ਗੁਰਦਾਸਪੁਰ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ 13 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 55.29 ਲੱਖ ਰੁਪਏ ਦੀ ਗ੍ਰਾਂਟ ਜਾਰੀ

ਗੁਰਦਾਸਪੁਰ

ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ-ਰਮਨ ਬਹਿਲ

ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰਦਾਸਪੁਰ ਵਿਧਾਨ ਸਭਾ ਹਲਕੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਤਹਿਤ ਅੱਜ ਹਲਕੇ ਦੇ 13 ਪਿੰਡਾਂ ਦੇ ਚਹੁਪੱਖੀ ਵਿਕਾਸ ਲਈ 55 ਲੱਖ 29 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ।

ਰਮਨ ਬਹਿਲ ਨੇ ਦੱਸਿਆ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਕਾਰਨ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਦੇ ਛੱਪੜ ਗੰਦੇ ਪਾਣੀ ਨਾਲ ਭਰੇ ਹੋਏ ਹਨ, ਇਸ ਲਈ ਇਸ ਗ੍ਰਾਂਟ ਦਾ ਵੱਡਾ ਹਿੱਸਾ ਛੱਪੜਾਂ ਦੀ ਸਫਾਈ ਅਤੇ ਗੰਦੇ ਪਾਣੀ ਦੇ ਸਹੀ ਪ੍ਰਬੰਧ ਲਈ ਖਰਚ ਕੀਤਾ ਜਾਵੇਗਾ ਤਾਂ ਜੋ ਘਰਾਂ ਦਾ ਪਾਣੀ ਸੁਚੱਜੇ ਢੰਗ ਨਾਲ ਨਿਕਲ ਸਕੇ ਅਤੇ ਸਿੱਧਾ ਛੱਪੜਾਂ ਤੱਕ ਪਹੁੰਚ ਸਕੇ।

ਉਨ੍ਹਾਂ ਦੱਸਿਆ ਕਿ ਇਸ ਗ੍ਰਾਂਟ ਤਹਿਤ ਪਿੰਡਾਂ ਦੇ ਛੱਪੜਾਂ ਦੀ ਸਫਾਈ, ਪਾਣੀ ਦੇ ਨਿਕਾਸ ਦੀਆਂ ਸਮੱਸਿਆਵਾਂ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਹਰੀਜਨ ਭਾਈਚਾਰੇ ਨਾਲ ਸਬੰਧਤ ਧਰਮਸ਼ਾਲਾਵਾਂ ਦੇ ਨਿਰਮਾਣ ਅਤੇ ਸੁਧਾਰ ਕਾਰਜ ਵੀ ਕਰਵਾਏ ਜਾਣਗੇ।

ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਵੱਡਾ ਲਾਭ ਮਿਲੇਗਾ ਅਤੇ ਸਫਾਈ, ਸਿਹਤ ਅਤੇ ਸਮਾਜਿਕ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਆਵੇਗਾ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਖਾਸ ਤੌਰ ’ਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਵਿੱਚ ਰਿਕਾਰਡ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੀ ਗਈ ਹੈ ਅਤੇ ਇਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ ਬੱਬਰੀ, ਬੀ.ਡੀ.ਪੀ.ਓ ਯੂਸਫ ਮਸੀਹ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਮੌਜੂਦ ਸਨ।

Leave a Reply

Your email address will not be published. Required fields are marked *