ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)— ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਨ੍ਹਾਂ ਬਾਰੇ ਉਹ ਸਰਕਾਰ ਨੂੰ ਸੂਚਿਤ ਕਰ ਰਹੇ ਸਨ ਇਸ ਕਰਕੇ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰ ਨੂੰ ਬੰਬਈ ਤੋਂ ਪੁਲਿਸ ਨੇ ਫੜ੍ਹ ਲਿਆ ਹੈ ,ਇਸ ਕਾਰਵਾਈ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲੀ ਵਧੀਆ ਐਕਸ਼ਨ ਦੱਸਦਿਆਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਰਾਜ ਵਿਚ ਲੋਕਾਂ ਨੂੰ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਹਿੱਤ ਫ਼ੜੇ ਗਏ ਦੋਸ਼ੀਆਂ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ,ਤਾਂ ਕਿ ਰਾਜ ਵਿਚ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੋਕੀਨੀ ਬਣਾਇਆ ਜਾ ਸਕੇ ਅਤੇ ਮੂਸੇ ਵਾਲੇ ਦੇ ਮਾਤਾ ਪਿਤਾ ਨੂੰ ਪੁੱਤਰ ਦਾ ਇਨਸਾਫ ਮਿਲ ਸਕੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਿੱਧੂ ਮੂਸੇ ਵਾਲੇ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੂੰ ਗਿਰਫਤਾਰ ਕਰਨ ਵਾਲ਼ੀ ਕਾਰਵਾਈ ਦੀ ਸ਼ਲਾਘਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਰਾਜ ਵਿਚ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੋਕੀਨੀ ਬਣਾਉਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਏ ਜਾਣ ਤਾਂ ਕਿ ਰਾਜ ਵਿਚ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੋਕੀਨੀ ਬਣਾਇਆ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਿੱਧੂ ਮੂਸੇ ਵਾਲੇ ਦੇ ਪਿਤਾ ਸ੍ਰ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੂੰ ਬੰਬਈ ਪੁਲਿਸ ਵਲੋਂ ਗਿਰਫਤਾਰ ਕਰਨ ਵਾਲ਼ੀ ਕਾਰਵਾਈ ਦੀ ਸ਼ਲਾਘਾ ਅਤੇ ਸਰਕਾਰ ਤੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਨ੍ਹਾਂ ( ਭਾਈ ਖਾਲਸਾ) ਨੇ ਸਪਸ਼ਟ ਕੀਤਾ ਸਿੱਧੂ ਮੂਸੇ ਦੇ ਪਿਤਾ ਸ੍ਰ ਬਲਕੌਰ ਸਿੰਘ ਆਪਣੇ ਪੁੱਤਰ ਦੇ ਮੁੱਖ ਕਾਤਲ ਜੇਲ੍ਹ’ਚ ਬੰਦ ਲਾਂਰਸ ਬਿਸ਼ਨੋਈ ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਸਨ, ਭਾਈ ਖਾਲਸਾ ਨੇ ਕਿਹਾ ਕਾਤਲਾਂ ਵਲੋਂ ਇਸੇ ਹੀ ਕਰਕੇ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ,ਜਿਨ੍ਹਾਂ ਵਿੱਚ ਇਹ ਕਿਹਾ ਜਾ ਰਿਹਾ ਸੀ ਉਹ ਲਾਰਸ ਬਿਸ਼ਨੋਈ ਦਾ ਨਾਮ ਨਾਂ ਲਵੇ, ਭਾਈ ਖਾਲਸਾ ਨੇ ਕਿਹਾ ਭਾਵੇਂ ਕਿ ਬੀਤੇ ਦਿਨੀਂ ਸ੍ਰ ਬਲਕੌਰ ਸਿੰਘ ਨੇ ਸਰਕਾਰਾਂ ਤੋਂ ਇਨਸਾਫ ਨਾ ਮਿਲਣ ਅਤੇ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਨੂੰ ਮੁੱਖ ਰੱਖ ਕੇ ਅੱਗੇ ਤੋਂ ਆਪਣੇ ਪੁੱਤਰ ਦੇ ਇਨਸਾਫ ਲਈ ਕੋਈ ਵੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ,ਉਸ ਅਕਾਲ ਪੁਰਖ ਵਾਹਿਗੁਰੂ ਦੀ ਰੱਬੀ ਕਚਹਿਰੀ’ਚ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਦੀ ਅਰਦਾਸ ਕੀਤੀ ਸੀ,ਪਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋਸ਼ੀ ਨੂੰ ਬੰਬਈ ਪੁਲਿਸ ਵਲੋਂ ਗ੍ਰਿਫਤਾਰ ਕਰਨ ਵਾਲੀ ਕਾਰਵਾਈ ਨੇ ਪੀੜਤ ਸ੍ਰ ਬਲਕੌਰ ਸਿੰਘ ਤੇ ਮਾਤਾ ਨੂੰ ਰਾਹਤ ਮਹਿਸੂਸ ਕਰਵਾਈ ਹੈ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਕਾਰਵਾਈ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੈਦਿੱਤੀ ਜਾਵੇ,ਤਾਂ ਕਿ ਰਾਜ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾ ਕੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੋਕੀਨੀ ਬਣਾਇਆ ਜਾਵੇ ਅਤੇ ਮੂਸੇ ਵਾਲੇ ਦੇ ਪਿਤਾ ਸ੍ਰ ਬਲਕੌਰ ਸਿੰਘ ਅਤੇ ਮਾਤਾ ਨੂੰ ਇਕਲੌਤੇ ਪੁੱਤਰ ਦੇ ਕਾਤਲ ਮੁੱਖ ਸਾਜਿਸ਼ ਕਰਤਾਵਾਂ ਫੜ ਕੇ ਇਨਸਾਫ ਦਿਤਾ ਜਾਵੇ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਕਮਾਲਕੇ ਮੋਗਾ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਖਚੈਨ ਸਿੰਘ ਫਿਰੋਜ਼ਪੁਰੀਆਂ ਭਾਈ ਪ੍ਰਿਤਪਾਲ ਸਿੰਘ ਧਾਲੀਵਾਲ ਆਦਿ ਆਗੂ ਹਾਜਰ ਸਨ ਵਿਰੁੱਧ