ਗੁਰਦਾਸਪੁਰ, 17 ਜੂਨ ( ਸਰਬਜੀਤ ਸਿੰਘ)– ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਮੁਸਤਫਾਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਦੀ ਅਗਵਾਹੀ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡਪਾਠ ਸਾਹਿਬਾ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰੀ ਲਵਾਈ ਅਤੇ ਬਾਅਦ ਦੁਪਹਿਰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਗੁਰੂ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਹਰ ਸਾਲ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਇਹ ਜੋੜ ਮੇਲਾ ਪਿੰਡ ਮੁਸਤਫਪੁਰ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ ਦੀ ਅਗਵਾਈ ਹੇਠ ਮਨਾਇਆ ਜਾਂਦਾ ਹੈ ਅਤੇ ਇਸੇ ਮਰਯਾਦਾ ਤਹਿਤ ਇਸ ਵਾਰ ਇਹ ਸਲਾਨਾ ਜੋੜ ਮੇਲਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਸਮਾਗ਼ਮ ਸਬੰਧੀ 13 ਜੂਨ ਤੋਂ ਰੱਬੀ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਅੱਜ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ,ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾ ਨੇ ਹਾਜ਼ਰੀ ਲਵਾਈ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ, ਸ਼ਹੀਦ ਭਾਈ ਨਿਬਾਹੂ ਸਿੰਘ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਬਾਅਦ ਨਿਹੰਗ ਸਿੰਘਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਤੇਜੇ ਕਿਰਪਾਨਾਂ, ਖੰਡੇ,ਦੋਧਾਰੇ, ਬਰਛੀ ਬਰਛੇ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਬਲਦੇਵ ਸਿੰਘ ਜੀ ਮੁਸਤਫ਼ਾ ਪੁਰ ਅਤੇ ਰੰਗਰੇਟਾ ਕੌਮ ਦੇ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦੇ ਪ੍ਰਦਰਸ਼ਨ ਰਾਹੀਂ ਆਈਆਂ ਸੰਗਤਾਂ ਨੂੰ ਘੌੜਸਵਾਰੀ ਨੇਜਾਬਾਜੀ ਗਤਕਾਬਾਜੀ ਪੈਂਤੜੇ ਕੱਢਣੇ , ਨੰਗੀਆਂ ਕਿਰਪਾਨਾਂ ਨਾਲ ਗਤਕੇਬਾਜ਼ੀ ਦੇ ਜੌਹਰ,ਦੋ ਦੋ ਤਿੰਨ ਤਿੰਨ ਘੌੜਿਆ ਤੇ ਇੱਕ ਸਵਾਰ ਨੇ ਦੌੜ ਲਵਾਉਣੀ, ਕਿੱਲੀ ਤੇ ਕਿੱਲਾ ਪੁਟਣਾ ਅਤੇ ਕਿਲਾ ਫਤਿਹ ਕਰਨ ਵਰਗੀਆਂ ਕਈ ਤਰ੍ਹਾਂ ਦੀਆਂ ਖਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜਥੇਦਾਰ ਬਾਬਾ ਬਲਦੇਵ ਸਿੰਘ ਮਹਿਤਾ ਚੌਂਕ ਤਰਨਾ ਦਲ,ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਦਲ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਦਲਬੀਰ ਸਿੰਘ ਸੋਢੀ ਜੇਠੂਵਾਲ ਜਥੇਦਾਰ ਜਗੀਰ ਸਿੰਘ ਅਬਦਾਲ, ਜਥੇਦਾਰ ਦਲਬਾਗ ਸਿੰਘ ਸੁਲਤਾਨ ਵਿੰਡ, ਜਥੇਦਾਰ ਜਗਦੀਪ ਸਿੰਘ ਚੰਗਿਆੜਾ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਹੋਰ ਹਜ਼ਾਰਾਂ ਲਾਡਲੀਆਂ ਫੌਜਾਂ ਤੇ ਵੱਡੀ ਗਿਣਤੀ ਵਿਚ ਸਥਾਨਕ ਸੰਗਤਾਂ ਹਾਜ਼ਰ ਸਨ, ਭਾਈ ਖਾਲਸਾ ਨੇ ਦੱਸਿਆ ਮੁਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ ਵੱਲੋਂ ਸਮੂਹ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫੌਜਾ, ਜਥੇਦਾਰ ਸਾਹਿਬਾਨਾਂ ,ਧਾਰਮਿਕ ਬੁਲਾਰਿਆਂ ਤੋਂ ਇਲਾਵਾ ਹੋਰ ਸਨਮਾਨ ਯੋਗ ਹਸਤੀਆਂ ਦਾ ਗੁਰੂਘਰ ਦੀ ਬਖਸ਼ਿਸ਼ ਸੀਰੋਪੋ ਆਦਿ ਦੇ ਕੇ ਸਨਮਾਨਿਤ ਕੀਤਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਟੁੱਟ ਵਰਤਾਏ ਗਏ, ਆਈਆਂ ਸੰਗਤਾਂ ਦਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ ਵੱਲੋਂ ਧੰਨਵਾਦ ਕੀਤਾ ਗਿਆ।


