ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ ਕੀਤੀ

ਗੁਰਦਾਸਪੁਰ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਮੈਡੀਕਲ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋਏ

ਗੁਰਦਾਸਪੁਰ, 17 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦਾ ਘੇਰਾ ਹੋਰ ਵਧਾਇਆ ਜਾਵੇਗਾ ਤਾਂ ਜੋ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਹੋਰ ਲਾਭ ਮਿਲ ਸਕੇ। ਡਿਪਟੀ ਕਮਿਸ਼ਨਰ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦਾ ਆਮ ਜਨਤਾ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਤੋਂ ਦੂਰ ਵੱਸਦੇ ਸਰਹੱਦੀ ਪਿੰਡਾਂ ਦੇ ਮਰੀਜ਼ਾਂ, ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਲਈ ਇਹ ਮੈਡੀਕਲ ਕੈਂਪ ਵਰਦਾਨ ਸਾਬਤ ਹੋ ਰਹੇ ਹਨ ਅਤੇ ਇਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੀ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਵਿਸਥਾਰ ਕਰਕੇ ਇਸ ਵਿੱਚ ਹੋਰ ਨਵੇਂ ਮੈਂਬਰ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੇਸਹਾਰਾ, ਗਰੀਬ, ਬਿਮਾਰ ਜਾਂ ਲੋੜਵੰਦ ਵਿਅਕਤੀ ਨੂੰ ਮਦਦ ਦੀ ਲੋੜ ਹੋਵੇ ਤਾਂ ਉਸ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣ ਤਾਂ ਜੋ ਲੋੜ ਪੈਣ `ਤੇ ਲੋੜਵੰਦ ਉਹ ਇਸ ਯੋਜਨਾ ਦਾ ਲਾਭ ਉਠਾ ਸਕਣ। ਮੀਟਿੰਗ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡ ਬਰਿਆਰ ਵਿਖੇ ਖੋਲ੍ਹੀ ਗਈ ਡਿਸਪੈਂਸਰੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜੀਵ ਸਿੰਘ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਰੀਪੋਰਟ ਪੇਸ਼ ਕੀਤੀ। ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਬਲਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸਚਿਨ ਪਾਠਕ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।   

Leave a Reply

Your email address will not be published. Required fields are marked *