ਗੁਰਦਾਸਪੁਰ 2 ਅਪ੍ਰੈਲ (ਸਰਬਜੀਤ ਸਿੰਘ)–ਬੇ ਮੌਸਮੀ ਬਰਸਾਤ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀਆਂ ਫਸਲਾਂ ਦਾ ਬੇਹੱਦ ਨੁਕਸਾਨ ਕਰ ਦਿੱਤਾ ਹੈ, ਸਰਕਾਰ ਨੇ ਗਿਰਦਾਵਰੀਆਂ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਸਰਕਾਰ%ਨੁਕਸਾਨੀਆਂ ਫਸਲਾਂ ਦੇ 15000 ਅਤੇ 75% ਨੁਕਸਾਨੀ ਫ਼ਸਲ ਨੂੰ 8500 ਰੁਪਏ ਪ੍ਰਤੀ ਏਕੜ ਦੇ ਰਹੀ ਹੈ ਅਤੇ ਮਕਾਨ ਢਹੇਢੇਰੀ ਨੂੰ 125000 ਰੁਪਏ ਮੁਆਵਜ਼ੇ ਦਾ ਐਲਾਨ ਕਰ ਚੁੱਕੀ ਹੈ ਜੋਂ ਕੇ ਬਹੁਤ ਥੋੜ੍ਹਾ ਹੈ ਜਦੋਂ ਕਿ ਕੇਂਦਰ ਸਰਕਾਰ ਵੱਲੋਂ ਵੀ ਕਿਸਾਨੇ ਦੇ ਹੋਏ ਨੁਕਸਾਨ ਦੀਆਂ ਪੰਜਾਬ ਸਰਕਾਰ ਤੋਂ ਰੀਪੋਰਟਾਂ ਮੰਗ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਾਰਾ ਮੁਵਾਅਜਾ ਵਿਸਾਖੀ ਨੂੰ ਦੇਣ ਦਾ ਸਰਕਾਰੀ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੀ ਹਰ ਪਾਸਿਓਂ ਹਰਵਰਗ ਦੇ ਲੋਕਾਂ ਵਲੋਂ ਤਰੀਫ਼ ਤੇ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਦੱਸਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਦੇ ਹੁਕਮ ਜਾਰੀ ਕਰਕੇ ਵਿਸਾਖੀ ਤੇ ਇਹ ਮੁਵਾਅਜਾ ਦੇਣ ਵਾਲੇ ਹੁਕਮ ਦੀ ਸ਼ਲਾਘਾ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ ਇਹ ਮੁਵਾਅਜਾ ਸਰਕਾਰ ਵਿਸਾਖੀ ਤੋਂ ਪਹਿਲਾਂ ਪਹਿਲਾਂ ਕਰੇ ਤਾਂ ਕਿ ਵਿਸਾਖੀ ਦਾ ਤਿਉਹਾਰ ਸਾਰੇ ਖੁਸ਼ੀਆਂ ਤੇ ਚਾਵਾਂ ਨਾਲ ਮਨਾ ਸਕਣ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਵੱਲੋਂ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਵਾਅਜਾ ਵਿਸਾਖੀ ਤੇ ਦੇਣ ਵਾਲੇ ਹੁਕਮਾਂ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਨੂੰ ਇਹ ਮੁਆਵਜ਼ਾ ਵਿਸਾਖੀ ਤੋਂ ਪਹਿਲਾਂ ਪਹਿਲਾਂ ਦੇਣ ਅਤੇ ਪ੍ਰਤੀ ਏਕੜ ਨੁਕਸਾਨੀ ਫ਼ਸਲ ਦਾ 25000 ਅਤੇ 75% ਦਾ 15000 ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਸਰਕਾਰ ਵੱਲੋਂ ਸੌ% ਨੁਕਸਾਨੀ ਫ਼ਸਲ ਦਾ 15000 ਅਤੇ 75% ਨੂੰ 85000 ਰੁਪਏ ਮੁਵਾਜਾ ਦੇਣਾ ਕਿਸਾਨਾਂ ਨਾਲ ਸਿਧਾ ਮੁਜਾਕ ਹੈ ਭਾਈ ਖਾਲਸਾ ਨੇ ਕਿਹਾ ਇਹ ਰਾਸ਼ੀ ਪ੍ਰਤੀ ਏਕੜ 25000 ਅਤੇ 15000 ਕੀਤੀ ਜਾਣੀ ਚਾਹੀਦੀ ਉਨ੍ਹਾਂ ਕਿਹਾ ਇਸੇ ਤਰ੍ਹਾਂ ਮਕਾਨ ਢਹੇਢੇਰੀ ਵਾਲੇ ਲੋਕਾਂ 150000 ਰੁਪਏ ਦੇਣੇ ਚਾਹੀਦੇ ਹਨ ਭਾਈ ਖਾਲਸਾ ਨੇ ਜ਼ੋਰ ਦੇ ਕੇ ਕਿਹਾ ਸਰਕਾਰ ਨੂੰ ਇਹ ਮੁਆਵਜ਼ਾ ਵਿਸਾਖੀ ਤੋਂ ਪਹਿਲਾਂ ਪਹਿਲਾਂ ਪੀੜਤਾਂ ਨੂੰ ਦਿੱਤਾ ਜਾਵੇ, ਤਾਂ ਕਿ ਸਮੂਹ ਪੀੜਤ ਪ੍ਰਵਾਰ ਵਿਸਾਖੀ ਦਾ ਸ਼ੁਭ ਤਿਉਹਾਰ ਖੁਸ਼ੀਆਂ ਤੇ ਚਾਵਾਂ ਨਾਲ ਆਪਣੇ ਬੱਚਿਆਂ ਸਮੇਤ ਮਨਾਉਣ ਲਈ ਸਰਕਾਰ ਦਾ ਧੰਨਵਾਦ ਕਰਨ ਦੇ ਸਮਰੱਥ ਹੋ ਸਕਣ। ਉਹਨਾਂ (ਭਾਈ ਖਾਲਸਾ) ਨੇ ਕਿਹਾ ਸਰਕਾਰ ਆਪਣੇ ਗਿਰਦਾਵਰੀਆਂ ਕਰਨ ਵਾਲੇ ਮਾਲ ਵਿਭਾਗ ਅਧਿਕਾਰੀਆਂ ਨੂੰ ਸਖਤ ਤੋਂ ਸਖਤ ਹਦਾਇਤਾਂ ਜਾਰੀ ਕਰਨ ਕਿ ਉਹ ਹਰਪੀੜਤ ਨੂੰ ਬਿਨਾਂ ਕਿਸੇ ਪੱਖਪਾਤ ਦੇ ਢੁਕਵੇਂ ਮੁਵਾਆਜਾ ਦੇਣ ਦੀ ਲੋੜ ਤੇ ਜ਼ੋਰ ਦੇਣ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਕਮਾਲਕੇ ਮੋਗਾ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਖਚੈਨ ਸਿੰਘ ਫਿਰੋਜ਼ਪੁਰੀਆਂ ਭਾਈ ਪ੍ਰਿਤਪਾਲ ਸਿੰਘ ਧਾਲੀਵਾਲ ਠੇਕੇਦਾਰ ਗਰਮੀਤ ਸਿੰਘ ਮੱਖੂ ਆਦਿ ਆਗੂ ਹਾਜਰ ਸਨ ।


