ਸੰਯੁਕਤ ਕਿਸਾਨ ਮੋਰਚਾ ਵੱਲੋਂ ਬਾਰਿਸ਼ ਦੀ ਭੇਂਟ ਚੜੀ ਫਸਲਾਂ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਸੌੰਪਿਆ ਮੰਗ ਪੱਤਰ

ਗੁਰਦਾਸਪੁਰ

ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ, ਝੱਖੜ ਅਤੇ ਗੜੇਮਾਰੀ ਕਾਰਨ ਪੰਜਾਬ ਵਿਚ ਕਣਕ, ਸਮੇਂ, ਚਾਰਾ, ਸਬਜ਼ੀਆਂ ਅਤੇ ਬਾਗ ਆਦਿ ਦਾ ਭਾਰੀ ਨੁਕਸਾਨ ਦੀ ਭਰਪਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਸੁਖਦੇਵ ਸਿੰਘ ਭੋਜਰਾਜ, ਜਨਰਲ ਸਕੱਤਰ ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਰੰਧਾਵਾ, ਸਰਵਨ ਸਿੰਘ ਭੋਲਾ ਆਦਿ ਨੇ ਦੱਸਿਆ ਕਿ  ਕਿਸਾਨਾਂ ਵੱਲੋਂ 5 ਮਹੀਨੇ ਕੀਤੀ ਗਈ ਦਿਨ ਰਾਤ ਰਾਤ ਦੀ ਮਿਹਨਤ ਉਤੇ ਪਾਣੀ ਫਿਰ ਗਿਆ ਹੈ। ਇਸ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ਪੰਜਾਬ ਚੈਪਟਰ ਦੀ ਆਨਲਾਇਨ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਇਸ ਕੁਦਰਤੀ ਆਫਤ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦੀ ਪਰਾਈ ਵਲ ਅਤੇ ਕੁਝ ਹੋਰ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਨੂੰ ਮੰਗ ਪੱਤਰ ਸੌੰਪਿਆ ਗਿਆ ਹੈ। ਉਨਾਂ ਮੰਗ ਕੀਤੀ ਕਿ ਸਰਕਾਰ ਅਧਿਕਾਰੀਆਂ ਨੂੰ ਤੁਰੰਤ ਮੌਕੇ ਤੋਂ ਭੱਜ ਕੇ ਪੈਸਲ ਗਿਰਦਾਵਰੀ ਕਰਵਾ ਕੇ ਕਣਕ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਰਿਲੀਜ਼ ਕੀਤਾ ਜਾਵੇ ਅਤੇ ਹੋਰ ਫਸਲਾਂ ਦੇ ਹੋਏ ਨੁਕਸਾਨ ਦੀ ਸੌ ਫੀਸਦੀ ਪੂਰਤੀ ਕੀਤੀ ਜਾਵੇ। ਇਸ ਤੋਂ ਇਲਾਵਾ ਪਿਛਲੇ ਸਾਲਾਂ ਦੌਰਾਨ ਕੁਦਰਤੀ ਆਫਤਾਂ ਨਾਲ ਖਰਾਬ ਹੋਈਆਂ ਤਸਲਾਂ ਦਾ ਵੀ ਮੁਆਵਜਾ ਤੁਰੰਤ ਜਾਰੀ ਕੀਤਾ ਜਾਵੇ। ਗਿਰਦਾਵਰੀ ਕਰਨ ਸਮੇਂ ਫਸਲਾਂ ਦੇ ਵਧੇਰੇ ਹੋਏ ਨੁਕਸਾਨ ਨੂੰ ਘਟਾਕਾਸ਼ਿਕਾਰਡ ਵਿੱਚ ਦਰਜ ਕਰਨ ਵਾਲੇ ਅਧਿਕਾਰੀਆਂ ਤੇ ਨੂੰ ਸਖਤ ਤਾੜਨਾ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਕੇਂਦਰ ਸਰਕਾਰ ਦੀ ਸ਼ਹਿ ਤੇ ਪੰਜਾਬ ਸਰਕਾਰ ਵੱਲੋਂ ਬੇਕਸੂਰ ਲੋਕਾਂ ਦੀ ਫੜੇ ਫੜਾਈ ਬੰਦ ਕੀਤੀ ਜਾਵੇ ਅਤੇ ਗ੍ਰਿਫਤਾਰ ਕੀਤੇ ਗਏ ਜਨਤਕ ਬੇਕਸੂਰ ਲੋਕਾਂ ਨੂੰ ਰਿਹਾਅ ਕੀਤਾ ਜਾਵੇ ਤਾਂ ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਹੋ ਸਕੇ। ਸਰਕਾਰ ਨੌਜ਼ਵਾਨਾਂ ਨੂੰ ਨਸ਼ਿਆਂ ਦੀ ਦਲਦਲ ਚੋਂ ਕੱਢਣ ਅਤੇ ਬੇਰੋਜਗਾਰਾਂ ਨੂੰ ਰੋਜਗਾਰ ਮੁਹੱਇਆ ਕਰਨ ਪ੍ਰਤੀ ਧਿਆਨ ਦੇਣ। ਇਸ ਮੌਕੇ ਪਰਮਪਾਲ ਸਿੰਘ, ਰਜਿੰਦਰ ਸਿੰਘ, ਦਤਾਰ ਸਿੰਘ, ਦਵਿੰਦਰ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ ਰੰਧਾਵਾ, ਰਾਜਬੀਰ ਸਿੰਘ, ਜੋਗਿੰਦਰ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *