ਚੇਅਰਮੈਨ ਬਹਿਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਜੇਚੱਕ ‘ਚ ਬਣੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ

ਗੁਰਦਾਸਪੁਰ

ਪੰਜਾਬ ਸਰਕਾਰ ਮਿਆਰੀ ਸਿੱਖਿਆ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ : ਬਹਿਲ

ਗੁਰਦਾਸਪੁਰ,30 ਮਾਰਚ (ਸਰਬਜੀਤ ਸਿੰਘ ) — ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ , ਇਸ ਲਈ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਪਰੋਕਤ ਗੱਲਾਂ ਦਾ ਪ੍ਰਗਟਾਵਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਕਮਰੇ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਜਾਣਕਾਰੀ ਦਿੰਦਿਆਂ ਹੈੱਡ ਟੀਚਰ ਸਟੇਟ ਐਵਾਰਡੀ ਰਾਜਵਿੰਦਰਪਾਲ ਕੌਰ ਨੇ ਦੱਸਿਆ ਕਿ ਨਵੇਂ ਸ਼ੈਸਨ ਦੀ ਸ਼ੁਰੂਆਤ ਮੌਕੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸਮੂਹ ਸਟਾਫ਼ ਵੱਲੋਂ ਸਕੂਲ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਜਿਸ ਵਿੱਚ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਰਮਨ ਬਹਿਲ ਵੱਲੋਂ ਵਿਸ਼ੇਸ਼ ਤੌਰ ਤੇ ਸੰਗਤਾਂ ਬਾਲ ਹਾਜ਼ਰੀ ਭਰੀ। ਇਸ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂ ਸਮੇਂ ਹਾਣੀ ਬਣਾਉਣ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਡੇ ਤਹਿਤ ਪੂਰੇ ਪੰਜਾਬ ਵਿੱਚ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਸ਼ੈਸਨ ਤੋਂ ਇਨ੍ਹਾਂ ਸਕੂਲਾਂ ਵਿੱਚ ਦਾਖ਼ਲਾ ਸਿਰੀ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਮੁੱਢ ਤੋਂ ਹੀ ਵੱਖ-ਵੱਖ ਕੰਪੀਟੀਸ਼ਨਾਂ ਦੀ ਤਿਆਰੀ ਕਰਵਾਈ ਜਾ ਸਕੇ। ਇਸ ਦੌਰਾਨ ਚੇਅਰਮੈਨ ਬਹਿਲ ਵੱਲੋਂ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਅਤੇ ਵਿੱਦਿਅਕ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਹੈੱਡ ਟੀਚਰ ਰਾਜਵਿੰਦਰਪਾਲ ਕੌਰ , ਅਧਿਆਪਕ ਸੰਦੀਪ ਸਿੰਘ , ਸਿਕੰਦਰ ਲਾਲ, ਸਰੋਜ ਬਾਲਾ , ਮਨਪ੍ਰੀਤ ਕੌਰ,ਸੁਰਿੰਦਰ ਕੌਰ, ਕੁਲਵਿੰਦਰ ਕੌਰ ਅਤੇ ਪਿੰਡ ਦੇ ਮੋਹਤਬਰ ਰਣਜੀਤ ਸਿੰਘ , ਗੁਰਨਾਮ ਸਿੰਘ, ਰਜਵੰਤ ਕੌਰ , ਅਮਰੀਕ ਸਿੰਘ, ਹਰਜੀਤ ਸਿੰਘ , ਜੀਵਨ ਮਸੀਹ , ਸਾਬਤ ਮਸੀਹ ਹਾਜ਼ਰ ਸਨ। *

Leave a Reply

Your email address will not be published. Required fields are marked *