ਬਠਿੰਡਾ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੀਰੀ ਪੀਰੀ ਲਹਿਰ ਜਥੇਬੰਦੀ ਮਿਸਲ ਸਹੀਦ ਭਾਈ ਕੜਾਕਾ ਅਤੇ ਸ਼ਹੀਦ ਭਾਈ ਖੜਕ ਸਿੰਘ ਪੰਥ ਅਕਾਲੀ ਤਰਨਾ ਦਲ ਚੱਕਰਵਰਤੀ ਚਲਦਾ ਵਹੀਰ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਜੀ ਘਾਲ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਅਕਾਲਤਖਤ ਸਾਹਿਬ, ਜਥੇਦਾਰ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ,ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾਦਲ, ਜਥੇਦਾਰ ਰਾਜਾ ਰਾਜ ਸਿੰਘ ਤੋਂ ਇਲਾਵਾ ਸਿੱਖ ਕੌਮ ਦੀਆਂ ਮਹਾਨ ਹਸਤੀਆਂ ਪਹੁੰਚ ਰਹੀਆਂ ਹਨ, ਸਮਾਗਮ ਵਿੱਚ ਵਿਸ਼ੇਸ਼ ਸੰਯੋਗੀ ਸ੍ਰੀ ਗੁਰੂ ਰਵਿਦਾਸ ਸੇਵਾ ਕਲੱਬ ਫੂਲ ਟਾਊਨ ਰਹੇਗੀ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ , ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਘਾਲ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ 30 ਜੂਨ 2026 ਦਿਨ ਮੰਗਲਵਾਰ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ,1 ਜੁਲਾਈ ਦਿਨ ਬੁਧਵਾਰ ਨਗਰ ਕੀਰਤਨ ਦੀ ਰਵਾਨਗੀ 10 ਵਜੇ ਅਤੇ 2 ਜੁਲਾਈ ਨੂੰ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਬਾਅਦ ਸਮਾਗਮ ਦੀ ਸ਼ੁਰੂਆਤ ਕੀਤੀ ਜਾਵੇਗੀ, ਪ੍ਰਬੰਧਕਾ ਵੱਲੋਂ ਇਨ੍ਹਾਂ ਧਾਰਮਿਕ ਸਮਾਗਮਾ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਹਾਜ਼ਰੀ ਲਵਾਉਣ ਦਾ ਖੁਲਾ ਸੱਦਾ ਪੱਤਰ ਦਿਤਾ ਜਾਂਦਾ ਹੈ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ।



