ਐਸ ਜੀ ਪੀ ਸੀ ਦੇ ਜਨਰਲ ਇਜਲਾਸ ‘ਚ ਦੋ ਦਸੰਬਰ ਦੇ ਹੁਕਮਨਾਮੇ ਤੋਂ ਮੁਕਰਨ ਵਾਲੇ ਸੁਖਬੀਰ ਬਾਦਲ ਵਿਰੁੱਧ ਮਤਾ ਲਿਆਉਣ ਦੀ ਉੱਠੀ ਮੰਗ,ਗੋਲਕ ਦੇ ਪੈਸੇ ਦੀ ਹੋ ਰਹੀ ਰਾਜਨੀਤਕ ਲੁੱਟ ਬੰਦ ਹੋਵੇ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਐਸ ਜੀ ਪੀ ਸੀ ਦੇ ਜਨਰਲ ਇਜਲਾਸ ਵਿੱਚ ਸਰਕਾਰ ਦੇ ਬਣਾਏ ਗੁਰਬਾਣੀ ਸਖਤ ਕਾਨੂੰਨ ਅਤੇ ਮੁੱਖ ਮੰਤਰੀ ਦੀ ਵਿਵਾਦਿਤ ਵੀਡੀਓ ਨੂੰ ਨਿਸ਼ਾਨਾ ਬਣਾਇਆ ਗਿਆ ਜਦੋਂ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਦੋ ਦਸੰਬਰ ਦੇ ਹੁਕਮਨਾਮੇ ਤੋਂ ਮੁਕਰਨ ਵਾਲੇ ਸੁਖਬੀਰ ਬਾਦਲ ਵਿਰੁੱਧ ਮਤਾਂ ਲਿਆਉਣ ਦੀ ਰੱਖੀ ਮੰਗ,ਇਹ ਮਾਮਲਾ ਵੀ ਭਾਰੀ ਰਿਹਾ ਕਿ ਸੁਖਬੀਰ ਦੀ ਸਿਆਸਤ ਵਾਸਤੇ ਗੁਰੂ ਕੀ ਗੋਲਕ ਦਾ ਪੈਸਾ ਲੁਟਾਇਆ ਜਾ ਰਿਹਾ ਹੈ, ਉਹਨਾਂ ਇਹ ਵੀ ਕਿਹਾ ਸੁਖਬੀਰ ਦੀ ਸਿਆਸੀ ਲੜਾਈ ਨੂੰ ਪੰਥਕ ਮੁੱਦਾ ਬਣਾਇਆ ਜਾ ਰਿਹਾ ਹੈ, ਲਗਦਾ ਹੈ ਕਿ ਆਉਂਣ ਵਾਲੇ ਦਿਨ ਵਿਚ ਸੁਖਬੀਰ ਬਾਦਲ ਬੁਰੀ ਤਰ੍ਹਾਂ ਫਸ ਸਕਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਐਸ ਜੀ ਪੀ ਸੀ ਦੇ ਜਨਰਲ ਇਜਲਾਸ ਵਿੱਚ ਦੋ ਦਸੰਬਰ ਦੇ ਹੁਕਮਾਂ ਤੋਂ ਮੁਕਰਨ ਵਾਲੇ ਸੁਖਬੀਰ ਬਾਦਲ ਵਿਰੁੱਧ ਮਤਾਂ ਲਿਆਉਣ ਦੀ ਉਠੀ ਮੰਗ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਜਨਰਲ ਇਜਲਾਸ ਵਿੱਚ ਇਤਿਹਾਸਕ ਗੁਰਦੁਆਰਿਆਂ ਵਿੱਚ ਭਗਵੰਤ ਮਾਨ ਖਿਲਾਫ ਗੋਲਕ ਦੇ ਪੈਸਿਆਂ ਨਾਲ ਲਾਏ ਜਾ ਰਹੇ ਵੱਡੇ ਵੱਡੇ ਫਲੈਕਸ ਬੋਰਡ ਸਬੰਧੀ ਸਖ਼ਤ ਸਟੈਂਡ ਲੈਂਦਿਆਂ ਕਿਹਾ ਗਿਆ ਕਿ ਐਸ ਜੀ ਪੀ ਸੀ ਅਤੇ ਅਕਾਲ ਤਖ਼ਤ ਸਾਹਿਬ ਬਾਦਲ ਦੀ ਨਿਜੀ ਸਿਆਸੀ ਲੜਾਈ ਬਦਲੇ ਗੁਰੂ ਕੀ ਗੋਲਕ ਦਾ ਪੈਸਾ ਮੀਹ ਵਾਂਗ ਲੁਟਾਉਣਾ ਬੰਦ ਕੀਤਾ ਜਾਵੇ ਅਤੇ ਸੁਖਬੀਰ ਬਾਦਲ ਵਿਰੁੱਧ ਦੋ ਦਸੰਬਰ ਦੇ ਹੁਕਮਨਾਮੇ ਤੋਂ ਮੁਕਰਨ ਦਾ ਮਤਾ ਲਿਆਂਦਾ ਜਾਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਐਸ ਜੀ ਪੀ ਸੀ ਦੇ ਜਨਰਲ ਇਜਲਾਸ ਵਿੱਚ ਪੁਨਰਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਸੁਖਬੀਰ ਬਾਦਲ ਵਿਰੁੱਧ ਮਤਾਂ ਲਿਆਉਂਣ ਦੀ ਮੰਗ ਦੀ ਪੂਰਨ ਹਮਾਇਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼ਰੇਆਮ ਸੁਖਬੀਰ ਬਾਦਲ ਦੀ ਨਿੱਜੀ ਸਿਆਸੀ ਲੜਾਈ ਨੂੰ ਪੰਥਕ ਮੁੱਦਾ ਨਾ ਬਣਾਉਣ ਦੀ ਦਿਤੀ ਚੇਤਾਵਨੀ ਦੀ ਵੀ ਪੂਰਨ ਹਮਾਇਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਦੀ ਲੋੜ ਤੇ ਜੋਰ ਦਿੱਤਾ ਜਾਵੇ ਤਾਂ ਚੋਣਾਂ ਤੋਂ ਬਾਅਦ ਬਾਦਲਕਿਆਂ ਨੂੰ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਬਾਹਰ ਕੱਢਿਆ ਜਾ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਜੋਗਿੰਦਰ ਸਿੰਘ ਭਾਈ ਜਗਤਾਰ ਸਿੰਘ ਭਾਈ ਦਿਲਬਾਗ ਸਿੰਘ ਭਾਈ ਸੁਖਦੇਵ ਸਿੰਘ, ਭਾਈ ਇੰਦਰਜੀਤ ਸਿੰਘ ਭਾਈ ਸਿੰਦਾ ਸਿੰਘ, ਭਾਈ ਰਛਪਾਲ ਸਿੰਘ, ਭਾਈ ਮਨਜਿੰਦਰ ਸਿੰਘ ਕਮਾਲ ਕੇ ਤੇ ਜੱਸਾ ਸਿੰਘ ਬਿਆਸ ਆਦਿ ਹਾਜ਼ਰ ਸਨ ।।

Leave a Reply

Your email address will not be published. Required fields are marked *