ਗੁਰਦਾਸਪੁਰ 27 ਮਾਰਚ (ਸਰਬਜੀਤ ਸਿੰਘ)—ਅੱਜ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਪਿੰਡ ਕੋਹਾੜ ਵਿਖੇ ਹੋਈ। ਜਿਸ ਵਿੱਚ ਵੱਡੇ ਪੱਧਰ ਤੇ ਮੈਂਬਰਾਂ ਵੱਲੋਂ ਸ਼ਮੂਲੀਅਤ ਕਰਕੇ ਅਹਿਮ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਪ੍ਰਧਾਨ ਪ੍ਰਿੰਸੀਪਲ ਲਛਮਣ ਨੇ ਦੱਸਿਆ ਕਿ ਅੱਜ ਸਮੂਹ ਮੈਂਬਰਾਂ ਦੀ ਅਹਿਮ ਮੀਟਿੰਗ ਕਰਕੇ ਪੰਜਾਬ ਵਿੱਚ ਅਜੋਕੇ ਸਮੇਂ ਵਿੱਚ ਪੈਦਾ ਹੋਏ ਹਾਲਤਾਂ ਵਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ ਪਸੰਦ ਹਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਅਫ਼ਵਾਹਾਂ ਤੇ ਵਿਸ਼ਵਾਸ ਨਾ ਰੱਖਦੇ ਹੋਏ ਸ਼ਾਂਤੀਪੂਰਵਕ ਭਾਈਚਾਰਕ ਸਾਂਝ ਬਰਕਰਾਰ ਰੱਖਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਫੋਰਮ ਵੱਲੋਂ ਸਮਾਜ ਭਲਾਈ ਲਈ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾਂਦੇ ਹਨ। ਇਸ ਦੇ ਤਹਿਤ ਸਮੇਂ-ਸਮੇਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ , ਉੱਪ ਪ੍ਰਧਾਨ ਸਰਦੂਲ ਸਿੰਘ ਸੋਢੀ , ਜਨਰਲ ਸਕੱਤਰ ਗੁਰਦਰਸ਼ਨ ਸਿੰਘ ਧਾਮੀ , ਸਕੱਤਰ ਪ੍ਰਿੰਸੀਪਲ ਨਾਨਕ ਸਿੰਘ , ਹੈਡਮਾਸਟਰ ਪ੍ਰਿਤਪਾਲ ਸਿੰਘ , ਜੁਆਇਟ ਸਕੱਤਰ , ਖ਼ਜ਼ਾਨਚੀ ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਡਾ. ਗੁਰਿੰਦਰ ਸਿੰਘ ਰੰਧਾਵਾ , ਡਾ. ਸੱਤਪਾਲ ਸਿੰਘ , ਸਵਿੰਦਰ ਸਿੰਘ ਸੰਧੂ , ਗੁਰਪ੍ਰੀਤ ਸਿੰਘ ਪਰਮਾਰ , ਪ੍ਰਿੰਸੀਪਲ ਮੋਹਨ ਸਿੰਘ ਸੋਹੀ , ਸੁਲੱਖਣ ਸਿੰਘ , ਮਨੋਹਰ ਲਾਲ ਸ਼ਰਮਾ , ਗੁਰਨਾਮ ਸਿੰਘ ਸੰਧੂ , ਜਸਵੰਤ ਸਿੰਘ ਜੇ.ਈ. , ਦਰਸ਼ਨ ਲਾਲ, ਸਵਰਨ ਸਿੰਘ ਸਰੂਪਵਾਲੀ , ਨਰਿੰਦਰ ਸਿੰਘ ਸਿੱਧੂ ਹਾਜ਼ਰ ਸਨ। *