12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਕਰਵਾਇਆ

ਗੁਰਦਾਸਪੁਰ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਜਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਡਾਇਰੈਕਟੋਰੇਟ ਆਫ ਆਯੂਰਵੈਦਾ ਪੰਜਾਬ ਵਲੋਂ ਆਯੂਸ਼ ਮੰਤਰਾਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਅਸ਼ੋਕ ਕੁਮਾਰ ਐੱਸ.ਡੀ.ਐੱਮ. ਗੁਰਦਾਸਪੁਰ, ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਬਟਾਲਾ ਅਤੇ ਡਾ. ਸੀਮਾ ਗਰੇਵਾਲ ਨੋਡਲ ਅਫਸਰ ਆਯੁਰਵੈਦਿਕ ਵਿਭਾਗ ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਖਿਡਾਰੀ ਅਤੇ ਗੁਰਦਾਸਪੁਰ ਦੇ ਵਸਨੀਕ ਸ਼ਾਮਲ ਹੋਏ।

ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ, ਸਿਹਤਮੰਦ ਅਤੇ ਸੰਤੁਲਿਤ ਜੀਵਨ ਦਾ ਰਾਹ ਹੈਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੋਗਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਹਰ ਮੁਹੱਲੇ ਤੇ ਪਿੰਡ-ਪਿੰਡ ਯੋਗਾ ਦੀਆਂ ਮੁਫ਼ਤ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਲਈ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਭਰਤੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਰੋਜ਼ਾਨਾਂ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕਰਵਾਏ ਵਿਸ਼ੇਸ਼ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਵੀ ਕੀਤੀ।ਇਸੇ ਦੌਰਾਨ ਕੌਮਾਂਤਰੀ ਯੋਗ ਦਿਵਸ ਦੀ ਮਹੱਤਤਾ ਦੱਸਦਿਆਂ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਕੁਲਦੀਪ ਚੰਦ ਨੇ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਯੋਗਾ ਸਾਡੀ ਪ੍ਰਾਚੀਨ ਪਰੰਪਰਾ ਤੋਂ ਪ੍ਰਾਪਤ ਅਨਮੋਲ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਯੋਗ ਮਨ ਅਤੇ ਸਰੀਰ, ਸੰਜਮ ਤੇ ਪੂਰਤੀ, ਵਿਅਕਤੀ ਅਤੇ ਕੁਦਰਤ ਵਿਚਲੇ ਸੁਮੇਲ, ਵਿਚਾਰ ਅਤੇ ਕਾਰਜ ਦੀ ਏਕਤਾ ਦਾ ਪ੍ਰਗਟਾਵਾ ਕਰਦਾ ਹੈ, ਜੋ ਸਾਡੀ ਸਿਹਤ ਅਤੇ ਭਲਾਈ ਲਈ ਕੀਮਤੀ ਹੈ। ਉਨ੍ਹਾਂ ਕਿਹਾ ਕਿ ਯੋਗਾ ਕੇਵਲ ਅਭਿਆਸ ਹੀ ਨਹੀਂ, ਸਗੋਂ ਇਹ ਆਪਣੇ-ਆਪ ਵਿਚ ਸੰਸਾਰ, ਆਤਮ ਭਾਲ ਦੀ ਭਾਵਨਾ ਨੂੰ ਖੋਜਣ ਦਾ ਇੱਕ ਬਿਹਤਰੀਨ ਤਰੀਕਾ ਹੈ। ਉਨ੍ਹਾਂ ਨੇ ਕਿਹਾ ਕਿ ਅਜੋਕੀ ਭੱਜ-ਦੌੜ ਦੀ ਜ਼ਿੰਦਗੀ ਵਿੱਚ ਸਾਨੂੰ ਰੋਜ਼ਾਨਾਂ ਕੁਝ ਸਮਾਂ ਆਪਣੇ ਲਈ ਜ਼ਰੂਰ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਰੋਜ਼ਾਨਾਂ ਜੀਵਨ ਵਿੱਚ ਯੋਗਾ ਜਾਂ ਇਸ ਵਰਗੀ ਕੋਈ ਹੋਰ ਗਤੀਵਿਧੀ ਨੂੰ ਸ਼ਾਮਲ ਕਰਕੇ ਤੰਦਰੁਸਤ ਜੀਵਨ ਬਸਰ ਕਰ ਸਕਦੇ ਹਾਂ।