ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)–ਚੇਤ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਸਮੂਹ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਬਾਬਾ ਜੀ ਤੇ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਸਾਰੀਆਂ ਸੰਗਤਾਂ ਨੇ ਲੰਗਰ ਦੀ ਪੰਗਤ ਵਿੱਚ ਬੈਠਕੇ ਪ੍ਰਸ਼ਾਦਾ ਛਕਿਆਂ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ( ਭਾਈ ਖਾਲਸਾ) ਨੇ ਦੱਸਿਆ ਮੁੱਖ ਪ੍ਰਬੰਧਕ ਸ਼੍ਰੀ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ ਤੇ ਸਮੂਹ ਕਮੇਟੀ ਪ੍ਰਬੰਧਕਾਂ ਵੱਲੋਂ ਮੱਸਿਆ ਦੇ ਸ਼ੁਭ ਦਿਹਾੜੇ ਸੰਗਤਾਂ ਵੱਲੋਂ ਰਖਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਉਣ ਵਾਲ਼ੀ ਚਲਾਈ ਮਰਯਾਦਾ ਤਹਿਤ ਇਸ ਵਾਰ ਚੇਤਰ ਮਹੀਨੇ ਦੀ ਮੱਸਿਆ ਤੇ ਦੂਜੇ ਪਾਤਸ਼ਾਹ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਚਾਰ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਕੀਰਤਨੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਕਥਾਵਾਚਕ ਤੇ ਪ੍ਰਚਾਰਕਾਂ ਨੇ ਹਾਜ਼ਰੀ ਭਰਕੇ ਸ਼ਰਧਾ ਵਾਨ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨੇ ਬੋਲਦਿਆਂ ਜਿਥੇ ਦੂਜੇ ਪਾਤਸ਼ਾਹ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ,ਉਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਸਮਾਜ ਵਿਰੋਧੀ ਭੈੜੀਆਂ ਆਦਤਾਂ ਤੋਂ ਬਚਕੇ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਕੇ ਨੇਕ ਕੰਮ ਕਰਨ ਦੀ ਅਪੀਲ ਕੀਤੀ, ਸਮੂਹ ਬੁਲਾਰਿਆਂ ਨੂੰ ਗੁਰਦੁਆਰਾ ਮੁਖੀ ਸੰਤ ਪਰਮਜੀਤ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਰਮੀਦੀ ਤੇ ਪ੍ਰਧਾਨ ਕਸ਼ਮੀਰ ਸਿੰਘ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿੱਚ ਬੈਠਕੇ ਪ੍ਰਸ਼ਾਦਾ ਛਕਿਆ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੋਂ ਇਲਾਵਾ ਸੰਤ ਪਰਮਜੀਤ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਰਮੀਦੀ, ਸਰਬਜੀਤ ਸਿੰਘ ਰਮੀਦੀ, ਸ੍ਰ ਕਸ਼ਮੀਰ ਸਿੰਘ ਰਮੀਦੀ, ਭਾਈ ਜੋਗਿੰਦਰ ਸਿੰਘ, ਭਾਈ ਅਮਰਜੀਤ ਸਿੰਘ ਰਤਨ ਗੜ੍ਹ ਤੋਂ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ।


