ਗੜਸ਼ੰਕਰ, ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਅਤੇ ਸੇਰੇ ਪੰਜਾਬ ਕਿਸਾਨ ਯੂਨੀਅਨ ਵਲੋਂ ਗੜ੍ਹਸ਼ੰਕਰ ਇਲਾਕੇ ਦੀ ਘਟੀਆਂ ਬਿਜਲੀ ਸਪਲਾਈ ਦੇ ਵਿਰੋਧ ਵਿੱਚ ਅੱਜ ਬਿਜਲੀ ਦਫਤਰ ਗੜ੍ਹਸ਼ੰਕਰ ਵਿਖੇ ਧਰਨਾ ਦੇਣ ਦੇ ਬਾਵਜੂਦ ਕੋਈ ਸੁਧਾਰ ਨਾ ਹੋਣ ਕਰਕੇ ਕਲ 1 ਜੁਲਾਈ ਨੂੰ ਬੰਗਾ ਚੌਕ ਗੜ੍ਹਸ਼ੰਕਰ ਵਿਖੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆ ਕਿਸਾਨ ਆਗੂ ਕੁਲਵਿੰਦਰ ਸਿੰਘ ਚਾਹਲ ਅਤੇ ਪਰਮਜੀਤ ਸਿੰਘ ਬੱਬਰ ਨੇ ਕਿਹਾ ਕੇ ਬਿਜਲੀ ਅਫਸਰਾਂ ਨੇ ਓਹਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਇਸ ਲਈ ਓਹਨਾਂ ਸਮੂਹ ਕਿਸਾਨਾ ਨੂੰ ਸਵੇਰੇ ਗੜ੍ਹਸ਼ੰਕਰ ਪੁਜਣ ਦਾ ਸੱਦਾ ਦਿੱਤਾ


