ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਹਰੀ ਝੰਡੀ ਦਿਖਾ ਕੇ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ
ਜ਼ਿਲ੍ਹੇ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ
ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਅਗਵਾਈ ਹੇਠ ਕੌਮੀ ਕਾਨੂੰਨੀ ਸੇਵਾਵਾਂ ਅਥਰਾਟੀ ਨਵੀਂ ਦਿੱਲੀ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਵੱਡੇ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ ਅਤੇ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,ਵਲੋਂ ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ, ਵਲੋਂ ਭੇਜੀ ਗਈ ਮੋਬਾਇਲ ਵੈਨ ਨੂੰ ਵੱਖ ਵੱਖ ਪਿੰਡਾਂ ਵਿੱਚ ਪ੍ਰਚਾਰ ਕਰਨ ਲਈ ਰਵਾਨਾ ਕੀਤਾ ਗਿਆ।
ਇਸ ਮੋਬਾਇਲ ਵੈਨ ਨੂੰ ਹਰੀ ਝੰਡੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਦਿਖਾਈ ਗਈ। ਇਸ ਮੋਬਾਇਲ ਵੈਨ ਨੂੰ ਮਿਤੀ 03 ਅਪ੍ਰੈਲ 2023 ਤੋਂ 15 ਅਪ੍ਰੈਲ 2023 ਤੱਕ ਗੁਰਦਾਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਭੇਜ ਕੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਇਹਨਾਂ ਸਕੀਮਾਂ ਦਾ ਪੂਰਾ ਲਾਭ ਉਠਾ ਸਕਣ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਪ੍ਰਚਾਰ ਮੁਹਿੰਮ ਲਈ ਵੱਖ-ਵੱਖ ਪੈਨਲ ਐਡਵੋਕੇਟ ਅਤੇ ਪੀ.ਐੱਲ.ਵੀ. ਦੀਆਂ ਕੁਝ ਟੀਮਾਂ ਬਣਾਈਆਂ ਗਈਆਂ ਹਨ ਜੋ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਹਨਾਂ ਸਕੀਮਾਂ ਬਾਰੇ ਜਾਗਰੂਕ ਕਰਨਗੇ ਅਤੇ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਪ੍ਰਚਾਰ ਕਰਨਗੇ ਤਾਂ ਜੋ ਵੱਧ ਵੱਧ ਲੋਕ ਇਹਨਾਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਇਸ ਮੌਕੇ ਮਾਨਯੋਗ ਸ਼ੈਸਨ ਜੱਜ ਸਾਹਿਬਾਨ, ਦੂਸਰੇ ਜੱਜ ਸਾਹਿਬਾਨ ਅਤੇ ਪੈਨਲ ਐਡਵੋਕੇਟ ਮੌਜੂਦ ਸਨ।