ਮਾਲਵਾ ਤਰਨਾ ਦਲ ਦੇ ਸੱਚਖੰਡਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਚੌਥੀ ਬਰਸੀ ਗੁਰਦੁਆਰਾ ਵਿਵੇਕਸਰ ਸਾਹਿਬ ਫੂਲ ਟਾਊਨ ਬਠਿੰਡਾ ਵਿਖੇ 26 ਜੂਨ ਨੂੰ ਮਨਾਈ ਜਾਵੇਗੀ – ਜਥੇਦਾਰ ਸੁਖਪਾਲ ਸਿੰਘ

ਮਾਲਵਾ

ਬਠਿੰਡਾ , ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਮਾਲਵਾ ਤਰਨਾ ਦਲ ਦੇ ਮੌਜੂਦਾ ਜਥੇਦਾਰ ਅਤੇ ਮਾਲਵਾ ਤਰਨਾ ਦਲ ਦੇ ਪਹਿਲੇ ਜਥੇਦਾਰ ਸੱਚਖੰਡ ਵਾਸੀ ਬਾਬਾ ਲਾਲ ਸਿੰਘ ਜੀ ਦੇ ਲਾਡਲੇ ਸਪੁੱਤਰ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਫੂਲ ਵੱਲੋਂ ਗੁਰਦੁਆਰਾ ਵਿਵੇਕ ਸਰ ਸਾਹਿਬ ਫੂਲ ਟਾਊਨ ਵਿਖੇ ਬਰਸੀ ਮਨਾਉਣ ਦੀ ਧਾਰਮਿਕ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤਹਿਤ ਇਸ ਸਾਲ ਇਹ ਬਹਸੀ 26 ਜੂਨ ਨੂੰ ਮਨਾਈ ਜਾਵੇਗੀ, ਅਖੰਡਪਾਠ ਆਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ ਸਿਆਸੀ ਸਮਾਜਿਕ ਤੇ ਹੋਰ ਸੰਤ ਮਹਾਂਪੁਰਸ਼ ਹਾਜ਼ਰੀਆਂ ਲਵਾਕੇ ਮਾਲਵਾ ਤਰਨਾ ਦਲ ਦੇ ਪਹਿਲੇ ਮੁਖੀ ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕਰਨਗੇ, ਮੁੱਖ ਪ੍ਰਬੰਧਕ ਅਤੇ ਮਾਲਵਾ ਤਰਨਾ ਦਲ ਦੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋਂ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਚੌਥੀ ਬਰਸੀ ਦੇ ਸਬੰਧ ਵਿੱਚ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਫੂਲ ਟਾਊਨ ਬਠਿੰਡਾ ਵਿਖੇ 24 ਜੂਨ ਨੂੰ ਗੁਰਬਾਣੀ ਦੇ ਅਖੰਡਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 26 ਜੂਨ ਨੂੰ ਪਾਏ ਜਾਣਗੇ ਅਤੇ ਕੀਰਤਨ ਦੀਵਾਨ ਸਜਾਏ ਜਾਣਗੇ ਦੇ ਨਾਲ ਨਾਲ ਸਮੂਹ ਨਿਹੰਗ ਸਿੰਘਾਂ ਦੇ ਲਾਇਸੈਂਸ ਬਣਾਏ ਤੇ ਰੈਵਨਿਉ ਕੀਤੇ ਜਾਣਗੇ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਬਰਸੀ ਸਮਾਗਮ ਮੌਕੇ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਪਹੁੰਚ ਰਹੇ ਹਨ ।

Leave a Reply

Your email address will not be published. Required fields are marked *