ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਵਲੋਂ ਵਪਾਰ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਮੀਟਿੰਗ

ਗੁਰਦਾਸਪੁਰ

ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)— ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਵਲੋਂ ਅੱਜ ਗੁਰਦਾਸਪੁਰ ਵਿਖੇ ਵਪਾਰ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ ਗਈ। ਜਿਸ ਵਿੱਚ ਰਾਜੀਵ ਸੈਣੀ ਚੇਅਰਮੈਨ ਹਲਕਾ ਦੀਨਾਨਗਰ, ਕਿਰਪਾਲ ਸਿੰਘ ਉਦੋਵਾਲੀ ਚੇਅਰਮੈਨ ਹਲਕਾ ਬਟਾਲਾ, ਰੁਪਿੰਦਰ ਸਿੰਘ ਰੋਮੀ ਹਲਕਾ ਚੇਅਰਮੈਨ ਸ੍ਰੀ ਹਰਗੋਬਿੰਦਪੁਰ ਸਾਹਿਬ, ਗੁਰਪ੍ਰੀਤ ਸਿੰਘ ਗਿੱਲ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਅਸ਼ਵਨੀ ਕੁਮਾਰ ਦੁੱਗਲ ਚੇਅਰਮੈਨ ਹਲਕਾ ਕਾਦੀਆਂ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਨੇ ਵੱਖ ਵੱਖ ਹਲਕਿਆਂ ਵਿੱਚੋਂ ਵਪਾਰ ਸਬੰਧੀ ਮੁਸ਼ਕਿਲਾਂ ਤੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਪੈਡਿੰਗ ਮੁਸ਼ਕਿਲਾਂ ਦੇ ਹੱਲ ਲਈ ਜਲਦ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਰਕਾਰ ਦੇ ਪੋਰਟਲ ’ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਲਗਾਤਾਰ ਪ੍ਰਸ਼ਾਸਨ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ।

Leave a Reply

Your email address will not be published. Required fields are marked *