ਬਟਾਲਾ 2 ਅਪ੍ਰੈਲ (ਜਗਰੂਪ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪ੍ਰਾਪਤ ਵਿਕਾਸ ਗ੍ਰਾਂਟ ਨਾਲ ਪਿੰਡ ਸੁਚੇਤਗੜ੍ਹ ਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਾਰਦਰਸਤਾ ਨਾਲ ਬਿਨਾ ਕਿਸੇ ਪੱਖਪਾਤ ਦੇ ਮੁਕੰਮਲ ਕੀਤੇ ਜਾਣਗੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਰਾਕੇਸ਼ ਕੁਮਾਰ ਸੁਚੇਤਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਮੁਤਾਬਿਕ ਘਰੇਲੂ ਵਰਤੋਂ ਲਈ ਹਰੇਕ ਵਰਗ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ, ਬਕਾਇਆ ਬਿਜਲੀ ਬਿੱਲ ਮੁਆਫ ਕਰਨ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾ ਕੇ ਲੋਕ ਹਿਤੈਸ਼ੀ ਕਾਰਜ ਕੀਤੇ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਲੋਕਹਿਤ ਕੀਤੇ ਜਾ ਰਹੇ ਕਾਰਜਾਂ ਤੋਂ ਪੰਜਾਬ ਵਾਸੀ ਖੁਸ਼ ਹਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾ ਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।