ਬਠਿੰਡਾ, ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਲਵਾ ਤਰਨਾ ਦਲ ਦੇ ਬਾਨੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਚੌਥੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੂਰੂ ਗ੍ਰੰਥ ਸਾਹਿਬ ਜੀ ਦੀ ਰਾਹਿਨਮਾਈ, ਜਥੇਦਾਰ ਸੁਖਪਾਲ ਸਿੰਘ ਜੀ ਦੀ ਦੇਖ ਰੇਖ ਅਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ, ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਤੋਂ ਕੀਰਤਨ ਦਰਬਾਰ ਸਜਾਇਆ ਗਿਆ, ਧਾਰਮਿਕ ਬੂਲਾਰਿਆ ਅਤੇ ਹੋਰ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਹਨਾਂ ਵਲੋਂ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਸਬੰਧੀ ਕੀਤੀਆਂ ਚੜਦੀ ਕਲਾ ਵਾਲੀਆਂ ਸੇਵਾਵਾਂ ਸਬੰਧੀ ਸੰਗਤਾਂ ਨੂੰ ਚਾਨਣਾ ਪਾਇਆ, ਸਮੂਹ ਧਾਰਮਿਕ ਬੁਲਾਰਿਆਂ ਅਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਮੁੱਖ ਪ੍ਰਬੰਧਕ ਅਤੇ ਮਜੌਦਾ ਮਾਲਵਾ ਤਰਨਦਲ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਵੱਲੋਂ ਕੀਤੀ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ,ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਹਰ ਸਾਲ ਮਾਲਵਾ ਤਰਨਾ ਦਲ ਦੇ ਬਾਨੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਬਰਸੀ ਮਾਲਵਾ ਤਰਨਾ ਦਲ ਦੇ ਮੁਖੀ ਅਤੇ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਦੇ ਲਾਡਲੇ ਸਪੂਤ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਦੀ ਦੇਖ ਰੇਖ ਹੇਠ ਸ਼ਰਧਾ ਨਾਲ ਮਨਾਈ ਜਾਂਦੀ ਹੈ ਅਤੇ ਇਸੇ ਮਰਯਾਦਾ ਨੂੰ ਮੁੱਖ ਰੱਖਦਿਆਂ ਇਸ ਸਾਲ ਵੀ ਸਲਾਨਾ ਚੌਥੀ ਬਰਸੀ ਮਨਾਉਣ ਸਬੰਧੀ ਪਰਸੋਂ ਦੇ ਰੋਜ੍ ਤੋਂ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਫੂਲ ਟਾਊਨ ਬਠਿੰਡਾ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿੰਨਾ ਦੇ ਅੱਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮਾ ਤੋਂ ਉਪਰੰਤ ਬਰਸੀ ਧਾਰਮਿਕ ਸਮਾਗਮ ਦੀ ਸ਼ੁਰੂਆਤ ਹਜ਼ੂਰੀ ਰਾਗੀ ਜਥੇ ਦੇ ਸ਼ਬਦ ਗੁਰਬਾਣੀ ਕੀਰਤਨ ਤੋਂ ਬਾਅਦ ਸ਼ੁਰੂ ਹੋਇਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਾ ਤੇ ਕਥਾ ਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਮਾਲਵਾ ਤਰਨਾ ਦਲ ਸਹੀਦ ਬਾਬਾ ਸੰਗਤ ਸਿੰਘ ਦੇ ਬਾਨੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਵੱਲੋਂ ਮਾਲਵਾ ਤਰਨਾ ਦਲ ਅਜਾਗਰ ਕਰਨ ਲਈ ਨਿਭਾਈਆਂ ਚੜਦੀ ਕਲਾ ਵਾਲੀਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਇਸ ਮੌਕੇ ਤੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਨਿਹੰਗ ਸਿੰਘ ਫ਼ੌਜਾਂ ਨੂੰ ਜੋੜ ਮੁਹੱਲਿਆਂ ਦੇ ਜੋੜ ਮੇਲਿਆਂ ਤੇ ਵੱਡੀ ਗਿਣਤੀ ਵਿੱਚ ਪਹੁੰਚਣ ਦੇ ਹੁਕਮ ਜਾਰੀ ਕੀਤੇ, ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਸਾਹਿਬ ਨੇ ਵੀ ਹਾਜ਼ਰੀ ਲਵਾਈ , ਇਸ ਮੌਕੇ ਤੇ ਸਮੂਹ ਧਾਰਮਿਕ ਬੁਲਾਰਿਆਂ ਤੇ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਮਹੰਤ ਜਗਤਾਰ ਸਿੰਘ ਸੈਕਟਰੀ ਪੰਚਾਇਤੀ ਨਿਰਮਲਾ ਅਖਾੜਾ, ਜਥੇਦਾਰ ਗੁਰਸੇਵਕ ਸਿੰਘ, ਜਥੇਦਾਰ ਖੜਕ ਸਿੰਘ, ਜਥੇਦਾਰ ਬਲਵਿੰਦਰ ਸਿੰਘ ਜੌਹਲ, ਬਾਬਾ ਜਗਰੂਪ ਸਿੰਘ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਜਥੇਦਾਰ ਇੰਦਰ ਸਿੰਘ, ਜਥੇਦਾਰ ਗੁਰਦਾਸ ਸਿੰਘ, ਜਥੇਦਾਰ ਵਿਜੈ ਸਿੰਘ, ਜਥੇਦਾਰ ਮਲਕੀਤ, ਭਾਈ ਗੁਰਮੀਤ ਸਿੰਘ ਮੰਡੀ ਕਲਾਂ ਢਾਢੀ ਭੁਪਿੰਦਰ ਸਿੰਘ,ਸਰੰਗੀ ਮਾਸਟਰ ਗੁਰਸੇਵਕ ਸਿੰਘ ਪੰਧੇਰ,ਢਾਢੀ ਦਰਸ਼ਨ ਸਿੰਘ ਬਰਨਾਲਾ, ਬਾਬਾ ਗੁਰਪ੍ਰੀਤ ਸਿੰਘ ਘਾਲ, ਜਥੇਦਾਰ ਸੁਖਪਾਲ ਸਿੰਘ ਬਠਿੰਡਾ, ਬਾਬਾ ਗੁਰਮੁਖ ਸਿੰਘ ਦੇਗਚੀ ਅਦਿ ਤੋਂ ਇਲਾਵਾ ਸੈਂਕੜੇ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਨੇ ਬਰਸੀ ਸਮਾਗਮ ਤੇ ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਦਲਪੰਥ ਸਬੰਧੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤੇ ।।


