5 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਵਿਸ਼ੇਸ਼ ਰੋਜ਼ਗਾਰ ਮੇਲਾ

ਗੁਰਦਾਸਪੁਰ

ਕੋਚਰ ਇੰਫੋ ਟੈਕ, ਅੰਮ੍ਰਿਤਸਰ ਵਲੋਂ ਕਸਟਮਰ ਕੇਅਰ ਐਗਜੀਕਿਊਟਿਵ ਦੀ ਆਸਾਮੀ ਲਈ 200 ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ

ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਡਾ. ਨਿਧੀ ਕੁਮੁਧ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਿਤੀ 03 ਅਪ੍ਰੈਲ 2023 ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਇੱਕ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਰਿਹਾ ਹੈ। ਰੋਜ਼ਗਾਰ ਮੇਲੇ ਵਿੱਚ ਕੋਚਰ ਇੰਫੋ ਟੈਕ, ਅੰਮ੍ਰਿਤਸਰ ਵਲੋਂ ਕਸਟਮਰ ਕੇਅਰ ਐਗਜੀਕਿਊਟਿਵ ਦੀ ਆਸਾਮੀ ਲਈ 200 ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਇਸ ਇਸ ਰੋਜ਼ਗਾਰ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਚਰ ਇੰਫੋ ਟੈਕ ਕੰਪਨੀ ਵਿੱਚ ਇੰਟਰਵਿਊ ਦੇਣ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਅਤੇ ਉਮਰ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ। ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰਾਂ ਨੂੰ ਕੰਪਿਊਟਰ ਦੀ ਚੰਗੀ ਜਾਣਕਾਰੀ ਹੋਣ ਦੇ ਨਾਲ-ਨਾਲ, ਉਹਨਾਂ ਕੋਲ ਪੰਜਾਬੀ ਤੋਂ ਇਲਾਵਾ ਅੰਗਰੇਜ਼ੀ ਅਤੇ ਹਿੰਦੀ ਵਿੱਚ ਵਧੀਆ ਕਮਿਊਨਿਕੇਸ਼ਨ ਸਕਿੱਲ ਵੀ ਹੋਣੇ ਚਾਹੀਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ 10,000/- ਤੋਂ 13,000/- ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।

ਸ੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਮਹੀਨੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਲਗਾਏ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇਹ ਰੋਜਗਾਰ ਕੈਂਪ ਲਗਾਏ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਬੇਰੁਜ਼ਗਾਰ ਉਮੀਦਵਾਰ ਮਿਤੀ 03 ਅਪ੍ਰੀਲ 2023 ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਪਹੁੰਚਣ ਅਤੇ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ।    

Leave a Reply

Your email address will not be published. Required fields are marked *