ਸੀ. ਦੀਨਾਨਗਰ, ਸੀ.ਐੱਚ.ਸੀ. ਫ਼ਤਹਿਗੜ ਚੂੜੀਆਂ, ਸੀ.ਐੱਚ.ਸੀ. ਘੁਮਾਣ, ਸੀ.ਐੱਚ.ਸੀ. ਕਾਹਨੂੰਵਾਨ, ਸੀ.ਐੱਚ.ਸੀ. ਕਲਾਨੌਰ, ਸੀ.ਐੱਚ.ਸੀ. ਨੌਸ਼ਹਿਰਾ ਮੱਝਾ ਸਿੰਘ, ਸੀ.ਐੱਚ.ਸੀ. ਕਾਦੀਆਂ, ਕਮਿਊਨਿਟੀ ਹੈਲਥ ਸੈਂਟਰ ਡੇਰਾ ਬਾਬਾ ਨਾਨਕ ਸ਼ਾਮਲ ਹਨ।

ਉਨਾਂ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਦੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਅਕਾਸ਼ ਹਸਪਤਾਲ ਅਤੇ ਹਾਰਟ ਕੇਅਰ ਸੈਂਟਰ ਬਟਾਲਾ, ਬਾਬਾ ਦੀਪ ਸਿੰਘ ਹਸਪਤਾਲ ਅਲੀਵਾਲ ਰੋਡ ਬਟਾਲਾ, ਬਡਵਾਲ ਹਸਪਤਾਲ ਗੁਰਦਾਸਪੁਰ, ਬਾਹਰੀ ਹਸਪਤਾਲ ਦੀਨਾਨਗਰ, ਬਾਜਵਾ ਹਸਪਤਾਲ ਬਟਾਲਾ, ਬੀਬੀ ਕੌਲਾਂ ਜੀ ਹਸਪਤਾਲ ਫ਼ਤਹਿਗੜ ਚੂੜੀਆਂ, ਬੀ.ਜੇ.ਐੱਸ. ਬੱਲ ਮੈਮੋਰੀਅਲ ਹਸਪਤਾਲ ਬਟਾਲਾ, ਚੌਹਾਨ ਹਸਪਤਾਲ ਦੀਨਾਨਗਰ, ਛੀਨਾ ਹਸਪਤਾਲ ਬਟਾਲਾ, ਗੁਰਨੂਰ ਹਸਪਤਾਲ ਬਟਾਲਾ, ਗੁਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਘੁਮਾਣ, ਐੱਸ.ਏ.ਐੱਸ. ਛੀਨਾ ਹਸਪਤਾਲ ਬਟਾਲਾ, ਜੇ.ਸੀ. ਨੰਦਾ ਹਸਪਤਾਲ ਗੁਰਦਾਸਪੁਰ, ਕਾਹਲੋਂ ਹਸਪਤਾਲ ਵਡਾਲਾ ਬਾਂਗਰ, ਕੋਹਲੀ ਹਸਪਤਾਲ ਧਾਰੀਵਾਲ, ਲਾਈਫ ਕੇਅਰ ਹਸਪਤਾਲ ਅਤੇ ਆਈ ਕੇਅਰ ਸੈਂਟਰ ਕੋਟ ਯੋਗਰਾਜ, ਮਹਾਜਨ ਹਸਪਤਾਲ ਐਂਡਰ ਆਈ ਕੇਅਰ ਸੈਂਟਰ ਗੁਰਦਾਸਪੁਰ, ਨਿਊ ਮਹਾਜਨ ਹਸਪਤਾਲ ਫ਼ਤਹਿਗੜ ਚੂੜੀਆਂ, ਨਿਊ ਸ੍ਰੀ ਬਾਵਾ ਲਾਲ ਜੀ ਹਸਪਤਾਲ ਖੈਹਿਰਾ ਰੋਡ, ਰੰਧਾਵਾ ਮਲਟੀਸਪੈਸ਼ਲਿਟੀ ਹਸਪਤਾਲ ਬਟਾਲਾ, ਆਰ.ਪੀ. ਅਰੋੜਾ ਮੈਡੀਸਿਟੀ ਗੁਰਦਾਸਪੁਰ, ਸੰਧੂ ਹਸਪਤਾਲ ਬਟਾਲਾ, ਸਤਸਰ ਹਸਪਤਾਲ ਬਟਾਲਾ, ਸ. ਰਾਮ ਸਿੰਘ ਮੈਮੋਰੀਅਲ ਬੱਬਰ ਮਲਟੀਸਪੈਸ਼ਲਿਟੀ ਹਸਪਤਾਲ ਜੀਵਨਵਾਲ ਬੱਬਰੀ ਅਤੇ ਸੁਰਜੀਤ ਹਸਪਤਾਲ ਕਲਾਨੌਰ  ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਭਾਰਤ ਸਿਹਤ ਬੀਮਾਂ ਯੋਜਨਾ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਵਾਉਣ ਤਾਂ ਜੋ ਲੋੜ ਪੈਣ ’ਤੇ ਉਹ 5 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾ ਸਕਣ।

Leave a Reply

Your email address will not be published. Required fields are marked *