ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)–ਭਾਈ ਪ੍ਰੇਮ ਸਿੰਘ ਸੇਵਾਦਾਰ ਡੇਰਾ ਭਾਈ ਹਰਜੀ ਖੁਖਰੈਣ ਕਪੂਰਥਲਾ ਜੋਂ ਸ਼੍ਰੀ ਮਾਨ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਕਪੂਰਥਲਾ ਦੇ ਸਕੇ ਭਤੀਜਾ ਸਨ, ਬੀਤੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦੀ ਅੱਜ ਅੰਤਿਮ ਅਰਦਾਸ ਮੌਕੇ ਵੱਖ ਵੱਖ ਪੰਥਕ ਜਥੇਬੰਦੀਆਂ, ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਨੇ ਹਾਜ਼ਰੀ ਲਵਾਈ ਅਤੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਇਸ ਮੌਕੇ ਐਮ ਐਲ ਏ ਰਾਣਾ ਗੁਰਜੀਤ ਸਿੰਘ ਕਪੂਰਥਲਾ ਵੱਲੋਂ ਭੇਜਿਆ ਸੋਗ ਸੁਦੇਸ਼ ਸਮੂਹ ਸੰਗਤਾਂ ਨੂੰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਪੜ੍ਹ ਕੇ ਸੁਣਾਇਆ ਗਿਆ ਜਿਸ ਵਿਚ ਉਨ੍ਹਾਂ ਨੇ ਸੰਤ ਅਮਰੀਕ ਸਿੰਘ ਤੇ ਪ੍ਰਵਾਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਅਤੇ ਸਮੂਹ ਸੰਗਤਾਂ ਨੂੰ ਲੰਗਰ ਦੀ ਪੰਗਤ ਵਿਚ ਬਿਠਾ ਕੇ ਲੰਗਰ ਛਕਾਇਆ ਗਿਆ, ਇਸ ਮੌਕੇ ਵਿਛੜੀ ਆਤਮਾ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਤੇ ਸੋਗ ਸੁਦੇਸ਼ ਭੇਜਣ ਵਾਲਿਆਂ ਵਿਚ ਐਮ ਐਲ ਏ ਰਾਣਾ ਗੁਰਜੀਤ ਸਿੰਘ ਕਪੂਰਥਲਾ, ਸੰਤ ਬਾਬਾ ਲੀਡਰ ਸਿੰਘ ਮੁਖੀ ਗੂਰੂਦੁਵਾਰਾ ਛੇਵੀਂ ਪਾਤਸ਼ਾਹੀ ਸੈਫਲਾਬਾਦ, ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਸੰਤ ਬਾਬਾ ਮਾਨ ਸਿੰਘ ਬੁੱਢਾ ਦਲ, ਤਰਨਾ ਦਲ ਬਾਬਾ ਬਕਾਲਾ, ਜਥੇਦਾਰ ਮੇਜ਼ਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮਾਝਾ ਤਰਨਾ ਦਲ, ਜਥੇਦਾਰ ਸਰਵਣ ਸਿੰਘ ਰਸਾਲਦਾਰ ਬੁੱਢਾ ਦਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਪ੍ਰਧਾਨ ਕਿਸਾਨ ਯੂਨੀਅਨ ਕਪੂਰਥਲਾ ਤੋਂ ਇਲਾਵਾ ਪੰਜਾਬ ਭਰ ਤੋਂ ਵੱਖ ਵੱਖ ਡੇਰਿਆਂ ਦੇ ਆਗੂਆਂ ਨੇ ਜਿਥੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉਥੇ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਪ੍ਰਵਾਰ ਲਈ ਨਾਂ ਪੂਰਾ ਹੋਣ ਵਾਲਾ ਵੱਡਾ ਘਾਟਾ ਦੱਸਦਿਆਂ ਸਮੂਹ ਪ੍ਰਵਾਰ ਨੂੰ ਭਾਣਾ ਮੰਨਣ ਤੇ ਵਿਛੜੀ ਆਤਮਾ ਨੂੰ ਗੁਰੂ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੰਤਿਮ ਅਰਦਾਸ’ਚ ਸ਼ਾਮਲ ਹੋਣ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦਸਿਆ ਵਿਛੜੀ ਆਤਮਾ ਦੀ ਅੰਤਮ ਅਰਦਾਸ ਦੇ ਸਬੰਧ’ਚ ਡੇਰਾ ਬਾਬਾ ਹਰਜੀ ਖੁਖਰੈਣ ਕਪੂਰਥਲਾ ਵਿਖੇ ਪਰਸੋਂ ਦੇ ਰੋਜ਼ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਡੇਰਾ ਭਾਈ ਹਰਜੀ ਖੁਖਰੈਣ ਕਪੂਰਥਲਾ ਵਿਖੇ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਪਾਏ ਗਏ ਅਤੇ ਵਖ ਵਖ ਧਾਰਮਿਕ ਸਿਆਸੀ ਅਤੇ ਸਮਾਜਿਕ ਆਗੂਆਂ ਤੋਂ ਇਲਾਵਾ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨ ਹਾਜਰ ਹੋਏ ਤੇ ਕਈਆਂ ਵਲੋਂ ਸੋਗ ਸੁਦੇਸ਼ ਭੇਜ ਕੇ ਦੁਖੀ ਪ੍ਰਵਾਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਭਾਣਾ ਮੰਨਣ ਦੀ ਅਰਦਾਸ ਕੀਤੀ ਗਈ । ਇਸ ਮੌਕੇ ਐਮ ਐਲ ਏ ਗੁਰਜੀਤ ਸਿੰਘ ਕਪੂਰਥਲਾ ਵੱਲੋਂ ਭੇਜਿਆ ਸੋਗ ਸੁਦੇਸ਼ ਸੰਤ ਸਮਾਜ ਦੇ ਆਗੂ ਤੇ ਡੇਰਾ ਭਾਈ ਹਰਜੀ ਖੁਖਰੈਣ ਦੇ ਮੁਖੀ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਟਕਸਾਲੀ ਵੱਲੋਂ ਸਮੂਹ ਸੰਗਤਾਂ ਨੂੰ ਪੜ੍ਹ ਕੇ ਸੁਣਾਇਆ ਗਿਆ ਜਿਸ ਵਿੱਚ ਉਨ੍ਹਾਂ ਨੇ ਪ੍ਰਵਾਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ, ਭਾਈ ਖਾਲਸਾ ਨੇ ਦੱਸਿਆ ਇਤਿਹਾਸਕ ਗੁਰਦੁਆਰਾ ਗੁਰੂ ਅੰਗਦ ਦੇਵ ਖੰਡੂਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬਾਨ ਵਲੋਂ ਅੰਤਿਮ ਅਰਦਾਸ ਕੀਤੀ ਗਈ, ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ, ਹੈਡਗ੍ਰੰਥੀ ਦਰਬਾਰ ਸਾਹਿਬ ਗਿਆਨੀ ਜਗਤਾਰ ਸਿੰਘ ਤੋਂ ਇਲਾਵਾ ਕਈ ਮਹਾਨ ਸ਼ਖ਼ਸੀਅਤਾਂ ਨੇ ਵੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆ ।


