ਜਥੇਦਾਰ ਸਾਹਿਬ ਤੇ ਹੋਰਾਂ ਦੀ ਮੰਗ ਤੇ ਸਰਕਾਰ ਵੱਲੋਂ ਸਾਬੋ ਕੀ ਤਲਵੰਡੀ ਬਠਿੰਡਾ ਤੋਂ ਫੋਰਸਾਂ ਹਟਾਉਣਾ ਸ਼ਲਾਘਾਯੋਗ ਕਾਰਵਾਈ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)—ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਦੀ ਪੱਤਰਕਾਰ ਭਾਈਚਾਰੇ ਨਾਲ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਹੋਈ ਮੀਟਿੰਗ ਤੋਂ ਉਪਰੰਤ ਸਰਕਾਰ ਨੂੰ ਦਿੱਤੀ ਚਿਤਵਨੀ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਦੇ ਆਸੋ ਪਾਸੋਂ ਫੋਰਸ ਹਟਾਉਣਾ ਸਹੀ ਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਕਿਹਾ ਜਾ ਸਕਦਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਤੇ ਇਸ ਨੂੰ ਲੋਕਾਂ ਦੀ ਮੰਗ ਵਾਲਾਂ ਸਹੀ ਫੈਸਲਾ ਮੰਨਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਉਹ ਇਸ ਖਾਲਸੇ ਕੌਮੀ ਤਿਉਹਾਰ ਨੂੰ ਜ਼ੋਰਾਂ ਸ਼ੋਰਾਂ ਤੇ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਉਣ ਹਿੱਤ ਲੋੜ ਤੋਂ ਵੱਧ ਤਾਇਨਾਤ ਕੀਤੀਆਂ ਗਈਆਂ ਸੁਰੱਖਿਆ ਫੋਰਸਾਂ ਨੂੰ ਵਾਪਸ ਬੁਲਾਵੇ ਤਾਂ ਕਿ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਖ਼ਾਲਸੇ ਦੇ ਸਾਜਨਾ ਦਿਵਸ ਮੌਕੇ ਨਕਮਸਤਕ ਹੋਣ ਵਾਲੀਆਂ ਸੰਗਤਾਂ ਵਿੱਚੋਂ ਦਾਇਸਤ ਵਾਲਾਂ ਮਹੌਲ ਖਤਮ ਕੀਤਾ ਜਾ ਸਕੇ ਤੇ ਕਿਸੇ ਨੂੰ ਵੀ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵਲੋਂ ਸਾਬੋ ਕੀ ਤਲਵੰਡੀ ਤੋਂ ਫੋਰਸਾਂ ਘੱਟ ਕਰਨ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ, ਲੋੜ ਤੋਂ ਵੱਧ ਤਾਇਨਾਤ ਕੀਤੀਆਂ ਸੁਰੱਖਿਆ ਫੋਰਸਾਂ ਨੂੰ ਵਾਪਸ ਬੁਲਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਕਿਹਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਐਸ.ਜੀ.ਪੀ.ਸੀ ਭਾਈ ਧਾਮੀ ਸਾਹਿਬ ਸਮੇਤ ਬਹੁਤ ਸਾਰੇ ਧਾਰਮਿਕ ਆਗੂਆਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ, ਹਰਮੰਦਿਰ ਸਾਹਿਬ ਅੰਮ੍ਰਿਤਸਰ ਤੇ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਭਾਰੀ ਫੋਰਸ ਵਲੋਂ ਫਲੈਗ ਮਾਰਚ ਕੱਢ ਕੇ ਲੋਕਾਂ ਅਤੇ ਸ਼ਰਧਾਲੂ ਸੰਗਤਾਂ ਵਿੱਚ ਦਾਹਿਸਤ ਦਾ ਮਹੌਲ ਪੈਦਾ ਕੀਤੇ ਜਾਣ ਦਾ ਵਿਰੋਧ ਕਰਦਿਆਂ ਇਨ੍ਹਾਂ ਨੂੰ ਹਟਾਉਣ ਦੀ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਭਾਈ ਖਾਲਸਾ ਨੇ ਕਿਹਾ ਜਿਸ ਨੂੰ ਮੁੱਖ ਰੱਖ ਰੱਖਦਿਆਂ ਤੇ ਜਥੇਦਾਰ ਸਾਹਿਬ ਵੱਲੋਂ ਦਿੱਤੀ ਚਿਤਾਵਨੀ ਤੇ ਅਸਰ ਕਰਦਿਆਂ ਸਰਕਾਰ ਵੱਲੋਂ ਤਖਤ ਸਾਬੋਂ ਕੀ ਤਲਵੰਡੀ ਦਮਦਮਾ ਸਾਹਿਬ ਤੋਂ ਫੋਰਸਾਂ ਹਟਾਉਣਾ ਬਹੁਤ ਹੀ ਸ਼ਲਾਘਾਯੋਗ ਕਾਰਵਾਈ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਦੀ ਤਰੀਫ਼ ਕਰਦੀ ਹੋਈ ਲੋਕਾਂ ਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਅਪੀਲ ਕਰਦੀ ਹੈ ਕਿ ਇਸ ਮੌਕੇ ਤੇ ਕੋਈ ਹੁਲੜਬਾਜ਼ੀ ਨਾਂ ਕੀਤੀ ਜਾਵੇ ਤਾਂ ਕਿ ਸ਼ਾਂਤਮਈ ਢੰਗ ਨਾਲ ਨਕਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਕੋਈ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਅਤੇ ਭਾਈ ਸਵਰਨਜੀਤ ਸਿੰਘ ਮਾਨੋਕੇ ਆਦਿ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *