ਮਲੇਰਕੋਟਲਾ, ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸਹੀਦ ਸਿੰਘਾ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਈ ਜੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਵੇਂ ਦੇ ਸ਼ੁਭ ਦਿਹਾੜੇ ਤੇ ਵੱਡੇ ਗੁਰਮਤਿ ਸਮਾਗਮ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਦੇਖ ਰੇਖ ਅਤੇ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਕਰਵਾਏ ਗਏ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਹੈ ਅਤੇ ਗੁਰੂ ਕੇ ਲੰਗਰ ਦੇ ਨਾਲ ਨਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਸਬੰਧੀ ਪਰਸੋਂ ਦੇ ਰੋਜ ਤੋ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦੇ ਲੜੀਵਾਰ ਅਖੰਡਪਾਠ ਸਾਹਿਬ ਅਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਬਾਅਦ ਗੁਰਮਤਿ ਸਮਾਗਮ ਦੀ ਆਰੰਭਤਾ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਦੇ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਤੋਂ ਬਾਅਦ ਹੋਈ, ਜਿਸ ਵਿੱਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਅਤੇ ਸੰਗਤ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਪਾਵਨ ਪਵਿੱਤਰ ਸ਼ਹੀਦੀ ਦਿਹਾੜੇ ਤੇ ਵਿਸ਼ਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਦੇ ਬਾਨੀ ਪੂਰਨ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਵਲੋਂ ਹਰ ਦਸਵੀਂ ਤੇ ਅਖੰਡਪਾਠ ਸਾਹਿਬ ਜੀ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ, ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਉਸੇ ਲਹਿਰ ਮਰਯਾਦਾ ਤੇ ਪਹਿਰਾ ਦੇਂਦਿਆਂ ਮਜੌਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਦਸਵੀਂ ਦਾ ਸ਼ੁਭ ਦਿਹਾੜਾ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਭਾਈ ਖਾਲਸਾ ਨੇ ਦੱਸਿਆ ਅਜ ਦੇ ਸਮਾਗਮ ਇੱਕ ਦਰਜਨ ਦੇ ਲਗਭਗ ਧਾਰਮਿਕ ਬੂਲਾਰਿਆ ਨੇ ਹਾਜ਼ਰੀ ਲਵਾਈ ਅਤੇ ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ, ਭਾਈ ਮਨਪ੍ਰੀਤ ਸਿੰਘ ਜੀ ਨੇ ਆਈਆਂ ਸੰਗਤਾਂ ਅਤੇ ਲੰਗਰ ਸੇਵਾ, ਛਬੀਲ ਸੇਵਾ,ਜੋੜਾ ਸੇਵਾ ਤੇ ਹੋਰ ਸੇਵਾਵਾਂ ਨਿਭਾਉਣ ਵਾਲਿਆ ਸੇਵਾਦਾਰਾਂ ਦਾ ਧੰਨਵਾਦ ਕੀਤਾ ਅਤੇ ਸਾਰਿਆਂ ਦੀਆਂ ਦੁਖ ਸੁਖ ਦੀਆਂ ਅਰਦਾਸਾ ਕੀਤੀਆਂ


