ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)—ਗੁਰਦੁਆਰਾ ਪੁਰਾਣੀ ਚੱਕੀ ਬੰਬ ਨਗਰ ਨੇੜੇ ਨੇਪਾਲ ਬਾਰਡਰ ਸੰਪੂਰਨਾ ਨਗਰ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ,ਦੋ ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਇੱਕ ਲੜਕੀ ਦੇ ਅਨੰਦ ਕਾਰਜ ਕਰਵਾਏ ਗਏ, ਧਾਰਮਿਕ ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ, ਸਮੂਹ ਬੁਲਾਰਿਆਂ ਤੇ ਹੋਰ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।
ਇਸ ਸਬੰਧੀ ਪ੍ਰੈਸ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਟੈਲੀਫੋਨ ਤੇ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਭਾਈ ਖਾਲਸਾ ਦੱਸਿਆ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਪੁਰਾਣੀ ਚੱਕੀ ਬੰਬ ਨਗਰ ਤੇ ਸੰਪੂਰਨਾ ਨਗਰ ਨੇੜੇ ਨੇਪਾਲ ਬਾਰਡਰ ਵਿਖੇ ਦੋ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਦੀ ਗੁਰਬਾਣੀ ਸਬਦ ਕਥਾ ਵਿਚਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕਰਵਾਉਣ ਤੋਂ ਉਪਰੰਤ ਸਮਾਗਮ ਦੀ ਆਰੰਭਤਾ ਹੋਈ ਜਿਸ ਵਿੱਚ ਭਾਈ ਪਰਮਜੀਤ ਸਿੰਘ, ਭਾਈ ਗੁਰਮੇਲ ਸਿੰਘ ਭਾਈ ਦਾਰਾ ਸਿੰਘ ਦੇ ਕੀਰਤਨੀ ਜਥੇ ਨੇ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਬਾਬਾ ਸੁਖਵਿੰਦਰ ਸਿੰਘ ਜੀ ਨੇ ਖਾਲਸੇ ਦੇ ਸਾਜਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੱਜ ਦੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕੀਤੀ ਇਸ ਕਰਕੇ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦਾ ਉਪਰਾਲਾ ਕਰਨਾ ਚਾਹੀਦਾ ਹੈ ਇਸ ਵਕਤ ਹੋਰਨਾ ਤੋਂ ਇਲਾਵਾ ਭਾਈ ਲਖਬੀਰ ਸਿੰਘ ਭਾਈ ਸੁਖਵਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਪ੍ਰਧਾਨ, ਭਾਈ ਅਮਰੀਕ ਹੈਡ ਗ੍ਰੰਥੀ ਪੁਰਾਣੀ ਚੱਕੀ ,ਭਾਈ ਗੁਰਦੀਪ ਸਿੰਘ ਤੇ ਭਾਈ ਅਮਰ ਸਿੰਘ ਆਦਿ ਧਾਰਮਿਕ ਆਗੂਆਂ ਨੇ ਵੀ ਖ਼ਾਲਸੇ ਦੇ ਸਾਜਨਾ ਦਿਵਸ ਦੀ ਯੂ ਪੀ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਤੇ ਆਪਣੇ ਵਡਮੁੱਲੇ ਵਿਚਾਰ ਰੱਖੇ ਸਮੂਹ ਧਾਰਮਿਕ ਬੁਲਾਰਿਆਂ ਤੇ ਸੇਵਾਦਾਰਾਂ ਨੂੰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਤੇ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ।