ਚੇਅਰਮੈਨ ਜੋਬਨ ਰੰਧਾਵਾ ਅਤੇ ਰਮਨ ਬਹਿਲ ਵੱਲੋਂ ਨਵ-ਨਿਯੁਕਤ ਕੌਂਸਲਰਾਂ ਨੂੰ ਕੀਤਾ ਗਿਆ ਸਨਮਾਨਿਤ
ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਜੋਬਨ ਰੰਧਾਵਾ,ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਤੇ ਜ਼ਿਲ੍ਹਾ ਪ੍ਰਧਾਨ ਅਤੇ
ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਨਵ-ਨਿਯੁਕਤ ਕੌਸਲਰਾਂ ਨੂੰ ਮਿਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਰਮਨ ਬਹਿਲ ਦੀ ਅਗਵਾਈ ਵਿੱਚ ਗੁਰਦਾਸਪੁਰ ਸ਼ਹਿਰ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਸਰਬਪੱਖੀ ਵਿਕਾਸ ਕੰਮ ਕੀਤੇ ਗਏ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਰਮਨ ਬਹਿਲ ਨੇ ਨਵ ਨਿਯੁਕਤ ਕੌਂਸਲਰਾਂ ਨੂੰ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ, ਸ਼ਹਿਰ ਦੇ ਵਿਕਾਸ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਨਵ ਨਿਯੁਕਤ ਕੌਂਸਲਰਾਂ ਨੇ ਰਮਨ ਬਹਿਲ ਨੇ ਧੰਨਵਾਦ ਕਰਦਿਆ ਕਿਹਾ ਕਿ ਵਾਰਡਾਂ ਵਿੱਚ ਲੋਕਾਂ ਨੂੰ ਮਿਲ ਕੇ ਵਾਰਡਾਂ ਵਿਚਕਾਰ ਵਿਕਾਸ ਕੰਮ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਾਸੀਆਂ ਨੇ ਜੋ ਉਨ੍ਹਾਂ ਤੇ ਵਿਸ਼ਵਾਸ ਪ੍ਰਗਟਾਇਆ ਹੈ, ਉਹ ਲੋਕਾਂ ਦੀਆਂ ਆਸਾਂ ‘ਤੇ ਪੂਰਾ ਉੱਤਰਨਗੇ।
ਇਸ ਮੌਕੇ ਵਾਰਡ ਨੰਬਰ 22 ਤੋਂ ਕੌਂਸਲਰ ਆਸ਼ਾ ਰਾਣੀ, ਵਾਰਡ ਨੰਬਰ 6 ਤੋਂ ਹਰਜਿੰਦਰ ਕੌਰ,ਵਾਰਡ ਨੰਬਰ 20 ਤੋਂ ਜੋਤੀ, ਵਾਰਡ ਨੰਬਰ 27 ਤੋਂ ਮਨਦੀਪ, ਵਾਰਡ ਨੰਬਰ 9 ਤੋਂ ਯੋਗੇਸ਼,ਵਾਰਡ ਨੰਬਰ 13 ਤੋਂ ਸਾਹਿਲ ਅਤੇ ਵਾਰਡ ਨੰਬਰ 10 ਤੋਂ ਸੁਧਾ ਮੌਜੂਦ ਸਨ।


