ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ 21 ਹਾੜ 5 ਜੁਲਾਈ ਨੂੰ ਵੱਡਾ ਗੁਰਮਤਿ ਸਮਾਗਮ ਯਾਦਗਰ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲ ਮੱਖੂ ਫਿਰੋਜ਼ਪੁਰ ਵਿਖੇ ਕਰਵਾਇਆ ਜਾ ਰਿਹਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਫਿਰੋਜ਼ਪੁਰ, ਗੁਰਦਾਸਪੁਰ, 21 ਜੂਨ ( ਸਰਬਜੀਤ ਸਿੰਘ)– ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ 21 ਹਾੜ 5 ਜੁਲਾਈ ਦਿਨ ਐਤਵਾਰ ਨੂੰ ਇੱਕ ਵੱਡਾ ਗੁਰਮਤਿ ਸਮਾਗਮ ਯਾਦਗਾਰ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲ ਨੇੜੇ ਮੱਖੂ ਸ਼ਹਿਰ ਫ਼ਿਰੋਜ਼ਪੁਰ ਵਿਖੇ ਸ਼੍ਰੋਮਣੀ ਪੰਥ ਅਕਾਲੀ ਭਾਈ ਰੂਪ ਚੰਦ ਦਲ ਚਕਰਵਰਤੀ ਦੇ ਮੁਖੀ ਜਥੇਦਾਰ ਬਾਬਾ ਗੁਰਦੀਪ ਸਿੰਘ ਰਾਮਗੜ੍ਹੀਆ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਅਖੰਡਪਾਠ ਸਾਹਿਬ ਜੀ ਦੇ ਲੜੀਵਾਰ ਅਖੰਡਪਾਠ ਸਾਹਿਬ ਅਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਹਾਜ਼ਰੀ ਲਗਵਾਉਣ ਗੇ, ਸਮੂਹ ਧਾਰਮਿਕ ਬੁਲਾਰਿਆਂ, ਅਖੰਡਪਾਠ ਸਾਹਿਬ ਸ਼ਰਧਾਲੂਆਂ ਅਤੇ ਹੋਰ ਸਨਮਾਨ ਯੋਗ ਪੰਥਕ ਜਥੇਬੰਦੀਆਂ ਦੇ ਆਗੂਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਰਾਮਗੜ੍ਹੀਆ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਅਕਾਲਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੀਪ ਸਿੰਘ ਜੀ ਭਾਈ ਕੇ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸ਼੍ਰੋਮਣੀ ਪੰਥ ਅਕਾਲੀ ਭਾਈ ਰੂਪ ਚੰਦ ਦਲ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਮੌਕੇ 21 ਹਾੜ ਨੂੰ ਗੁਰਮਤਿ ਸਮਾਗਮ ਰਾਹੀਂ ਛੇਵੀ ਪਾਤਸ਼ਾਹੀ ਦੇ ਪਾਵਨ ਇਤਿਹਾਸ ਨਾਲ ਜੋੜਨ ਦੀ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਕੜੀ ਤਹਿਤ ਇਸ ਵਾਰ ਇਹ ਵੱਡਾ ਗੁਰਮਤਿ ਸਮਾਗਮ 21 ਹਾੜ 5 ਜੁਲਾਈ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਦੀ ਆਰੰਭਤਾ 3 ਜੁਲਾਈ ਨੂੰ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਨ ਨਾਲ ਹੋ ਜਾਵੇਗੀ ਅਤੇ 4 ਜੁਲਾਈ ਨੂੰ ਮੱਦ ਦੀ ਅਰਦਾਸ ਹੋਵੇਗੀ ਅਤੇ ਨਿਸ਼ਾਨ ਸਾਹਿਬ ਦੇ ਚੋਲੇ ਬਦਲੇ ਜਾਣਗੇ,ਭਾਈ ਖਾਲਸਾ ਨੇ ਦੱਸਿਆ 5 ਜੁਲਾਈ ਐਤਵਾਰ ਨੂੰ ਰੱਖੇਂ ਅਖੰਡਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਪਾਏ ਜਾਣਗੇ ਅਤੇ ਗੁਰਮਤਿ ਸਮਾਗਮ ਦੀ ਅਰੰਭਤਾ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਕਰਨ ਉਪਰੰਤ ਹੋਏਗੀ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਵਿੱਚ ਗਿਆਨੀ ਰੂਪ ਸਿੰਘ ਬੂਹ, ਗਿਆਨੀ ਯਾਦਵਿੰਦਰ ਸਿੰਘ, ਗਿਆਨੀ ਗੁਰਪ੍ਰੀਤ ਸਿੰਘ ਕਥਾਵਾਚਕ, ਗਿਆਨੀ ਗੁਰਪ੍ਰੀਤ ਸਿੰਘ ਜੀ ਕੀਰਤਨੀ ਜਥਾ ਭਾਈ ਰੂਪ ਚੰਦ, ਭਾਈ ਦਲਬੀਰ ਸਿੰਘ ਕਵੀਸ਼ਰ ਜਥਾ ਫ਼ਤਹਿਗੜ੍ਹ ਪੰਜਤੂਰ, ਭਾਈ ਬਲਵਿੰਦਰ ਸਿੰਘ ਬਗ਼ੀਚਾ ਭਾਈ ਰੂਪ ਚੰਦ ਤੇ ਲਹੌਰੀਆ ਕਵੀਸ਼ਰੀ ਜਥਾ ਤੇ ਤੋਂ ਇਲਾਵਾ ਹੋਰ ਪੰਥ ਦੇ ਧਾਰਮਿਕ ਸਿਆਸੀ ਸਮਾਜਿਕ ਅਤੇ ਹੋਰ ਸਥਾਨਕ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਪਹੁੰਚ ਰਹੀਆਂ ਹਨ ਭਾਈ ਖਾਲਸਾ ਨੇ ਦੱਸਿਆ 5 ਜੁਲਾਈ ਸ਼ਾਮ 5/30 ਤੇ ਨਿਹੰਗ ਸਿੰਘਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੀਪ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਜਥੇਦਾਰਨੀ ਸੁਖਵੰਤ ਕੌਰ ਸੁੱਖੋ ਸਮੇਤ ਸਮੂਹ ਦਲਪੰਥ ਭਾਈ ਰੂਪ ਚੰਦ ਦਲ ਦੇ ਆਗੂਆਂ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ।

Leave a Reply

Your email address will not be published. Required fields are marked *