ਉਨ੍ਹਾਂ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਯੋਗ ਟਰੇਨਰਾਂ ਵੱਲੋਂ ਰੋਜ਼ਾਨਾ ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਸ਼ਹਿਰ ਦੇ ਮੁਹੱਲਾ ਵਾਸੀ ਆਪਣੇ ਇਲਾਕੇ ਵਿੱਚ ਸੀ.ਐੱਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 7669400500 ਉੱਪਰ ਮਿਸ ਕਾਲ ਕਰ ਸਕਦੇ ਹਨ।ਯੋਗ ਦਿਵਸ ਸਮਾਗਮ ਜ਼ਿਲ੍ਹਾ ਗੁਰਦਾਸਪੁਰ ਅਧੀਨ ਗਠਿਤ ਤਿੰਨ ਮੈਂਬਰੀ ਟੀਮ ਸਮੇਤ ਨੋਡਲ ਅਫਸਰ ਅਤੇ ਯੋਗਾ ਇੰਚਾਰਜ ਡਾ.ਸੀਮਾ ਗਰੇਵਾਲ ਸੀਨੀਅਰ ਆਯੂਰਵੇਦਿਕ ਫਿਜ਼ੀਸ਼ੀਅਨ, ਡਾ. ਨਵਨੀਤ ਸਿੰਘ ਏ.ਐਮ.ਓ, ਡਾ.ਰਮਨ ਸਗੋਤਰਾ ਏ.ਐਮ.ਓ. ਦੇ ਆਪਸੀ ਸਹਿਯੋਗ ਨਾਲ ਸਫਲਤਾਪੂਰਵਕ ਨੇਪਰੇ ਚੜਿਆ। ਇਸ ਸਮਾਗਮ ਦਾ ਯੂ ਟਿਊਬ ਚੈਨਲਰਾਹੀਂ ਲਾਈਵ-ਪ੍ਰਸਾਰਨ ਕੀਤਾ ਗਿਆ ਅਤੇ ਲਗਭਗ 350 ਪਾਰਟੀਸੀਪੈਂਟ ਹਾਜ਼ਰ ਸਨ। ਜ਼ਿਲ੍ਹਾ ਗੁਰਦਾਸਪੁਰ ਅਧੀਨ 12 ਅੰਤਰਰਾਸ਼ਟਰੀ ਯੋਗਾ ਸਮਾਗਮ ਅਤੇ ਯੋਗਾ ਅਭਿਆਸ ਸਫਲਤਾਪੂਰਵਕ ਕਰਵਾਏ ਗਏ। ਸਮਾਗਮ ਤੋਂ ਬਾਅਦ ਆਏ ਹੋਏ ਪਤਵੰਤਿਆਂ ਲਈ ਰਿਫਰੈਂਸਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਪੌਦੇ ਦੇ ਕੇ ਸਨਮਾਨ ਕੀਤਾ ਗਿਆ। ਆਯੁਰਵੈਦਿਕ ਡਾਕਟਰ ਨਵਨੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੈਂਪ ਵਿੱਚ ਹਾਜ਼ਰ ਵਿਅਕਤੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਅਤੇ ਨਾਲ ਹੀ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ। ਸਾਰੇ ਹਾਜ਼ਰੀਨ ਵੱਲੋਂ ਬੜੇ ਉਤਸ਼ਾਹ ਨਾਲ ਯੋਗ ਆਸਣ ਕੀਤੇ ਗਏ। ਇਸ ਮੌਕੇ ਰਘਬੀਰ ਸਿੰਘ ਖਾਲਸਾ ਮੈਂਬਰ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਹਿਤੇਸ਼ ਮਹਾਜਨ ਮੈਂਬਰ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਰਾਜਿੰਦਰ ਨੰਦਾ ਚੇਅਰਮੈਨ ਟਰੇਡ ਵਿੰਗ ਹਲਕਾ ਗੁਰਦਾਸਪੁਰ, ਰਾਜਿੰਦਰ ਨਈਅਰ ਸਮਾਜ ਸੇਵੀ ,ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫਸਰ, ਡਾ਼ ਰਮੇਸ਼ ਅੱਤਰੀ , ਰਾਜੀਵ ਠਾਕੁਰ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਕੰਵਰਜੀਤ ਰੱਤੜਾ ਐੱਸਡੀਓ, ਵਿਜੇ ਕੁਮਾਰ ਸੁਪਰਡੈਂਟ, ਸਰਵਣ ਸਿੰਘ, ਡਾ.ਅਮਿਤ ਕੁਮਾਰ ਵਿਜੈ ਕੁਮਾਰ ਡੀ.ਡੀ.ਐਮ.ਓ.ਜ਼ਿਲ੍ਹਾ ਮੰਡੀ ਬੋਰਡ, ਪਵਨ ਕੁਮਾਰ ਸੈਕਟਰੀ ਮਾਕਿਟ ਕਮੇਟੀ ਆਦਿ ਹਾਜ਼ਰ ਹੋਏ।

Leave a Reply

Your email address will not be published. Required fields are marked *