ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ ) – ਹਲਕਾ ਇੰਚਾਰਜ ਗੁਰਦਸਾਪੁਰ ਰਮਨ ਬਹਿਲ ਵੱਲੋਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਗੁਰਦਾਸਪੁਰ ਜਿਲ੍ਹੇ ਅੰਦਰ ਵਿਕਾਸ ਰਿਕਾਰਡ ਕੰਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅੱਜ ਪਿੰਡ ਸਿੰਘੋਵਾਲ ਹਰਦੋਛੰਨੀਆਂ ਰੋਡ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਪੱਤਰਕਾਰ ਸਾਥੀਆਂ ਨਾਲ ਗੱਲ ਕਰਦਿਆ ਰਮਨ ਬਹਿਲ ਨੇ ਕਿਹਾ ਕਿ ਕਾਫੀ ਸਮੇਂ ਤੋਂ ਲੋਕਾਂ ਦੀ ਪੁਰਾਣੀ ਮੰਗ ਨੂੰ ਪੁਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਦੇਖਦਿਆਂ ਹੋਇਆ ਕਰੀਬ 40 ਫੁੱਟ ਲੰਬਾਈ ਵਾਲੇ ਨਵੇ ਪੁੱਲ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਉਨ੍ਹਾਂ ਕਿਹਾ ਇਹ ਪੁੱਲ ਕਰੀਬ 36 ਲੱਖ ਰੁਪਏ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪੁਲ ਦੀ ਉਸਾਰੀ ਤੋਂ ਬਾਅਦ ਪਿੰਡ ਅਲੂਣਾ ਵਿੱਖੇ ਵੀ ਨਵੇਂ ਪੁਲ ਦੀ ਉਸਾਰੀ ਕਰਵਾਈ ਜਾਵੇਗੀ।
ਰਮਨ ਬਹਿਲ ਨੇ ਅੱਗੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆ ਇਹ ਪੁੱਲ ਉਸਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੜ੍ਹਾਂ ਦੀ ਮਾਰ ਕਾਰਨ ਪਿੰਡਾਂ ਵਿੱਚ ਕਾਫੀ ਨੁਕਸਾਨ ਹੋਇਆ ਅਤੇ ਇਲਾਕਾ ਨਿਕਾਸੀ ਦੀ ਮੰਗ ਸੀ ਕਿ ਨਵੇਂ ਪੁੱਲ ਬਣਾ ਦਿੱਤੇ ਜਾਣ ਅਤੇ ਅੱਜ ਉਹ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ।
ਇਸ ਮੌਕੇ ਇਲਾਕਾ ਨਿਵਾਸੀਆਂ ਨੇ ਰਮਨ ਬਹਿਲ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਦੁਆਰਾ ਕੀਤੇ ਜਾਣ ਵਾਲੇ ਕੰਮ ਦੀ ਸ਼ਲਾਘਾ ਕਰਦੇ ਹਾਂ ਕਿ ਸਾਡੀ ਹਰ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਕਥਨੀ ਅਤੇ ਕਹਿਣੀ ਵਿੱਚ ਕੋਈ ਫਰਕ ਨਹੀ ਹੈ ਅਤੇ ਰਾਜਨੀਤੀ ਦਾ ਮੁੱਖ ਮਕਸਦ ਲੋਕ ਸੇਵਾ ਹੈ ।ਉਨ੍ਹਾਂ ਕਿਹਾ ਕਿ ਵਿਕਾਸ ਤੇ ਸੇਵਾ ਦੀ ਗੁੜ੍ਹਤੀ ਉਨ੍ਹਾਂ ਨੂੰ ਵਿਰਾਸਤ ਵਿੱਚ ਮਿਲੀ ਹੈ ਅਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਕਰ ਰਹੇ ਹਨ।
ਇਸ ਮੌਕੇ ਹਨੀ ਬਹਿਲ, ਬਾਵਾ ਬਹਿਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ, ਬਲਾਕ ਸੰਮਤੀ ਮੈਂਬਰ ਰਣਜੋਧ ਸਿੰਘ ਸਿੰਘੋਵਾਲ, ਬਲਾਕ ਸੰਮਤੀ ਮੈਂਬਰ ਪ੍ਰਗਟ ਸਿੰਘ ਗੁਣੀਆਂ ਅਤੇ ਬਲਾਕ ਸੰਮਤੀ ਮੈਂਬਰ ਬਿਕਰਮ ਸਿੰਘ ਕਾਦੀਆਂਵਾਲੀ ਅਤੇ ਪਿੰਡਾਂ ਦੇ ਪੰਚ ਅਤੇ ਸਰਪੰਚ ਮੌਜੂਦ ਸਨ


