ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਾਨੂੰਗੋ ਦੇ ਕਾਡਰ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸੀਨੀਅਰ ਪਟਵਾਰੀਆਂ ਵਿੱਚੋਂ ਸੀਨੀਅਰਤਾ-ਕਮ-ਮੈਰਿਟ ਦੇ ਆਧਾਰ ਤੇ ਬਤੌਰ ਕਾਨੂੰਗੋ ਪਦਉਨਤ ਕੀਤੇ ਗਏ ਹਨ। ਜਿਵੇਂ ਕਿ ਕੁਲਜਿੰਦਰ ਸਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ, ਜਸਬੀਰ ਸਿੰਘ, ਗੁਰਦੀਪ ਸਿੰਘ, ਪ੍ਰੇਮ ਕੁਮਾਰ, ਗੁਰਜੀਤ ਸਿੰਘ, ਲਖਵਿੰਦਰ ਸਿੰਘ, ਰਿਪੁਦਮਨ ਨੂੰ ਬਤੌਰ ਕਾਨੂੰਗੋ ਤੈਨਾਤ ਕੀਤੇ ਗਏ ਹਨ।