ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਪੱਬਾਂਰਾਲੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ) ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਿਹਤਮੰਦ ਸਰੀਰ, ਤੰਦਰੁਸਤ ਮਨ’ ਦੇ ਸਿਧਾਂਤ ਅਧੀਨ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਤੋਹਫ਼ਾ ਦਿੱਤਾ ਗਿਆ ਹੈ।ਉਨ੍ਹਾਂ ਵਲੋਂ ਪਿੰਡ ਪੱਬਾਂਰਾਲੀ ਵਿੱਖੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਰੱਖਿਆ। ਸਰਪੰਚ ਹੀਰਾ ਸਿੰਘ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਭਲਾਈ ਕੰਮਾਂ ਅਤੇ ਵਿਕਾਸ ਨੀਤੀਆਂ ਬਾਰੇ ਚਰਚਾ ਕੀਤੀ। ਪਿੰਡ ਵਾਸੀਆਂ ਨੇ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਜਤਾਉਂਦਿਆਂ ਭਰਪੂਰ ਸਮਰਥਨ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਅੰਦਰ ਖੇਡ ਮੈਦਾਨ ਤਿਆਰ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ।ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।ਉਨ੍ਹਾਂ ਅੱਗੇ ਕਿਹਾ ਕਿ ਇਸ ਖੇਡਦੀ ਉਸਾਰੀ ਨਾਲ ਪਿੰਡ ਪੱਬਾਂਰਾਲੀ ਅਤੇ ਹੋਰ ਨੇੜਲੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਦੇ ਹੋਰ ਮੌਕੇ ਮਿਲਣਗੇ ਅਤੇ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਸੰਕਲਪ ਹਨ।

Leave a Reply

Your email address will not be published. Required fields are marked *