ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’  ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਗੁਰਦਾਸਪੁਰ

ਸੂਬੇ ਵਿੱਚੋਂ ਨਸ਼ਿਆ ਨੂੰ ਖਤਮ ਕਰਨ ਲਈ ਨਸ਼ਾ ਮੁਕਤੀ ਮੋਰਚਾ ਦੀ ਟੀਮ ਗਰਾਉਂਡ ਪੱਧਰ ‘ਤੇ ਕਰ ਰਹੀ ਹੈ ਸ਼ਲਾਘਾਯੋਗ ਕਾਰਜ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਡਿਪਟੀ ਕਮਿਸ਼ਨਰ ਗੁਰਦਾਸਪੁਰ ਐੱਸ.ਐੱਸ.ਪੀ. ਗੁਰਦਾਸਪੁਰ ਅਤੇ ਬਟਾਲਾ ਵਲੋਂ ਮੀਟਿੰਗ ਵਿੱਚ ਕੀਤੀ ਗਈ ਸ਼ਿਰਕਤ

ਦੀਨਾਨਗਰ/ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਕਾਰਗਰ ਸਫਲ ਯਤਨ ਕੀਤੇ ਗਏ ਹਨ ਅਤੇ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਗਰਾਊਂਡ ਪੱਧਰ ‘ਤੇ ਨਸ਼ਿਆ ਖਿਲਾਫ ਸਫਲਤਾਪੂਰਵਕ ਕੰਮ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ ਨੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿੱਚ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਵਿੱਚ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜੋਨ ਇੰਚਾਰਜ ਨਸ਼ਾ ਮੁਕਤੀ ਮੋਰਚਾ ਰੋਹਿਤ ਸਿਆਲ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਆਰ.ਟੀ.ਏ. ਜੋਬਨਜੀਤ ਕੌਰ, ਜ਼ਿਲ੍ਹਾ ਕੁਆਰਡੀਨੇਟਰ-1 ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਕੁਆਰਡੀਨੇਟਰ-2 ਅਨਮੋਲਜੋਤ ਸਿੰਘ ਰੰਧਾਵਾ, ਸਮੂਹ ਡੀ.ਐੱਸ.ਪੀਜ਼, ਐੱਸ.ਐੱਸ.ਐੱਮ ਕਾਲਜ ਦੀਨਾਨਗਰ, ਪ੍ਰਿੰਸੀਪਲ ਆਰ.ਕੇ ਤੁਲੀ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ , ਮਨਜੀਤ ਸਿੰਘ ਬਮਰਾਹ, ਸਮੂਹ ਵਿਧਾਨ ਸਭਾ ਹਲਕਿਆ ਦੇ ਕੋਆਰਡੀਨੇਟਰ , ਹਲਕਾ ਵਾਈਸ ਕੋਆਰਡੀਨੇਟਰ ਅਤੇ ਬਲਾਕ ਵਾਈਸ ਕੋਆਰਡੀਨੇਟਰ ਆਦਿ ਮੌਜੂਦ ਸਨ।

ਇਸ ਮੌਕੇ ਵੱਖ -ਵੱਖ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੁਆਰਡੀਨੇਟਰਾਂ, ਵਾਈਸ ਕੁਆਰਡੀਨੇਟਰਾਂ ਅਤੇ ਬਲਾਕ ਕੁਆਰਡੀਨੇਟਰਾਂ ਨੂੰ ਸੰਬੋਧਨ ਕਰਦਿਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਤੁਸੀ ਪੰਜਾਬ ਦੇ ਵਾਰਿਸ ਹੋ, ਜੋ ਨਾ ਮੁਰਾਦ ਬਿਮਾਰੀ ਨਸ਼ਿਆਂ ਨੂੰ ਖਤਮ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹੋ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਜ਼ਮੀਨੀ ਪੱਧਰ ‘ਤੇ ਕੀਤਾ ਗਿਆ ਕੰਮ ਨਜ਼ਰ ਆ ਰਿਹਾ ਹੈ। ਪੰਜਾਬ ਸਰਕਾਰ ਵੱਲੋ ਨਾ ਕੇਵਲ ਨਸ਼ਾਂ ਤਸਕਰਾਂ ਖਿਲਾਫ ਲੜਾਈ ਲੜੀ ਜਾ ਰਹੀ ਹੈ ਬਲਕਿ ਨਸ਼ਾ ਗ੍ਰਸਤ ਪੀੜਤ ਲੋਕਾਂ ਦਾ ਨਸ਼ਾ ਛੁਡਾਊ ਕੇਂਦਰਾ ਵਿਚ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਕਿਸਮ ਦੀ ਰਿਆਇਤ ਨਹੀਂ ਵਰਤੀ ਜਾਵੇਗੀ।ਜਿਸ ਦੇ ਚੱਲਦਿਆ ਯੁੱਧ ਨਸ਼ਿਆ ਵਿਰੁੱਧ ਤਹਿਤ ਹਜ਼ਾਰਾ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ ਅਤੇ ਐੱਫ.ਆਈ.ਆਰ. ਦਰਜ ਕੀਤੀ ਗਈਆ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤੁਹਾਡੀ ਸਾਰਿਆ ਦੀ ਵੱਡੀ ਭੂਮਿਕਾ ਹੈ ਅਤੇ ਬਿਨ੍ਹਾਂ ਕਿਸੇ ਭੈਅ ਦੇ ਆਪਣੇ ਫਰਜ ਪੂਰੇ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸਰਕਾਰ ਨੇ ਸੰਕਲਪ ਕੀਤਾ ਹੈ ਅਤੇ ਸਰਕਾਰ ਵੱਲੋਂ ਬੱਝਵੇਂ ਰੂਪ ਵਿੱਚ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਨਸ਼ਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ, ਉਸ ਦੇ ਨਾਲ ਨੌਜਵਾਨਾਂ ਨੂੰ ਖੇਡਣ ਦਾ ਪਲੇਟਫਾਰਮ ਮੁਹੱਈਆ ਕਰਵਾ ਗਿਆ ਹੈ ਅਤੇ ਸੂਬੇ ਅੰਦਰ ਕਰੀਬ 3 ਹਜ਼ਾਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਨੌਜਵਾਨਾਂ ਨੂੰ ਰੁਜਗਾਰ ਮੁਹੱਇਆ ਕਰਵਾਇਆ ਗਿਆ ਹੈ ਅਤੇ 67027 ਨੌਕਰੀਆਂ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਚੁੱਕੀਆ ਹਨ। ਉਨ੍ਹਾਂ ਕਿਹਾ ਵਕਤ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਅੰਦਰ ਹਰ ਖੇਤਰ ਵਿੱਚ ਅਤੇ ਹਰ ਵਰਗ ਦੀ ਭਲਾਈ ਲਈ ਇਤਿਹਾਸ ਕਾਰਜ ਕੀਤੇ ਹਨ ਅਤੇ ਸੂਬੇ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਲਈ ਸਫਲ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਕਿਹਾ ਕਿ ਜਿਲ੍ਹੇ ਅੰਦਰ  ‘ ਯੁੱਧ ਨਸ਼ਿਆ ਵਿਰੁੱਧ ਮੁਹਿੰਮ ’ ਤਹਿਤ ਲੋਕਾਂ ਦੇ ਸਹਿਯੋਗ ਨਾਲ ਨਸ਼ਿਆ ਖਿਲਾਫ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲ਼ੋਂ ਨਸ਼ਿਆਂ ਵਿਰੁੱਧ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਖ ਮੰਤਵ ਵੀ ਇਹੀ ਹੈ ਕਿ ਇਸ ਮੁਹਿੰਮ ਨੂੰ ਹੋਰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਨਾਲ ਕੰਮ ਕੀਤਾ ਜਾਵੇ ਅਤੇ ਇਸ ਨਾਮੁਰਾਦ ਬਿਮਾਰੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇ।   ਇਸ ਮੌਕੇ ਐੱਸ.ਐੱਸ.ਪੀ. ਗੁਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ।

ਇਸ ਮੌਕੇ ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਰੁਖ ਅਪਣਾਇਆ ਗਿਆ ਹੈ ਅਤੇ ਨਸ਼ਿਆ ਦੇ ਜਾਲ ਵਿੱਚ ਫਸੇ ਲੋਕਾ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *