ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਇੰਚਾਰਜ਼ ਕੁਲਦੀਪ ਸਿੰਘ ਕਾਹਲੋਂ ਦੇ ਪ੍ਰੋਗਰਾਮ ‘ਤੇ ਆਲ ਇੰਡੀਆ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆ ਦਾ ਦੌਰਾ ਕੀਤਾ | ਇਸ ਮੌਕੇ ਉਹ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ | ਇਸ ਦੌਰਾਨ ਕਲਾਨੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਚਰਨਜੀਤ ਸਿੰਘ ਭੰਡਾਰੀ ਦੀ ਅਗੁਵਾਈ ਹੇਠ ਭਾਜਪਾ ਆਗੂਆਂ ਵੱਲੋਂ ਵੀ ਲਾਲਪੁਰਾ ਦਾ ਸਨਮਾਨ ਕਰਨ ਉਪਰੰਤ ਘੱਟ ਗਿਣਤੀ ਦੀਆਂ ਮੁਸ਼ਕਿਲਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ |
ਲਾਲਪੁਰਾ ਨੇ ਵਿਸ਼ਵਾਸ਼ ਦਿਵਾਉਣ ਉਪਰੰਤ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨੇ ਆਪਣੀ ਸੁਘੜ ਸਿਆਣੀ ਸੋਚ ਨਾਲ ਹਿੰਦ-ਪਾਕ ਦਾ ਲਾਂਘਾ ਖੋਲ ਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਹਨ | ਇਸ ਮੌਕੇ ਮਨਮੋਹਨ ਸਿੰਘ ਸਠਿਆਲਾ, ਹਰਬੰਸ ਸਿੰਘ ਮੰਝਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਜਿੰਦਰ ਸਿੰਘ ਕਾਹਲੋਂ ਭਾਜਪਾ ਆਗੂ ਜਲੰਧਰ, ਪ੍ਰੋ. ਸਰਚਾਂਦ ਸਿੰਘ ਤੋਂ ਇਲਾਵਾ ਚਰਨਜੀਤ ਸਿੰਘ ਭੰਡਾਰੀ ਨੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਨਿੱਘਾ ਸਵਾਗਤ ਕੀਤਾ ਅਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਕਾਹਲੋਂ ਨੇ ਵੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੋ ਭਾਰਤ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਅਥਾਹ ਮਿਹਨਤ ਕਰਦੇ ਹਨ ਅਤੇ ਗੁਰੂਧਾਮਾਂ ਪ੍ਰਤੀ ਆਪਣੀ ਸ਼ਰਧਾ ਨਾਲ ਪਿਆਰ ਕਰਦੇ ਹਨ |
ਇਸ ਮੌਕੇ ਚਰਨਜੀਤ ਭੰਡਾਰੀ ਨੇ ਜੋਸ਼ ਨਿਊਜ਼ ਨੂੰ ਦੱਸਿਆਕਿ ਦੇਸ਼ ਦੇ ਪ੍ਰਧਾਨਮੰਤਰੀ ਜਦੋਂ ਵੀ ਪੰਜਾਬ ਵਿੱਚ ਆਏ ਹਨ ਤਾਂ ਉਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾ ਕੇ ਪਹਿਲਾਂ ਦਸਤਾਰ ਪਹਿਨਾਈ ਹੈ ਅਤੇ ਫਿਰ ਨਤਮਸਤਕ ਹੋ ਕੇ ਦੇਸ਼ ਦੇ ਲੋਕਾਂ ਨੂੰ ਸੂਚਿਤ ਕੀਤਾ ਕਿ ਉਹ ਪੰਜਾਬ ਲਈ ਕਿਸ ਤਰ੍ਹਾ ਪਹਿਲਕਦਮੀ ਲਈ ਕੰਮ ਕਰ ਰਹੇ ਹਨ |


