ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)–ਇਸ ਸਮਾਗਮ ਦੀ ਸਟੇਜ ‘ਤੇ ਮੌਜੂਦ ਪਾਰਟੀ ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ , ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸਮੇਤ ਸੂਬਾਈ ਲੀਡਰਸ਼ਿਪ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ , ਕਾਂਗਰਸ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ , ਜਨਤਾ ਦਲ ਦੇ ਸੀਨੀਅਰ ਆਗੂ ਸ: ਬਲਵੰਤ ਸਿੰਘ ਖੇੜਾ ਆਦਿ। ਇਸ ਸੂਬਾਈ ਸਮਾਗਮ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦੇ ਸ਼ਹਾਦਤ ਦਿਵਸ , ਆਜ਼ਾਦੀ ਦਿਵਸ ਦੀ 75 ਵੀਂ ਵਰੇਗੰਢ ਅਤੇ ਕੌਮਾਂਤਰੀ ਪ੍ਰਸਿੱਧੀ ਵਾਲੇ ਮਹਾਨ ਕਮਿਊਨਿਸਟ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਜਨਮ ਦਿਵਸ ਨੂੰ ਸਮਰਪਿਤ ਸੀ।



