ਕੌਮੀ ਇਨਸਾਨ ਮੋਰਚੇ ਵੱਲੋਂ ਸਰਕਾਰ ਨੂੰ ਮੋਰਚੇ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਕੀਤੇ ਐਲਾਨਾ ਦੀ ਏ ਆਈ ਐਸ ਐਸ ਐਫ ਖਾਲਸਾ ਪੂਰਨ ਹਮਾਇਤ ਕਰਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਪੰਜਾਬ

ਚੰਡੀਗੜ੍ਹ, ਗੁਰਦਾਸਪੁਰ, 21 ਜੂਨ ( ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਚੰਡੀਗੜ੍ਹ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ, ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਤੇ ਹੋਰ ਕੌਮੀ ਮੁਦਿਆਂ ਨੂੰ ਲੈ ਕੌਮੀ ਇਨਸਾਫ਼ ਮੋਰਚਾ ਲੱਗਿਆ ਹੋਇਆ ਹੈ ਅਤੇ ਸਰਕਾਰ ਮੋਰਚੇ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਨਾਲ ਮੋਰਚੇ ਦੀ ਅਗਵਾਈ ਕਰ ਰਹੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ, ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਹੋਰ ਮੋਰਚੇ ‘ਚ ਸ਼ਾਮਲ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਵਿੱਚ ਵੱਡੀ ਨਿਰਾਸ਼ਤਾ ਪਾਈ ਜਾ ਰਹੀ ਹੈ ਅਤੇ ਇਸ ਰੋਸ ਨੂੰ ਮੁੱਖ ਰੱਖਦਿਆਂ ਹੁਣ ਕੌਮੀਂ ਇਨਸਾਫ਼ ਮੋਰਚੇ ਦੇ ਆਗੂਆਂ ਨੇ ਜੂਨ- ਜੁਲਾਈ ਮਹੀਨੇ ਤੋਂ ਵੱਡੇ ਰੋਸ ਪ੍ਰਦਰਸ਼ਨ ਤੇ ਇਕੱਠ ਕਰਨ ਦਾ ਐਲਾਨ ਕਰ ਦਿੱਤਾ ਹੈ ਤਾਂ ਕਿ ਸੁੱਤੀ ਸਰਕਾਰ ਨੂੰ ਜਗਾਇਆ ਜਾ ਸਕੇ ਅਤੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਵੱਲ ਧਿਆਨ ਦਿਵਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸਰਕਾਰ ਖ਼ਿਲਾਫ਼ ਜੁਲਾਈ ਮਹੀਨੇ ਵਿੱਚ ਕੀਤੇ ਜਾ ਰਹੇ ਵੱਡੇ ਰੋਸ ਪ੍ਰਦਰਸ਼ਨਾਂ ਦੀ ਪੂਰਨ ਹਮਾਇਤ ਅਤੇ ਇਸ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਦੀਆਂ ਬਰੂਹਾਂ ਤੇ ਲੱਗਿਆ ਹੋਇਆ ਹੈ ਅਤੇ ਲੋਕ ਸੜਕਾਂ ਤੇ ਨਰਕ ਵਾਲੀ ਜ਼ਿੰਦਗੀ ਜਿਊਂਣ ਲਈ ਮਜਬੂਰ ਹਨ, ਪਰ ਸਰਕਾਰ ਦੀ ਮੋਰਚੇ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਕਰਕੇ ਮੋਰਚੇ ਦੇ ਆਗੂਆਂ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਕੌਮੀ ਇਨਸਾਫ਼ ਮੋਰਚੇ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਉਹ ਆਪਣੇ ਘਰਾਂ ਨੂੰ ਵਾਪਸ ਜਾਂ ਸਕਣ, ਭਾਈ ਖਾਲਸਾ ਨੇ ਕਿਹਾ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ ਰੋਸ ਪ੍ਰਦਰਸ਼ਨਾ ਦਾ ਸਾਥ ਦੇਣ ਦਾ ਐਲਾਨ ਬਹੁਤ ਸ਼ਲਾਘਾਯੋਗ ਹੈ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜੁਲਾਈ ਮਹੀਨੇ ਵਿੱਚ ਕੌਮੀ ਇਨਸਾਫ਼ ਮੋਰਚੇ ਵੱਲੋਂ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਚਾਰ ਵੱਡੇ ਰੋਸ ਪ੍ਰਦਰਸ਼ਨਾਂ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿੱਚ ਬੰਦ ਰੱਖੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਅਤੇ ਹੋਰ ਮੋਰਚੇ ਦੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਮੋਰਚੇ ਦੇ ਆਗੂ ਮੋਰਚਾ ਸਮਾਪਤ ਕਰਕੇ ਆਪਣੇ ਘਰਾਂ ਨੂੰ ਪਰਤ ਸਕਣ ।

Leave a Reply

Your email address will not be published. Required fields are marked *