ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)— ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਲਿਬਰੇਸ਼ਨ ਤਰਨਤਾਰਨ ਦੀ ਮੀਟਿੰਗ ਪਿੰਡ ਗੋਹਲਵੜ ਵਿਖੇ ਸੁਖਵੰਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਸੁਖਦੇਵ ਜੀ ਦੀ ਸ਼ਹੀਦੀ ਦਿਵਸ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸੀਪੀਆਈ ਐਮ ਲਿਬਰੇਸ਼ਨ ਤਰਨਤਾਰਨ ਦੇ ਕਾਰਜਕਾਰੀ ਸਕੱਤਰ ਦਲਵਿੰਦਰ ਸਿੰਘ ਪੰਨੂ ਨੇ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿਚ ਗਾਂਧੀ ਗਰਾਊਂਡ ਤਰਨਤਾਰਨ ਵਿਖੇ ਸ਼ਹੀਦੀ ਸਮਾਗਮ ਕੀਤਾ ਜਾਵੇਗਾ, ਸਮਾਂ 11,00 ਵਜੇ ਸਵੇਰ ਦਾ ਹੋਵੇਗਾ। ਆਪ ਸਾਰੇ ਸਾਥੀਆਂ ਨੂੰ ਸਨਿਮਰ ਬੇਨਤੀ ਕੀਤੀ ਜਾਂਦੀ ਹੈ ਕਿ 23 ਮਾਰਚ ਨੂੰ ਉਪਰੋਕਤ ਪ੍ਰੋਗਰਾਮ ਵਿੱਚ ਜਰੂਰ ਪਹੁੰਚੋਂ ਜੀ ਸਾਨੂੰ ਤੁਹਾਡੀ ਉਡੀਕ ਰਹੇਗੀ। ਇਹ ਸੂਚਨਾ ਬਲਬੀਰ ਸਿੰਘ ਝਾਮਕਾ ਜ਼ਿਲ੍ਹਾ ਸਕੱਤਰ ਸੀ ਪੀ ਆਈ ਐਮ ਲਿਬਰੇਸ਼ਨ ਵੱਲੋਂ ਦਿੱਤੀ ਗਈ।


