ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗੁਰੂਘਰ ਨਾਲ ਮੱਥਾ ਲਾਉਣ ਦੇ ਦੋਸ਼ ਲਾਉਣ ਵਾਲੇ ਸੁਖਬੀਰ ਬਾਦਲ ਇਹ ਦੱਸਣ ਕਿ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਪ੍ਰੋ ਮਨਜੀਤ ਸਿੰਘ ਵੱਲੋਂ 1978’ਚ ਵੱਡੇ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਵਾਲੇ ਦਿੱਤੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਕੇ ਗੁਰੂ ਘਰ ਨਾਲ ਮੱਥਾ ਲਾਉਣ ਦੀ ਪ੍ਰਿਤ ਕਿਸ ਨੇ ਪਾਈ , ਗੁਰੂ ਰਾਮਦਾਸ ਦੇ ਲੰਗਰ ਦੀ ਮਰਯਾਦਾ ਦੀ ਉਲੰਘਣ ਕਰਕੇ ਵੱਖਰਾ ਲੰਗਰ ਤਿਆਰ ਕਰਨ ਵਾਲੀ ਪਿਰਤ ਕਿਸ ਨੇ ਪਾਈ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਦਰਵਾਜ਼ਾ ਤੋੜਨ ਤੇ ਪ੍ਰਕਰਮਾਂ’ਚ ਗੁੰਡਾ ਗਰਦੀ ਦਾ ਨੰਗਾ ਨਾਚ ਕਰਨ ਵਾਲੀ ਪਿਰਤ ਕਿਸ ਨੇ ਪਾਈ ? ਬਾਦਲਕਿਆਂ ਦਾ ਇਹ ਬਿਆਨ ਪੰਜਾਬੀ ਕਹਾਵਤ ਵਾਂਗ ( ਆਪੇ ਮੈਂ ਰੱਜੀ ਪੁੱਜੀ, ਆਪੇ ਮੇਰੇ ਬੱਚੇ ਜੀਣ) ਬਿੱਲ ਕੁੱਲ ਢੁੱਕਦੀ ਹੈ । ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਵਿਰੁੱਧ ਦਿੱਤੇ ਬਿਆਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੁਰੰਤ ਕਰਵਾਈਆਂ ਜਾਣ ਤਾਂ ਕਿ ਬਾਦਲਕਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੀਤੀ ਜਾ ਰਹੀ ਦੁਰਵਰਤੋਂ, ਭਿਰਸ਼ਟਾਚਾਰ ਅਤੇ ਗੁੰਡਾਗਰਦੀ ਨੂੰ ਨੱਥ ਪਾਈ ਜਾ ਸਕੇ ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਤਾ ਦੇ ਨਸ਼ੇ ਵਿੱਚ ਗੁਰੂ ਘਰ ਨਾਲ ਮੱਥਾ ਲਾਉਣ ਵਾਲੇ ਦਿਤੇ ਬਿਆਨ ਦੀ ਨਿੰਦਾ, ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਦੀ ਹਮਾਇਤ ਅਤੇ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਬੀਤੇ ਦਿਨੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬਾਦਲਕਿਆਂ ਦੇ ਚੁਹੇਤੀਆ ਦੀ ਅਕਾਲਤਖਤ ਸਾਹਿਬ ਤੇ ਸੱਦੀ ਮੀਟਿੰਗ ਵਿੱਚ ਸਰਕਾਰ ਨੂੰ ਦਿਤੇ ਐਲਟੀਮੇਟਿਮ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਜਥੇਦਾਰ ਨੂੰ ਆਮ ਲੋਕਾਂ ਨੂੰ ਗੁੰਮਰਾਹ ਕਰਨ, ਬੇਅਦਬੀ ਮਾਮਲੇ ਅਤੇ ਸਰੂਪ ਗਾਇਬ ਹੋਣ ਦਾ ਐਲਟੀਮੇਟਿਮ ਦੇਣ ਤੇ ਜਥੇਦਾਰਾਂ ਨੂੰ ਬਾਦਲਕਿਆਂ ਵੱਲੋਂ ਆਪਣੇ ਨਿੱਜੀ ਸਵਾਰਥਾਂ ਲਈ ਵਰਤਣ ਵਾਲੇ ਦਿਤੇ ਬਿਆਨ ਪੂਰਨ ਹਮਾਇਤ ਕੀਤੀ ਭਾਈ ਖਾਲਸਾ ਨੇ ਕਿਹਾ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਗੁਰੂਘਰ ਨਾਲ ਮੱਥਾ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਵੱਲੋਂ ਬਾਦਲਾਂ ਵਿਰੁੱਧ ਦਿਤੇ ਬਿਆਨ ਦੀ ਜ਼ੋਰਦਾਰ ਸ਼ਬਦਾਂ’ਚ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੁਰੰਤ ਕਰਵਾਈਆਂ ਜਾਣ ਤਾਂ ਕਿ ਲੰਮੇ ਸਮੇਂ ਤੋਂ ਸਮੁੱਚੀ ਮਾਨਵਤਾ ਦੇ ਕੇਂਦਰ ਪਵਿੱਤਰ ਸ਼੍ਰੀ ਹਰਮੰਦਿਰ ਸਾਹਿਬ ਨੂੰ ਬਾਦਲਕਿਆਂ ਤੋਂ ਮੁਕਤ ਕਰਵਾਇਆ ਜਾ ਸਕੇ ਉਨ੍ਹਾਂ ਕਿਹਾ ਜਥੇਦਾਰ ਸਾਹਿਬ ਨੇ ਪੰਜਾਬ ਦਾ ਅਮਨ ਕਾਨੂੰਨ ਵਾਲਾਂ ਮਹੋਲ ਬਾਦਲਕਿਆਂ ਦੀ ਸਿਆਸਤ ਚਮਕਾਉਣ ਲਈ ਅੰਮ੍ਰਿਤਪਾਲ ਸਿੰਘ ਕਈ ਸੰਤਾਂ ਤੋਂ ਪੱਗਾਂ ਦੁਵਾਇਆ ਜੋਂ ਹੁਣ ਲੋਕਾਂ ਨੂੰ ਪਤਾ ਲੱਗ ਗਿਆ ਹੈ ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਕਮਾਲਕੇ ਮੋਗਾ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਸੁਖਚੈਨ ਸਿੰਘ ਫਿਰੋਜ਼ਪੁਰ ਆਦਿ ਆਗੂ ਹਾਜਰ ਸਨ।