ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਮਾਨ ਸਰਕਾਰ – ਬਾਜਵਾ

ਪੰਜਾਬ

ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ ਹੈ – ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ‘ਤੇ ਫਸਲਾਂ ਦੇ ਨੁਕਸਾਨ ਦੇ ਮੁਲਾਂਕਣ ਨੂੰ ਨਿਰਪੱਖ ਢੰਗ ਨਾਲ ਲਾਗੂ ਨਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਮੁਆਵਜ਼ੇ ‘ਤੇ ਸਰਕਾਰ ਦੇ ਰਹਿਮੋ ਕਰਮ ਮੁਤਾਬਕ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਬਾਜਵਾ ਨੇ ਮੀਡੀਆ ਰਿਪੋਰਟਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਜਾਰੀ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਹੈ ਕਿ ਮਾਲ ਵਿਭਾਗ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਨਿਰਪੱਖ ਢੰਗ ਨਾਲ ਨਹੀਂ ਕੀਤਾ ਜਾ ਰਿਹਾ ਹੈ।

ਉਨਾ ਕਿਹਾ ਅਸਲ ਵਿੱਚ ਮਾਲ ਵਿਭਾਗ ਵਿੱਚ ਸਟਾਫ਼ ਦੀ ਘਾਟ ਹੈ ਜ਼ਿਆਦਾਤਰ ਪਟਵਾਰੀ ਸ਼ਾਮਲ ਹਨ ਅਤੇ ਉਨ੍ਹਾਂ ਦੀ ਮੌਜੂਦਾ ਗਿਣਤੀ ਇਸ ਦੀ ਮਨਜ਼ੂਰਸ਼ੁਦਾ ਗਿਣਤੀ ਤੋਂ ਅੱਧੀ ਹੈ, ਇੱਕ ਵੱਡਾ ਕਾਰਨ ਹੈ ਕਿ ਪੰਜਾਬ ਸਰਕਾਰ ਫਸਲਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਵਿੱਚ ਅਸਮਰੱਥ ਹੈ।

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਐਲਾਨਿਆ ਮੁਆਵਜ਼ਾ ਪਹਿਲਾਂ ਹੀ ਨਾਕਾਫੀ ਸੀ ਹਾਲਾਂਕਿ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਇਸ ਵਿੱਚ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਇੱਕ ਕਿਸਾਨ ਨੂੰ 15000 ਪ੍ਰਤੀ ਏਕੜ ਦੇ ਹਿਸਾਬ ਨਾਲ ਫਸਲਾਂ ਦੇ ਸੌ ਫੀਸਦੀ ਨੁਕਸਾਨ ਲਈ ਵੀ ਨਾ ਸਿਰਫ ਮਜ਼ਾਕ ਹੈ ਸਗੋਂ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਵਰਗ ਨਾਲ ਇੱਕ ਕਰੂਰਤਾ ਵੀ ਹੈ।

ਕਾਂਗਰਸੀ ਆਗੂ ਨੇ ਉਨ੍ਹਾਂ ਕਿਸਾਨਾਂ ਬਾਰੇ ਪੁੱਛਿਆ ਜਿਨ੍ਹਾਂ ਦੀ ਫ਼ਸਲ ਨੂੰ ਅੰਸ਼ਕ ਤੌਰ ‘ਤੇ ਨੁਕਸਾਨ ਹੋਇਆ ਹੈ। ਕੀ ਉਹ ਬਿਹਤਰ ਮੁਆਵਜ਼ੇ ਦੇ ਹੱਕਦਾਰ ਨਹੀਂ ਸਨ ?

Leave a Reply

Your email address will not be published. Required fields are marked *