ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਹਦਾਇਤਾਂ ਮੁਤਾਬਿਕ ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿੱਚ 12 ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2026 ਮਨਾਇਆ ਗਿਆ।ਇਹ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੇ ਤਾਲ ਮੇਲ ਨਾਲ ਕਰਵਾਇਆ ਗਿਆ।
ਇਸ ਅੰਤਰਰਾਸ਼ਟੀ ਯੋਗਾ ਦਿਵਸ ਮੌਕੇ ਜਗਿੰਦਰ ਸਿੰਘ ਅਤੇ ਚੰਦਨ ਹੰਸ, ਸਿਵਿਲ ਜੱਜ (ਜੂਨੀਅਰ ਡਵੀਜਨ), ਗੁਰਦਾਸਪੁਰ ਤੋਂ ਇਲਾਵਾ ਜੁਡੀਸ਼ੀਅਲ ਸਟਾਫ ਅਤੇ ਐਡਵੋਕਟਜ਼ ਵੀ ਮੌਜੂਦ ਸੀ।ਇਸ ਮੌਕੇ ਡਾ. ਕੁਲਬੀਰ ਕੌਰ ਯੋਗਾ ਇੰਸਟਰੱਕਟਰ ਨੇ ਯੋਗਾ ਦਿਵਸ ਬਾਰੇ ਦੱਸਿਆ ਕਿ ਅੰਤਰਰਾਸ਼ਟੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ। ਯੋਗ ਸਾਡੇ ਰਿਸ਼ੀ ਮੁਨੀਆਂ ਦੀ ਤਪੱਸਿਆ ਦੁਆਰਾ ਮਨੁੱਖ ਦੇ ਸੰਪੂਰਨ ਵਿਕਾਸ ਅਤੇ ਤੰਦਰੁਸਤੀ ਲਈ ਲੱਭੀ ਗਈ ਪ੍ਰਚੀਨ ਪੱਧਤੀ ਹੈ। ਯੋਗਾ ਕਰਨ ਨਾਲ ਮਨੁੱਖ ਦਾ ਸੰਪੂਰਨ ਵਿਕਾਸ ਹੁੰਦਾ ਹੈ ਅਤੇ ਮਨੁੱਖ ਦੀ ਇਕਾਗਰਤਾ ਵਿੱਚ ਵਾਧਾ ਹੁੰਦਾ ਹੈ ਅਤੇ ਮਨੁੱਖ ਵਿੱਚ ਸਕਾਰਤਾਮਕ ਵਿਅਕਤੀਤਵ ਵਿਕਸਤ ਹੁੰਦਾ ਹੈ। ਯੋਗਾ ਭਾਰਤ ਦੀ ਵਿਰਾਸਤ ਹੈ। ਯੋਗਾ ਵਿੱਚ ਸਾਰੀ ਮਨੁੱਖ ਜਾਤੀ ਨੂੰ ਇੱਕਜੁੱਟ ਕਰਨ ਦੀ ਸ਼ਕਤੀ ਹੈ। ਯੋਗਾ ਇੱਕ ਸੰਪੂਰਨ ਕਸਰਤ ਹੈ, ਜੋ ਸਰੀਰ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ।


