ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)–ਖਾਲਸਾ ਪੰਥ ਦੇ ਸਿਰਜਨਾ ਦਿਵਸ (ਵਿਸਾਖੀ) ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ 14 ਅਪ੍ਰੈਲ ਨੂੰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜਾਰਾ ਸਿੰਘ ਜੀ ਨਿੱਕੇ ਘੁੰਮਣ ਗੁਰਦਾਸਪੁਰ ਵਿਖੇ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਬਾਬਾ ਤਰਨਜੀਤ ਸਿੰਘ ਖਾਲਸਾ ਅਤੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਲੜਕੀਆ ਦੀਆਂ ਟੀਮਾਂ ਦੇ ਕਬੱਡੀ ਸ਼ੋਅ ਮੈਚ ਹੋਣਗੇ। ਜਿਸ ਵਿੱਚ ਪਹਿਲਾ ਇਨਾਮ 1.50 ਲੱਖ ਅਤੇ ਦੂਸਰਾ 1 ਲੱਖ ਰੂਪਏ ਇਨਾਮ ਦਿੱਤਾ ਜਾਵੇਗਾ।


