ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ

ਗੁਰਦਾਸਪੁਰ

ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ)– ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਗੁਰਦਾਸਪੁਰ ਵੱਲੋਂ ਆਪਣੇ ਦਫਤਰ ਵਿਖੇ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੱਸਿਆ ਗਿਆ ਕਿ ਦੁੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।

ਜ਼ਿਲ੍ਹਾ ਗੁਰਦਾਸਪੁਰ ਦੇ ਦੁੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੁੱਧ ਵਿਕਰੇਤਾਵਾਂ ਤੇ ਖਪਤਕਾਰਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦੇ ਹਨ। ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਦੁੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 8:00 ਵਜੇ ਤੋਂ 12:00 ਵਜੇ ਤੱਕ ਪਹੁੰਚ ਕਰਕੇ ਦੁੱਧ ਚੈੱਕ ਕਰਵਾ ਸਕਦੇ ਹਨ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।

ਦੁੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਚੈੱਕ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 98783-45930 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *