ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕੌਮੀ ਇਨਸਾਫ ਮੋਰਚੇ’ਚ ਭਾਈ ਅੰਮ੍ਰਿਤਪਾਲ ਸਿੰਘ ਦੇ ਅਜਨਾਲੇ ਮਾਮਲੇ ਕਾਰਨ ਮੋਰਚੇ ਵਿਚ ਦੁਵਿਧਾ ਪੈਦਾ ਹੋਣ ਨੂੰ ਸਮੁੱਚੀ ਕੌਮ ਲਈ ਮੰਦਭਾਗੀ ਗੱਲ ਦੱਸਦਿਆਂ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਤੋਂ ਮੰਗ ਕੀਤੀ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ ਮੁਵਾਫੀ ਮੰਗਣ ਲਈ ਤਿਆਰ ਕਰਨ, ਤਾਂ ਕਿ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿੱਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਕੌਮ ਵਲੋਂ ਚੰਡੀਗੜ੍ਹ ਦੀਆਂ ਬਰੂਹਾਂ ਤੇ ਲਾਏ ਕੌਮੀ ਇਨਸਾਫ ਮੋਰਚੇ ਨੂੰ ਫੁੱਟ ਦੀ ਦੁਵਿਧਾ ਤੋਂ ਬਚਾਇਆ ਜਾ ਸਕੇ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ ਮੋਰਚੇ ਦੇ ਆਗੂ ਭਾਈ ਬਲਵਿੰਦਰ ਸਿੰਘ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਅਜਨਾਲੇ ਦੇ ਨਿੱਜੀ ਮਾਮਲੇ ਵਿਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਣ ਬਦਲੇ ਮੁਵਾਫੀ ਮੰਗਣ , ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵਲੋਂ ਇਸ ਮਾਮਲੇ ਨੂੰ ਕੌਮੀ ਮਸਲਾ ਦੱਸ ਕੇ ਮੁਵਾਫੀ ਮੰਗਣ ਤੋਂ ਇਨਕਾਰ ਕਰਨ ਵਾਲੀ ਘਟਨਾ ਤੇ ਗਹਿਰੀ ਚਿੰਤਾ ਤੇ ਜਥੇਦਾਰ ਸਾਹਿਬ ਨੂੰ ਇਸ ਮਸਲੇ ਨੂੰ ਹੱਲ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਸਪਸ਼ਟ ਕੀਤਾ ਬੀਤੇ ਦਿਨੀਂ ਅਜਨਾਲਾ ਦੇ ਥਾਣੇ’ਚ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾਉਣ, ਤੇ ਸਰੂਪ ਦੀ ਹੋਈ ਬੇਅਦਬੀ ਕਾਰਨ ਸਮੂਹ ਸਿਆਸੀ ਪਾਰਟੀਆਂ ਤੇ ਪੰਥਕ ਆਗੂਆਂ ਵੱਲੋਂ ਨਿਖੇਧੀ ਕਰਦਿਆਂ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਬੇਅਦਬੀ ਬਦਲੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਤਲਬ ਕਰਕੇ ਸਜਾ ਲਾਈਂ ਜਾਵੇ ,ਤਾਂ ਕਿ ਅਜਿਹੀ ਪਿਰਤ ਨੂੰ ਅੱਗੇ ਵਧਣ ਤੋਂ ਰੋਕਿਆਂ ਜਾ ਸਕੇ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ ਮੋਰਚੇ ਦੇ ਆਗੂ ਭਾਈ ਬਲਵਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਦੱਸਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਬੇਨਤੀ ਕਰਦੀ ਹੈ, ਉਹ ਕੌਮੀ ਇਨਸਾਫ ਮੋਰਚੇ ਨੂੰ ਫੁੱਟ ਤੋਂ ਬਚਾਉਣ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਹਿੱਤ ਇਸ ਹੋਈ ਘਟਨਾ ਸਬੰਧੀ ਕੌਮ ਤੋਂ ਮੁਆਫ਼ੀ ਮੰਗ ਲੈਣ, ਤਾਂ ਕਿ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਵਰਤਣ ਵਾਲੇ ਵਰਤਾਰੇ ਤੇ ਟੋਟਲ ਵਿਸ਼ਰਾਮ ਲੱਗ ਸਕੇ ,ਅਤੇ ਕੌਮੀ ਇਨਸਾਫ ਮੋਰਚੇ ਨੂੰ ਫੁੱਟ ਵਾਲੀ ਦੁਬਿਧਾ ਤੋਂ ਬਚਾਇਆ ਜਾ ਸਕੇ। ਉਹਨਾਂ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਜਲਦੀ ਸੁਲਝਾਉਣ ਲਈ ਵੱਡਾ ਉਪਰਾਲਾ ਕੀਤਾ ਜਾਵੇ ਤਾਂ ਕਿ ਕੌਮੀ ਇਨਸਾਫ ਮੋਰਚੇ ਨੂੰ ਫੁੱਟ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ, ਭਾਈ ਅਮਰਜੀਤ ਸਿੰਘ ਧੂਲਕਾ ਸੀਨੀਅਰ ਮੀਤ ਪ੍ਰਧਾਨ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ, ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ, ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ, ਭਾਈ ਸੁਖਚੈਨ ਸਿੰਘ ਫਿਰੋਜ਼ਪੁਰੀਆਂ ਭਾਈ ਪ੍ਰਿਤਪਾਲ ਸਿੰਘ ਧਾਲੀਵਾਲ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗੁਰਮੀਤ ਸਿੰਘ ਮੱਖੂ ਆਦਿ ਆਗੂ ਹਾਜਰ ਸਨ ।


