ਸੰਯੁਕਤ ਕਿਸਾਨ ਮੋਰਚੇ ਦਾ ਭਾਰਤ ਅਮਰੀਕਾ ਸਮਝੌਤੇ ਨੂੰ ਕਿਸਾਨ ਵਿਰੋਧੀ ਦੱਸਦਿਆਂ 24 ਜੂਨ ਨੂੰ ਭਾਜਪਾ ਆਗੂਆਂ ਦੀਆਂ ਰਿਹਾਇਸ਼ਾਂ ਮੋਹਰੇ ਮੋਦੀ ਤੇ ਟਰੰਪ ਦੇ ਪੁਤਲੇ ਫੂਕਣ ਦਾ ਕੀਤਾ ਐਲਾਨ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਦੇਸ਼

ਦਿੱਲੀ, ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਾਰਤ ਵੱਲੋਂ ਅਮਰੀਕਾ ਨਾਲ ਕੀਤੇ ਖੇਤੀ ਸਮਝੌਤਾ ਨੂੰ ਪੰਜਾਬ ਦੇ ਕਿਸਾਨਾਂ ਲਈ ਖਤਰਨਾਕ ਅਤੇ ਇਸ ਨੂੰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁਚਾਉਣ ਵਾਲਾ ਦੱਸਦਿਆਂ ਇਸ ਨੂੰ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਤੇਜ ਕਰਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਕਿਸਾਨ ਸੰਯੁਕਤ ਮੋਰਚਾ ਦੇ ਆਗੂ ਸ੍ਰ ਸ੍ਰਵਣ ਸਿੰਘ ਪਾਧੇਰ ਨੇ ਸਪੱਸ਼ਟ ਕੀਤਾ ਅਸੀਂ ਲੰਮੇ ਸਮੇਂ ਤੋਂ ਸਰਕਾਰ ਨੂੰ ਤਾੜਨਾ ਕਰ ਰਹੇ ਹਾਂ ਕਿ ਇਸ ਸਮਝੌਤੇ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹ ਕਿਸਾਨ ਵਿਰੋਧੀ ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਵਾਲਾ ਹੈ ਪਰ ਸਰਕਾਰ ਨੇ ਸਾਡੀ ਇੱਕ ਨਹੀਂ ਸੁਣੀ ਜਿਸ ਦੇ ਸਿੱਟੇ ਸਾਨੂੰ ਆਪਣਾ ਰੋਸ ਪ੍ਰਦਰਸ਼ਨ ਤੇਜ਼ ਕਰਨ ਲਈ ਮਜਬੂਰ ਹੋਣਾ ਪਿਆ ਉਹਨਾਂ ਐਲਾਨ ਕੀਤਾ ਕਿ 24 ਜੂਨ ਨੂੰ ਭਾਜਪਾ ਸਤਾਧਾਰੀ ਆਗੂਆਂ ਦੀਆਂ ਰਿਹਾਇਸ਼ਾਂ ਮੋਹਰੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਟ੍ਰੰਪ ਦੇ ਪੁਤਲੇ ਫੂਕੇ ਜਾਣਗੇ ਤਾਂ ਕਿ ਸਰਕਾਰ ਨੂੰ ਜਗਾਇਆ ਜਾ ਸਕੇ, ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਸਾਰੀਆਂ ਕਿਸਾਨੀ ਜਥੇਬੰਦੀਆਂ ਹਿੱਸਾ ਲੈਣਗੀਆਂ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਸਾਨ ਸੰਯੁਕਤ ਮੋਰਚੇ ਦੇ ਆਗੂ ਸ੍ਰ ਸ੍ਰਵਣ ਸਿੰਘ ਪਾਧੇਰ ਵੱਲੋ 24 ਜੂਨ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਲਨਡ ਟ੍ਰੰਪ ਦੇ ਪੁਤਲੇ ਭਾਜਪਾ ਆਗੂਆਂ ਦੀਆਂ ਰਿਹਾਇਸ਼ਾਂ ਅੱਗੇ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਐਲਾਨ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਜਦੋਂ ਤੋਂ ਭਾਰਤ ਨੇ ਅਮਰੀਕਾ ਨਾਲ਼ ਇਹ ਖੇਤੀ ਸਮਝੌਤਾ ਕੀਤਾ ਹੈ, ਉਸ ਵਕਤ ਤੋਂ ਹੀ ਭਾਰਤੀ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਇਸ ਦਾ ਵਿਰੋਧ ਕਰ ਰਹੇ ਹਨ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ,ਪਰ ਸਰਕਾਰ ਨੇ ਕਿਸਾਨਾਂ ਦੀ ਅਵਾਜ਼ ਨੂੰ ਦਬਾਈ ਰੱਖਿਆ ਅਤੇ ਇਹ ਸਮਝੌਤਾ ਰੱਦ ਕਰਵਾਉਣ ਲਈ ਕੋਈ ਦਿਲਚਸਪੀ ਨਹੀਂ ਦਿਖਾਈ ,ਭਾਈ ਖਾਲਸਾ ਨੇ ਦੱਸਿਆ ਸਮਝੌਤੇ ਨੂੰ ਰੱਦ ਕਰਵਾਉਣ ਵਾਲੇ ਅੜੀਅਲ ਵਰਤਾਰੇ ਨੂੰ ਮੁੱਖ ਰੱਖਦਿਆਂ ਕਿਸਾਨ ਆਗੂਆਂ ਨੇ ਆਪਣੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰਦਿਆਂ 24 ਜੂਨ ਨੂੰ ਸਤਾਧਾਰੀ ਭਾਜਪਾਈਆਂ ਦੀਆਂ ਰਿਹਾਇਸ਼ਾਂ ਅੱਗੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਲਨਡ ਟ੍ਰੰਪ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਬਹੁਤ ਸਾਰੀਆਂ ਕਿਸਾਨ ਯੂਨੀਅਨਾਂ ਇਸ ਰੋਸ ਪ੍ਰਦਰਸ਼ਨ ਦਾ ਹਿੱਸਾ ਬਣ ਸਕਦੀਆਂ ਹਨ ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਸਮੇਂ ਦੀ ਮੰਗ ਵਾਲਾਂ ਵਧੀਆ ‌ਫੈਸਲਾ ਮੰਨਦੀ ਹੈ, ਕਿਉਂਕਿ ਕਿਸਾਨ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਭਾਰਤ ਵੱਲੋਂ ਅਮਰੀਕਾ ਨਾਲ ਕੀਤਾਂ ਸਮਝੌਤਾ ਕਿਸਾਨ ਵਿਰੋਧੀ ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲਾਂ ਹੈ ਇਸ ਕਰਕੇ ਇਸ ਨੂੰ ਰੱਦ ਕੀਤਾ ਜਾਵੇ, ਭਾਈ ਖਾਲਸਾ ਨੇ ਸਪੱਸ਼ਟ ਕਿਹਾ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਇਸ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ,ਜਿਸ ਦੇ ਸਿੱਟੇ ਵਜੋਂ ਕਿਸਾਨਾਂ ਨੇ ਇਸ ਸਮਝੌਤੇ ਦੇ ਵਿਰੋਧ ਅਤੇ ਸਰਕਾਰ ਤੇ ਦਬਾਅ ਬਣਾਉਣ ਲਈ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 24 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟ੍ਰੰਪ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਲੋੜ ਤੇ ਜ਼ੋਰ ਦੇਵੇ, ਕਿਉਂਕਿ ਇਹ ਸਮਝੌਤਾ ਕਿਸਾਨ ਵਿਰੋਧੀ ਹੈ ਅਤੇ ਇਸ ਸਮਝੌਤੇ ਨਾਲ ਭਾਰਤ ਦਾ ਕਿਸਾਨ ਕੰਗਾਲ ਹੋ ਜਾਵੇਗਾ ਜਦੋਂ ਕਿ ਕਾਰਪੋਰੇਟ ਘਰਾਣਾ ਪੂਰੀ ਤਰ੍ਹਾਂ ਮਾਲੋਮਾਲ ਹੋ ਜਾਵੇਗਾ,ਇਸ ਕਰਕੇ ਇਸ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ,ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਉਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ, ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ ਆਦਿ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *