ਜੇਕਰ ਕੋਈ ਵਿਅਕਤੀ ਕਿਸੇ ਕਿਸਮ ਦੀ ਵੀ ਅਫਵਾਹ ਫੈਲਾਉਣ ਦੀ ਕੋਸ਼ਿਸ ਕਰਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਐਸ.ਐਸ.ਪੀ ਦਯਾਮਾ

ਗੁਰਦਾਸਪੁਰ

ਹੁਣ ਤੱਕ ਪੁਲਸ ਜਿਲ੍ਹਾ ਗੁਰਦਾਸਪੁਰ ਵਿੱਚ ਅਮਨ-ਸ਼ਾਂਤੀ ਬਰਕਰਾਰ-ਦਯਾਮਾ

ਐਸ.ਐਸ.ਪੀ ਦਯਾਮਾ ਦੀ ਅਗਵਾਈ ਹੇਠ ਹੋਈ ਪਬਲਿਕ ਮੀਟਿੰਗ

ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਹਰੀਸ਼ ਕੁਮਾਰ ਦਯਾਮਾ ਦੀ ਅਗਵਾਈ ਹੇਠ ਇੱਕ ਪਬਲਿਕ ਮੀਟਿੰਗ ਜਿਲ਼੍ਹਾ ਪੁਲਿਸ ਦਫਤਰ ਗੁਰਦਾਸਪੁਰ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ.ਸਿਟੀ ਗੁਰਦਾਸਪੁਰ ਅਤੇ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਗੁਰਦਾਸਪੁਰ ਤੋਂ ਇਲਾਵਾ ਜਿਲ੍ਹਾ ਗੁਰਦਾਸਪੁਰ ਦੇ ਵੱਖ- ਵੱਖ ਇਲਾਕਿਆਂ ਤੋਂ ਪਬਲਿਕ ਦੇ ਨੁਮਾਇੰਦੇ ਹਾਜ਼ਰ ਹੋਏ।

ਸਮੂਹ ਪਬਲਿਕ ਨੁਮਾਇੰਦਿਆਂ ਨੇ ਇਸ ਮੀਟਿੰਗ ਵਿੱਚ ਦੱਸਿਆ ਕਿ ਉਹਨਾਂ ਦੇ ਇਲਾਕੇ ਵਿੱਚ ਇਸ ਵੇਲੇ ਬਿਲਕੁਲ ਸ਼ਾਂਤ ਮਾਹੌਲ ਹੈ ਕਿਸੇ ਤਰਾਂ ਦੀ ਕੋਈ ਅਫਵਾਹ ਨਹੀਂ ਹੈ ਅਤੇ ਅੱਗੇ ਤੋਂ ਵੀ ਇਸ ਮਾਹੌਲ ਨੂੰ ਸ਼ਾਂਤਮਈ ਬਣਾਈ ਰੱਖਣ ਵਿੱਚ ਉਹ ਪੁਲਿਸ ਨਾਲ ਸਹਿਯੋਗ ਕਰਦੇ ਰਹਿਣਗੇ। ਪੁਲਿਸ ਵਿਭਾਗ ਵੱਲੋਂ ਵੀ ਸਲਾਘਾ ਯੋਗ ਕੰਮ ਕੀਤੇ ਜਾ ਰਹੇ ਹਨ ਜਿਸ ਕਰਕੇ ਪੂਰੇ ਗੁਰਦਾਸਪੁਰ ਵਿੱਚ ਇਸ ਸਮੇਂ ਸ਼ਾਂਤੀ ਦਾ ਮਾਹੌਲ ਹੈ।

ਐਸ.ਐਸ.ਪੀ. ਗੁਰਦਾਸਪੁਰ ਵੱਲੋਂ ਵੀ ਇਹਨਾਂ ਪਬਲਿਕ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਹਾ ਗਿਆ ਕਿ ਸੋਸਲ ਮੀਡੀਆ ਤੇ ਕੋਈ ਵੀ ਅਫਵਾਹ ਫੈਲਾਉਣ ਦੀ ਕੋਸ਼ਿਸ ਕਰਦਾ ਹੈ ਤਾਂ ਉਸ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਆਪਣੇ ਬੱਚਿਆਂ ਨੂੰ ਇਹਨਾਂ ਅਫਵਾਹਾਂ ਤੋਂ ਦੂਰ ਰਹਿਣ ਦੀ ਸਲਾਹ ਦੇਣ ਲਈ ਕਿਹਾ ਗਿਆ।  ਜੇਕਰ ਕੋਈ ਵਿਅਕਤੀ ਕਿਸੇ ਕਿਸਮ ਦੀ ਵੀ ਅਫਵਾਹ ਫੈਲਾਉਣ ਦੀ ਕੋਸ਼ਿਸ ਕਰਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਕੋਈ ਵੀ ਬੱਚਾ/ਨੌਜਵਾਨ ਵਿਅਕਤੀ ਗਲਤੀ ਨਾਲ ਕਿਸੇ ਸਮਾਜ ਵਿਰੋਧੀ ਅਨਸਰ ਦੇ ਝਾਂਸੇ ਵਿੱਚ ਆ ਜਾਂਦਾ ਹੈ ਤਾਂ ਉਸਦਾ ਕੈਰੀਅਰ ਖਰਾਬ ਹੋ ਜਾਵੇਗਾ ਪੁਲਸ ਰਿਕਾਰਡ ਵਿੱਚ ਜੇਕਰ ਕੋਈ ਵਿਅਕਤੀ ਆ ਜਾਂਦਾ ਹੈ ਤਾਂ ਆਪਣੀ ਜਿੰਦਗੀ ਵਿੱਚ ਸਫਲ ਵਿਅਕਤੀ ਨਹੀਂ ਬਣ ਸਕਦਾ।
ਐਸ.ਐਸ.ਪੀ.ਗੁਰਦਾਸਪੁਰ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਵਿਅਕਤੀਆਂ ਦੇ ਪੁਲਿਸ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਅੱਗੇਤੋਂ ਵੀ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ ਗਈ। ਇਹਨਾਂ ਵਿਅਕਤੀਆਂ ਵੱਲੋਂ ਮੀਟਿੰਗ ਦੌਰਾਨ ਦਿੱਤੇ ਗਏ ਸੁਝਾਓ ਨੋਟ ਕੀਤੇ ਗਏ ਅਤੇ ਕਾਨੰਨੂ ਮੁਤਬਿਕ ਉਹਨਾਂ ਨੂੰ ਲਾਗੂ ਕਰਨ ਦਾ ਵੀ ਭਰੋਸਾ ਦਿੱਤਾ ਗਿਆ।

Leave a Reply

Your email address will not be published. Required fields are marked *