ਅੰਮ੍ਰਿਤਸਰ, ਗੁਰਦਾਸਪੁਰ, 17 ਜੂਨ ( ਸਰਬਜੀਤ ਸਿੰਘ )–ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ 84 ਦੇ ਸਮੂਹ ਸਿੰਘਾਂ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਭਲਕੇ 18 ਜੂਨ ਦਰਬਾਰ ਸਾਹਿਬ ਅੰਮ੍ਰਿਤਸਰ ਦੀਆਂ ਪ੍ਰਕਰਮਾਂ ਵਿੱਚ ਜਲਜੀਰੇ ਦੀ ਛਬੀਲ ਸੇਵਾ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜੱਥੇਦਾਰ ਬਾਬਾ ਮੇਜਰ ਸਿੰਘ ਦੀ ਅਗਵਾਈ ਵਿੱਚ NIR ਵੀਰ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਕਾਰਵਾਈ ਜਾਵੇਗੀ ਅਤੇ ਇਸ ਸੇਵਾ ਨੂੰ ਵਧੀਆ ਢੰਗ ਨਾਲ ਨਿਭਾਉਣ ਲਈ ਤਿਆਰ ਬਰ ਤਿਆਰ ਦਲ ਪੰਥ ਅਤੇ ਹੋਰ 200 ਤੋਂ ਵੱਧ ਨੌਜਵਾਨ ਵਲੰਟੀਅਰਾਂਂ ਦੀ ਟੀਮ ਤਿਆਰ ਕੀਤੀ ਗਈ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਸ਼ਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਜੀ ਨਾਲ ਇਸ ਸਬੰਧੀ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਜਦੋਂ ਤੋਂ ਦਸਮੇਸ ਤਰਨਾ ਦਲ ਦੇ ਮੁਖੀ ਨੌਜਵਾਨ ਪੜੇ ਲਿਖੇ ਤੇ ਸਿਆਣੇ ਸੂਝਵਾਨ ਆਗੂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਬਣੇ,ਉਸ ਵਕਤ ਤੋਂ ਹੀ ਉਹਨਾਂ ਨੇ ਜਿਥੇ ਦਲਪੰਥ ਰਾਹੀਂ ਸਿੱਖੀ ਪ੍ਰਚਾਰ ਲਈ ਦਿੱਨ ਰਾਤ ਇੱਕ ਕੀਤਾ ਹੋਇਆ ਹੈ ਉਥੇ ਉਹਨਾਂ ਵਲੋ ਸਮੂਹ ਤਖ਼ਤ ਸਾਹਿਬਾਨਾ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਜੋੜ ਮੇਲਿਆਂ ਵਿੱਚ ਗੁਰੂ ਕੀਆਂ ਸੰਗਤਾਂ ਲਈ ਤਰ੍ਹਾਂ ਤਰ੍ਹਾਂ ਪਦਾਰਥਾਂ ਦੇ ਲੰਗਰ ਲਾਉਣ ਦੀ ਧਾਰਮਿਕ ਸੇਵਾ ਆਰੰਭ ਕੀਤੀ ਹੋਈ ਹੈ ਅਤੇ ਇਸੇ ਮਰਯਾਦਾ ਤਹਿਤ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਰਬਾਰ ਸਾਹਿਬ ਅੰਮ੍ਰਿਤਸਰ ਦੀਆਂ ਪ੍ਰਕਰਮਾਂ ਵਿੱਚ 18 ਨੂੰ ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਦੀ ਅਗਵਾਈ ‘ ਚ ਜਲਜੀਰੇ ਦੀ ਸੇਵਾ ਐਨ ਆਈ ਆਰ ਭਰਾਵਾਂ ਤੇ ਸਮੂਹ ਸਾਧ ਸੰਗਤ ਪਿੰਡ ਪੁਰਾਣੀਆਂ ਬਾਗੜੀਆਂ ਦੇ ਭਰਵੇਂ ਸੰਯੋਗ ਨਾਲ ਕੀਤੀ ਜਾ ਰਹੀ ਹੈ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਭਾਈ ਖਾਲਸਾ ਨੇ ਕਿਹਾ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਭਲਕੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਸ਼ਹੀਦੀ ਤੇ ਪਹੁੰਚ ਰਹੀਆਂ ਹਨ ਜਦੋਂ ਕਿ ਪੰਜਾਬ ਵਿੱਚ ਹੁਣ ਗਰਮੀ ਨਾਲ ਲੋਕਾਂ ਦੇ ਵੱਟ ਕੱਢੇ ਪਏ ਹਨ ਅਤੇ ਅਜਿਹੇ ਮੌਕੇ ਤੇ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਦਸਮੇਸ਼ ਤਰਨਾ ਦਲ ਵੱਲੋਂ ਜਲਜੀਰੇ ਦੀ ਸੇਵਾ ਕਰਨੀ ਬਹੁਤ ਹੀ ਸ਼ਲਾਘਾਯੋਗ ਅਤੇ ਸੰਗਤਾਂ ਦੀ ਮੰਗ ਵਾਲ਼ੀ ਸੇਵਾ ਮੰਨੀਂ ਜਾ ਸਕਦੀ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਿੰਘ ਸਾਹਿਬ ਜੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਰਬਾਰ ਸਾਹਿਬ ਅੰਮ੍ਰਿਤਸਰ ਦੀਆਂ ਪ੍ਰਕਰਮਾਂ ਵਿੱਚ ਦਲਪੰਥ ਵੱਲੋਂ ਐਨ ਆਈ ਆਰ ਭਰਾਵਾਂ ਅਤੇ ਸਮੂਹ ਸਾਧ ਸੰਗਤ ਪਿੰਡ ਪੁਰਾਣੀਆਂ ਬਾਗੜੀਆਂ ਦੇ ਸੰਯੋਗ ਨਾਲ ਜਲਜੀਰੇ ਦੀ ਸੇਵਾ ਕਰਨ ਵਾਲੇ ਮਹਾਨ ਕਾਰਜ ਦੀ ਸ਼ਲਾਘਾ ਕਰਦੀ ਹੋਈ ਸੰਗਤਾਂ ਨੂੰ ਬੇਨਤੀ ਕਰਦੀ ਹੈ ਕਿ ਭਲਕੇ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਸਮੂਹ 84 ਦੀ ਯਾਦ ਨੂੰ ਸਮਰਪਿਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਥੇ ਇਹ ਗੱਲ ਵਰਨਣਯੋਗ ਹੈ ਕਿ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਹੀ ਦਰਬਾਰ ਸਾਹਿਬ ਤੇ ਹਿੰਦੋਸਤਾਨੀ ਹਕੂਮਤਾ ਅਕਾਲ ਤਖ਼ਤ ਸਾਹਿਬ ਢਹਿ ਢੇਰੀ ਕੀਤਾ ਅਤੇ ਹਜ਼ਾਰਾਂ ਸਿੰਘਾਂ ਨੂੰ ਸ਼ਹੀਦ ਕੀਤਾ ਸੀ।


