ਸੇਵਾ ਕੇਂਦਰਾਂ ਵਿਚ ਸਮਾਂਬੱਧ ਤਰੀਕੇ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੀਂ ਪੁਲਾਂਘ ਪੁਟਦਿਆਂ ਈ-ਸੇਵਾ ਪੈਡੰਸੀ ਨਿੱਲ ਕਰਦਿਆਂ ਈ-ਸੇਵਾ ਦੇਣ ਵਿੱਚ ਸੂਬੇ ਭਰ `ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੁਜ਼ੀਸ਼ਨ ਵਿਚ ਪੁਹੰਚਣ ਲਈ ਵੱਖ-ਵੱਖ ਵਿਭਾਗਾਂ ਵਲੋਂ ਪੂਰੀ ਮਿਹਨਤ ਤੇ ਲਗਨ ਨਾਲ ਈ-ਸੇਵਾ ਪੈਡੰਸੀ ਨਿੱਲ ਵਿਚ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ, ਜਿਸ ਦੇ ਚੱਲਦਿਆਂ ਹੀ ਗੁਰਦਾਸਪੁਰ ਵਲੋਂ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ। ਉੁਨਾਂ ਦੱਸਿਆ ਕਿ ਗੁਰਦਾਸਪੁਰ ਦੀ ਪੈਡੰਸੀ ਜੀਰੋ ਫੀਸਦ ਹੋ ਗਈ ਹੈ।
ਉਨਾਂ ਕਿਹਾ ਕਿ ਪੰਜਾਬ ਸਰਵਿਸ ਐਕਟ 2018 ਤਹਿਤ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਮੇਸਾਂ ਯਤਨ ਕੀਤੇ ਜਾਂਦੇ ਹਨ ਅਤੇ ਉਨਾਂ ਦੀ ਹਮੇਸ਼ਾਂ ਪਹਿਲ ਰਹੀ ਹੈ ਕਿ ਲੋਕਾਂ ਨੂੰ ਦਫਤਰਾਂ ਵਿਚ ਚੱਕਰ ਨਾ ਮਾਰਨੇ ਪੈਣ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਕਿਹਾ ਕਿ ਉਨਾਂ ਦੀ ਹਮੇਸ਼ਾਂ ਇਹੀ ਕੋਸ਼ਿਸ ਰਹੀ ਹੈ ਕਿ ਲੋਕਾਂ ਨੂੰ ਪਹਿਲ ਦੇ ਆਧਰ ਤੇ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਿਨਾਂ ਕਿਸੇ ਦੇਰੀ ਦੇ ਪੁਹੰਚਣ ਅਤੇ ਇਸ ਸਬੰਧੀ ਉਨਾਂ ਵਲੋਂ ਲਗਾਤਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰੀਵੀਊ ਕੀਤਾ ਜਾਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਪ੍ਰਾਪਤੀ ਲਈ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਉਹ ਇਸੇ ਮਿਹਨਤ ਨਾਲ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਂਦੇ ਰਹਿਣ।