ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਸਮਾਗਮ ਦੇ ਦੂਜੇ ਦਿਨ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਾਨਦਾਰ ਨਗਰ ਕੀਰਤਨ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਰਾਮਪੁਰਾ ਬਠਿੰਡਾ ਤੋਂ ਸਜਾਇਆ ਗਿਆ – ਭਾਈ ਮਨਪ੍ਰੀਤ ਸਿੰਘ ਘਾਲ

ਮਾਲਵਾ

ਬਠਿੰਡਾ, ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)–ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਜੂਨ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਦੇ ਦੂਜੇ ਗੇੜ ‘ਚ ਅਜ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਰਾਮਪੁਰਾ ਬਠਿੰਡਾ ਤੋਂ ਸਜਾਇਆ ਗਿਆ, ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਿਰਾਜਮਾਨ ਕੀਤੇ ਗਏ, ਕੇਸਰੀ ਦਸਤਾਰਾਂ, ਕੇਸਰੀ ਚੋਲੇ ਤੇ ਹੱਥ ‘ਚ ਨੰਗੀਆਂ ਤਲਵਾਰਾਂ ਲਈ ਪੰਜ ਪਿਆਰੇ ਸਾਹਿਬਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਕਰ ਰਹੇ ਸਨ,ਨਗਰ ਕੀਰਤਨ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਰਾਮਪੁਰਾ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅਰੰਭ ਹੋਇਆ ਅਤੇ ਵੱਖ ਵੱਖ ਗੁਰਦੁਆਰਿਆਂ ‘ਚ ਹੁੰਦਾ ਹੋਇਆ ਵਾਪਸ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਰਾਮਪੁਰਾ ਵਿਖੇ ਪਹੁੰਚਿਆ,ਜਿਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁਕਰਾਨੇ ਵਜੋਂ ਅਰਦਾਸ ਕੀਤੀ ਗਈ ਅਤੇ ਨਗਰ ਕੀਰਤਨ ਵਿੱਚ ਸੇਵਾਵਾਂ ਨਿਭਾਉਣ ਵਾਲਿਆ ਸੇਵਾਦਾਰਾਂ ਨੂੰ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਘਾਲ ਅਤੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਸਨਮਾਨਿਤ ਕੀਤਾ ਗਿਆ, ਨਗਰ ਕੀਰਤਨ ਦਾ ਸਥਾਨਕ ਸੰਗਤਾਂ ਵੱਲੋਂ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਹੈ ਅਤੇ ਜਿਥੇ ਗੁਰੂ ਸਾਹਿਬਾਨ ਦੇ ਸਤਿਕਾਰ ਵਜੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕੀਤੇ ਗਏ, ਉਥੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਚਾਹ ਪਕੌੜੇ ਬਿਸਕੁਟ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਨਾਨਾ ਪ੍ਰਕਾਰ ਦੇ ਲੰਗਰ ਛਕਾਏ ਗਏ, ਨਗਰ ਕੀਰਤਨ ਪ੍ਰਬੰਧਕਾਂ ਵੱਲੋਂ ਗੁਰੂ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕਰਨ ਵਾਲਿਆਂ ਦਾ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਨਗਰ ਕੀਰਤਨ ਵਿੱਚ ਬਹੁਤ ਸਾਰੀਆਂ ਧਾਰਮਿਕ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਹਜ਼ਾਰਾਂ ਸ਼ਰਧਾਵਾਨ ਸੰਗਤਾਂ ਸ਼ਾਮਲ ਸਨ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਕਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 30 ਜੂਨ ਤੋਂ ਭਗਤ ਰਵਿਦਾਸ ਗੁਰਦੁਆਰਾ ਰਾਮਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਅੱਜ ਦੂਸਰੇ ਗੇੜ’ਚ ਪੰਜ ਪਿਆਰਿਆਂ ਦੀ ਅਗਵਾਈ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਰੱਖੇ ਅਖੰਡ ਪਾਠ ਸਾਹਿਬਾ ਦੇ ਭਲਕੇ 2 ਜੁਲਾਈ ਦਿਨ ਵੀਰਵਾਰ ਨੂੰ ਸੰਪੂਰਨ ਭੋਗ ਪਾਏ ਜਾਣਗੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਧਾਰਮਿਕ ਦੀਵਾਨ ਦੀ ਅਰੰਭਤਾ ਹੋਵੇਗੀ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਤੇ ਕਥਾ ਵਾਚਕ ਹਾਜ਼ਰੀ ਲਵਾਉਣਗੇ ਅਤੇ ਆਈ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪੂਰੇ ਵਿਸਥਾਰ ਨਾਲ ਚਾਨਣਾ ਪਾਉਣਗੇ, ਭਾਈ ਖਾਲਸਾ ਨੇ ਦੱਸਿਆ ਮੁੱਖ ਜਥੇਦਾਰ ਗੁਰਪ੍ਰੀਤ ਸਿੰਘ ਘਾਲ ਅਤੇ ਸਮਾਗਮ ‘ਚ ਪਹੁੰਚੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਸਮੂਹ ਬੁਲਾਰਿਆਂ ਤੇ ਸਨਮਾਨਯੋਗ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੁੱਟ ਵਰਤਣਗੀਆਂ, ਸਮੂਹ ਸੰਗਤਾਂ ਨੂੰ ਪ੍ਰਬੰਧਕਾਂ ਵਲੋਂ ਅਪੀਲ ਕੀਤੀ ਜਾਂਦੀ ਹੈ ਕਿ ਭਲਕੇ 2 ਜੁਲਾਈ ਵੀਰਵਾਰ ਨੂੰ ਆਪਣੇ ਪ੍ਰਵਾਰਾ ਸਮੇਤ ਇਸ ਧਾਰਮਿਕ ਸਮਾਗਮ ਵਿੱਚ ਪਹੁੰਚ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।

Leave a Reply

Your email address will not be published. Required fields are marked *